ਪਟਿਆਲਾ, ਸਨੌਰ, (ਜੋਸਨ, ਕੁਲਦੀਪ)– ਪੰਜਾਬ ਕਾਂਗਰਸ ਦੇ ਸਕੱਤਰ ਅਤੇ ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਆਖਿਆ ਕਿ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਸਮੁੱਚੇ ਵਾਅਦੇ ਪੂਰੇ ਕਰੇਗੀ। 12 ਅਪ੍ਰੈਲ ਨੂੰ ਭਵਾਨੀਗੜ੍ਹ ਵਿਖੇ ਵਿਸ਼ੇਸ਼ ਕੈਂਪ ਲਾ ਕੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। ਹੈਰੀਮਾਨ ਨੇ ਆਖਿਆ ਕਿ ਇਸ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸ਼ਮੂਲੀਅਤ ਕਰਨਗੇ। ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਹੈਰੀਮਾਨ ਨੇ ਆਖਿਆ ਕਿ ਮੌਸਮ ਦੀ ਖ਼ਰਾਬੀ ਅੱਗੇ ਕਿਸੇ ਦਾ ਵੱਸ ਨਹੀਂ ਚਲਦਾ ਪਰ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਕਿਸਾਨਾਂ ਲਈ ਕੀਤੇ ਜਾ ਰਹੇ ਹਨ। ਹੈਰੀਮਾਨ ਨੇ ਆਖਿਆ ਕਿ ਅਕਾਲੀ ਦਲ ਪੰਜਾਬ 'ਚ ਬਿਨਾਂ ਮਤਲਬ ਤੋਂ ਕਾਵਾਂਰੌਲੀ ਪਾ ਰਿਹਾ ਹੈ ਜਦੋਂ ਕਿ ਅਕਾਲੀ ਦਲ ਨੂੰ ਪਤਾ ਹੈ ਕਿ ਪੰਜਾਬ ਦੇ ਲੋਕ ਉਸ ਨੂੰ ਪੂਰੀ ਤਰ੍ਹਾਂ ਨਕਾਰ ਚੁੱਕੇ ਹਨ।
ਉਨ੍ਹਾਂ ਆਖਿਆ ਕਿ ਇਨ੍ਹਾਂ ਨਸ਼ੇ ਦੇ ਸੌਦਾਗਰਾਂ ਨੇ ਸਮੁੱਚਾ ਸੂਬਾ ਵੇਚ ਦਿੱਤਾ। ਕੈਪਟਨ ਅਮਰਿੰਦਰ ਸਿੰਘ ਤਾਂ ਹੁਣ ਇਸ ਸੂਬੇ ਨੂੰ ਸੁਧਾਰਨ ਲੱਗੇ ਹੋਏ ਹਨ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਨੇ ਹੈਰੀਮਾਨ ਕੋਲ ਆਪਣੀਆਂ ਮੰਗਾਂ ਵੀ ਰੱਖੀਆਂ ਜਿਨ੍ਹਾਂ ਨੂੰ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਪੂਰਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਗੋਇਲ, ਅਸ਼ਵਨੀ ਬੱਤਾ ਬਲਾਕ ਕਾਂਗਰਸ ਪ੍ਰਧਾਨ, ਰਘੁਬੀਰ ਚੰਦ, ਸੁਰੇਸ਼ ਮਹਿਤਾ, ਰਾਜ ਬਾਬੂ, ਅਮਰਜੀਤ ਸਿੰਘ, ਪ੍ਰਦੀਪ ਗੋਇਲ, ਵਿਨੋਦ ਗੋਇਲ, ਪ੍ਰਬਜਿੰਦਰ ਸਿੰਘ ਬਚੀ ਪੀ. ਏ. ਤੇ ਹੋਰ ਨੇਤਾ ਵੀ ਹਾਜ਼ਰ ਸਨ।
ਘੱਗਾ ਨੇੜੇ ਟਰੱਕ ਹਾਦਸਾਗ੍ਰਸਤ
NEXT STORY