ਨਵਾਂਸ਼ਹਿਰ— ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦੇ ਸਾਹਮਣੇ ਦੀ ਪਾਰਕ ਦਾ ਬਿਜਲੀ ਕੁਨੈਕਸ਼ਨ ਕੱਟਣ ’ਤੇ ‘ਆਪ’ ਸਰਕਾਰ ਸਵਾਲਾਂ ਦੇ ਘੇਰੇ ’ਚ ਆ ਗਈ ਹੈ। ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜਕਲਾਂ ’ਚ ਬੀਤੇ ਦਿਨ ਜੱਦੀ ਘਰ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਗਿਆ। ਕਰੀਬ 19 ਹਜ਼ਾਰ ਦਾ ਬਿੱਲ ਬਕਾਇਆ ਹੋਣ ’ਤੇ ਇਹ ਕਾਰਵਾਈ ਕੀਤੀ ਗਈ ਹੈ ਪਰ ਫਿਰ ਸ਼ਾਮ ਤੱਕ ਦੋਬਾਰਾ ਬਹਾਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: ਭੋਗਪੁਰ ਦੇ ਨੌਜਵਾਨ ਦਾ ਇਟਲੀ 'ਚ ਕਤਲ, ਪੰਜਾਬੀਆਂ ਨੇ ਕੀਤਾ ਪਿੱਠ 'ਤੇ ਵਾਰ, ਜਨਵਰੀ 'ਚ ਹੋਣਾ ਸੀ ਵਿਆਹ
ਸ਼ਹੀਦ ਭਗਤ ਸਿੰਘ ਦੇ ਘਰ ਦੀ ਪਾਰਕ ਦਾ ਬਿਜਲੀ ਕੁਨੈਕਸ਼ਨ ਕੱਟਣ ਨੂੰ ਲੈ ਕੇ ਕਾਂਗਰਸ ਪਾਰਟੀ ਭੜਕ ਗਈ ਹੈ ਅਤੇ ਭਾਜਪਾ ਨੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਕਸਮ ਖਾਣ ਵਾਲੇ ਅੱਜ ਭਗਤ ਸਿੰਘ ਨੂੰ ਭੁੱਲ ਗਏ ਹਨ। ਰਾਜਾ ਵੜਿੰਗ ਨੇ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਸ਼ਹੀਦ ਭਗਤ ਸਿੰਘ ਦੇ ਘਰ ਦਾ ਬਿਜਲੀ ਦਾ ਬਿੱਲ ਭਰਨ ਲਈ ਤਿਆਰ ਹੈ ਅਤੇ ਤਨਖ਼ਾਹ ਵੀ ਦੇਵੇਗੀ।
ਉਥੇ ਹੀ ਭਾਜਪਾ ਨੇ ਵੀ ਤਿੱਖੇ ਨਿਸ਼ਾਨੇ ਸਾਧੇ ਹਨ। ਸੁਭਾਸ਼ ਸ਼ਰਮਾ ਨੇ ਕਿਹਾ ਹੈ ਕਿ ਇਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅਪਮਾਨ ਹੈ। ਬਿਜਲੀ ਕੁਨੈਕਸ਼ਨ ਕੱਟੇ ਜਾਣ ’ਤੇ ਰਾਜ ਕੁਮਾਰ ਵੇਰਕਾ ਨੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੰਵਿਧਾਨਕ ਸੰਸਥਾਵਾਂ ’ਤੇ ਡਰਾਮਾ ਨਹੀਂ ਹੋਣਾ ਚਾਹੀਦਾ। ਸਰਕਾਰ ਨੂੰ ਆਪਣੀ ਗਲਤੀ ਸਵੀਕਾਰ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ: ਸਰਕਾਰੀ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦਾ ਦੀਵਾਲੀ ਤੋਹਫ਼ਾ, ਜਾਣੋ ਕੈਬਨਿਟ ’ਚ ਲਏ ਵੱਡੇ ਫ਼ੈਸਲੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਸਕਾਰ ’ਤੇ ਗਏ ਪਰਿਵਾਰ ਦੇ ਘਰ ’ਚੋਂ ਚੋਰ ਲੈ ਗਏ ਲੱਖਾਂ ਦੀ ਨਕਦੀ, ਡਾਲਰ ਤੇ ਗਹਿਣੇ
NEXT STORY