ਚੰਡੀਗੜ੍ਹ : ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਵੀ.ਕੇ. ਜੰਜੂਆ ਵੱਲੋਂ ਪੰਜਾਬ ਦੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ) (ਏ.ਡੀ.ਸੀਜ਼.) ਨਾਲ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਅਧੀਨ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕਰਨ ਵਾਸਤੇ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਪੀ.ਬੀ.ਟੀ.ਆਰ.ਏ.ਸੀ. ਦੇ ਸਕੱਤਰ ਡਾ. ਨਯਨ ਜੱਸਲ ਵੀ ਮੌਜੂਦ ਸਨ। ਜੰਜੂਆ ਨੇ ਐਕਟ ਅਧੀਨ ਅਪੀਲੀ ਅਥਾਰਟੀਆਂ ਵਜੋਂ ਵਧੀਕ ਡਿਪਟੀ ਕਮਿਸ਼ਨਰ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਪਾਇਆ। ਉਨ੍ਹਾਂ ਦੱਸਿਆ ਕਿ ਨਾਗਰਿਕਾਂ ਨੂੰ ਵਧੀਕ ਡਿਪਟੀ ਕਮਿਸ਼ਨਰ ਕੋਲ ਅਪੀਲ ਦਾਇਰ ਕਰਨ ਦਾ ਪੂਰਾ ਅਧਿਕਾਰ ਹੈ, ਜੋ ਕਿਸੇ ਵੀ ਨਾਮਜ਼ਦ ਅਧਿਕਾਰੀ, ਜੋ ਸੇਵਾਵਾਂ ਵਿਚ ਦੇਰੀ ਕਰਦਾ ਜਾਂ ਇਨਕਾਰ ਕਰਦਾ ਪਾਇਆ ਜਾਂਦਾ, ਵਿਰੁੱਧ ਖੁਦ ਨੋਟਿਸ ਵੀ ਲੈ ਸਕਦੇ ਹਨ । ਉਨ੍ਹਾਂ ਅੱਗੇ ਜ਼ੋਰ ਦਿੱਤਾ ਕਿ ਵਧੀਕ ਡਿਪਟੀ ਕਮਿਸ਼ਨਰ ਕੋਲ ਜਨਤਾ ਨੂੰ ਸੇਵਾਵਾਂ ਵਿਚ ਦੇਰੀ ਕਰਨ ਲਈ ਜ਼ਿੰਮੇਵਾਰ ਅਧਿਕਾਰੀਆਂ 'ਤੇ 5000 ਰੁਪਏ ਤੱਕ ਦਾ ਜੁਰਮਾਨਾ ਲਗਾਉਣ ਦਾ ਅਧਿਕਾਰ ਵੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਜਾਰੀ ਕੀਤੀ ਕਰੋੜਾਂ ਦੀ ਰਾਸ਼ੀ, ਇਨ੍ਹਾਂ ਲੋਕਾਂ ਦੀਆਂ ਲੱਗੀਆਂ ਮੌਜਾਂ
ਇਸ ਮੀਟਿੰਗ ਦੌਰਾਨ ਇਕ ਪਾਵਰਪੁਆਇੰਟ ਪੇਸ਼ਕਾਰੀ ਸਾਂਝੀ ਕੀਤੀ ਗਈ, ਜਿਸ ਵਿਚ ਦੱਸਿਆ ਗਿਆ ਕਿ ਕਿਵੇਂ ਵਧੀਕ ਡਿਪਟੀ ਕਮਿਸ਼ਨਰ ਜ਼ਿਲ੍ਹਾ ਪੱਧਰ 'ਤੇ ਸਰਕਾਰੀ ਸੇਵਾਵਾਂ ਦੀ ਸੁਚਾਰੂ ਪਹੁੰਚ ਨੂੰ ਯਕੀਨੀ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਜੰਜੂਆ ਨੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿਚ ਸਾਰੀਆਂ ਨੋਟੀਫਾਈਡ ਸੇਵਾਵਾਂ ਦੇ ਲੰਬਿਤ ਮਾਮਲਿਆਂ ਬਾਰੇ ਕਮਿਸ਼ਨ ਨੂੰ ਮਹੀਨਾਵਾਰ ਰਿਪੋਰਟਾਂ ਦੇਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਨੂੰ ਉਨ੍ਹਾਂ ਦੇ ਦਫ਼ਤਰ ਵੱਲੋਂ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਸਮਾਂ-ਸੀਮਾਵਾਂ ਦੀ ਪਾਲਣਾ ਕਰਨ ਵਿਚ ਅਸਫ਼ਲ ਰਹਿਣ ਵਾਲੇ ਅਧਿਕਾਰੀਆਂ ਵਿਰੁੱਧ ਕੀਤੀ ਗਈ ਕਾਰਵਾਈ ਦਾ ਵੇਰਵਾ ਦੇਣ ਵਾਲੀਆਂ ਮਹੀਨਾਵਾਰ ਰਿਪੋਰਟਾਂ ਦੇਣ ਲਈ ਵੀ ਕਿਹਾ।
ਇਹ ਵੀ ਪੜ੍ਹੋ : ਪੰਜਾਬ ਵਿਚ ਈ-ਚਲਾਨ ਨੂੰ ਲੈ ਕੇ ਵੱਡੀ ਖ਼ਬਰ, ਆਨਲਾਈਨ ਲਾਕ ਹੋਵੇਗੀ RC, ਇਹ ਸਹੂਲਤਾਂ ਹੋਣਗੀਆਂ ਬੰਦ
ਨਾਗਰਿਕਾਂ ਨੂੰ ਵੱਡੇ ਪੱਧਰ ‘ਤੇ ਜਾਗਰੂਕ ਕਰਨਾ ਯਕੀਨੀ ਬਣਾਉਣ ਲਈ ਜੰਜੂਆ ਨੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਸੇਵਾ ਕੇਂਦਰਾਂ 'ਤੇ ਬੋਰਡ ਲਗਾਉਣ ਦੇ ਨਿਰਦੇਸ਼ ਵੀ ਦਿੱਤੇ, ਜਿਸ ਵਿਚ ਸਾਰੀਆਂ ਨੋਟੀਫਾਈਡ ਸੇਵਾਵਾਂ ਦੀ ਸੂਚੀ ਉਪਲੱਬਧ ਕਰਵਾਉਣ ਦੇ ਨਾਲ-ਨਾਲ ਹਰੇਕ ਸੇਵਾ ਲਈ ਨਾਮਜ਼ਦ ਮੁਲਾਜ਼ਮਾਂ ਅਤੇ ਅਪੀਲੀ ਅਧਿਕਾਰੀਆਂ ਦੇ ਵੇਰਵਿਆਂ ਦੀ ਜਾਣਕਾਰੀ ਦਿੱਤੀ ਗਈ ਹੋਵੇ। ਇਸ ਵਿਆਪਕ ਪਹੁੰਚ ਦਾ ਉਦੇਸ਼ ਪੰਜਾਬ ਭਰ ਵਿਚ ਸੁਚਾਰੂ ਢੰਗ ਨਾਲ ਜਨਤਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਵਧਾਉਣਾ ਹੈ, ਜੋ ਕਿ ਪ੍ਰਭਾਵਸ਼ਾਲੀ ਪ੍ਰਸ਼ਾਸਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਾ ਹੈ।
ਇਹ ਵੀ ਪੜ੍ਹੋ : ਦੀਨਾਨਗਰ 'ਚ ਬਜ਼ੁਰਗ ਦੀ ਮੌਤ ਤੋਂ ਬਾਅਦ ਸਸਕਾਰ ਦੌਰਾਨ ਬਲਦੀ ਚਿਤਾ 'ਚ ਜੋ ਦੇਖਿਆ ਦੇਖ ਪੂਰੇ ਪਿੰਡ ਦੇ ਉਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਰਪੰਚ ਨੇ ਹੋਟਲ 'ਚ ਕਿਸੇ ਹੋਰ ਨਾਲ ਰੰਗੇ-ਹੱਥੀਂ ਫੜ ਲਈ ਸਰਪੰਚਣੀ, ਤੇ ਫਿਰ...
NEXT STORY