ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਪੰਜਾਬ ਰਾਜ ਚੋਣ ਕਮਿਸ਼ਨ ਰਾਜ ਕਮਲ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਬੀਤੀ 14 ਦਸੰਬਰ ਨੂੰ ਟਾਂਡਾ ਵਿਚ ਪਈਆਂ 3 ਜ਼ਿਲਾ ਪ੍ਰੀਸ਼ਦ ਅਤੇ 20 ਬਲਾਕ ਸੰਮਤੀ ਜੋਨਾ ਦੀ ਗਿਣਤੀ ਦੇ ਕਾਰਜ ਨੂੰ ਸ਼ਾਂਤੀ ਪੂਰਵਕ ਨੇਪਰੇ ਚਾੜਨ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਰਿਟਰਨਿੰਗ ਅਫਸਰ ਕੰਮ ਐੱਸ.ਡੀ.ਐੱਮ ਟਾਂਡਾ ਲਵਪ੍ਰੀਤ ਸਿੰਘ ਔਲਖ, ਇਲੈਕਸ਼ਨ ਇੰਚਾਰਜ ਟਾਂਡਾ ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ ਤੇ ਉਨ੍ਹਾਂ ਦੀ ਟੀਮ ਵੱਲੋਂ ਡੀ.ਐੱਸ.ਪੀ ਟਾਂਡਾ ਅਤੇ ਥਾਣਾ ਮੁਖੀ ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਦੀ ਟੀਮ ਸਮੇਤ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਐੱਸ.ਡੀ.ਐੱਮ ਲਵਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਵੈਲਟ ਪੇਪਰਾਂ ਦੁਆਰਾ ਪਈਆਂ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਆਰੰਭ ਹੋ ਜਾਵੇਗੀ ਅਤੇ ਇਸ ਲਈ ਗਿਣਤੀ ਚੋਣ ਅਮਲੇ ਦੀ ਰਿਹਰਸਲ ਵੀ ਬੀਤੇ ਕੱਲ ਗਿਆਨੀ ਕਰਤਾਰ ਸਿੰਘ ਸਰਕਾਰੀ ਕਾਲਜ ਟਾਂਡਾ ਵਿਚ ਬਣਾਏ ਗਏ ਕਾਊਂਟਿੰਗ ਸੈਂਟਰ 'ਤੇ ਕਰਵਾਈ ਗਈ ਸੀ।
ਉਨ੍ਹਾਂ ਦੱਸਿਆ ਕਿ ਗਿਣਤੀ ਦੌਰਾਨ ਉਮੀਦਵਾਰਾਂ ਵੱਲੋਂ ਨਿਯੁਕਤ ਕੀਤੇ ਗਏ ਪੋਲਿੰਗ ਏਜੰਟਾਂ ਨੂੰ ਹੀ ਕਾਊਂਟਿੰਗ ਸੈਂਟਰ ਅੰਦਰ ਜਾਣ ਦੀ ਇਜਾਜ਼ਤ ਹੋਵੇਗੀ ਇਸ ਤੋਂ ਇਲਾਵਾ ਬਾਕੀ ਲੋਕਾਂ ਨੂੰ ਗਿਣਤੀ ਵਾਲੇ ਸਥਾਨ ਤੋਂ ਦੂਰ ਰੱਖਿਆ ਜਾਵੇਗਾ ਜਿਸ ਵਾਸਤੇ ਪੁਲਸ ਵੱਲੋਂ ਸਮੁੱਚੀ ਬੈਰੀਕੇਟਿੰਗ ਵੀ ਕੀਤੀ ਗਈ ਹੈ। ਉਨ੍ਹਾਂ ਹੋਰ ਦੱਸਿਆ ਕਿ 8 ਵਜੇ ਗਿਣਤੀ ਆਰੰਭ ਹੋਣ ਉਪਰੰਤ ਕਰੀਬ 12 ਵਜੇ ਦੇ ਨੇੜੇ ਤੇੜੇ ਰੁਝਾਨ ਮਿਲਣ ਦੀ ਸੰਭਾਵਨਾ ਹੈ। ਉਧਰ ਦੂਸਰੇ ਪਾਸੇ ਜਿਉਂ ਜਿਉਂ ਗਿਣਤੀ ਦਾ ਸਮਾਂ ਨੇੜੇ ਆ ਰਿਹਾ ਹੈ ਉਮੀਦਵਾਰ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਦਿਲਾਂ ਦੀਆਂ ਧੜਕਨਾ ਤੇਜ਼ ਹੋ ਰਹੀਆਂ ਹਨ।
ਦੋ ਧਿਰਾਂ 'ਚ ਤਕਰਾਰ ਮਗਰੋਂ ਚੱਲੀਆਂ ਗੋਲੀਆਂ, ਸਿਵਲ ਹਸਪਤਾਲ ਬਣਿਆ ਜੰਗ ਦਾ ਮੈਦਾਨ
NEXT STORY