ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਹੜਤਾਲ ਖ਼ਤਮ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਨਾਲ ਵੱਖ- ਵੱਖ ਮੰਗਾਂ ਨੂੰ ਲੈ ਕੇ ਬਣੀ ਸਹਿਮਤੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਦੇ ਭਰੋਸੇ ਮਗਰੋਂ ਮੁਲਾਜ਼ਮਾਂ ਨੇ ਹੜਤਾਲ ਵਾਪਸ ਲੈ ਹੈ। ਸਹਿਮਤੀ ਬਣਨ ਮਗਰੋਂ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਜਾਰੀ ਕੀਤਾ 27 ਅਗਸਤ ਵਾਲਾ ਸ਼ੋਅ ਕੌਜ਼ ਨੋਟਿਸ ਵੀ ਵਾਪਸ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਡੀ. ਏ. ਮਾਮਲੇ ਵਿਚ ਮੁਲਾਜ਼ਮਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਹੋਵੇਗੀ। ਫਿਲਹਾਲ ਇਸ ਮੀਟਿੰਗ ਬਾਰੇ ਮਿੱਥੀ ਤਾਰੀਖ ਬਾਰੇ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਮੁਲਾਜ਼ਮਾਂ ਨੇ ਪਹਿਲਾਂ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿੱਚ 11 ਸਤੰਬਰ ਤੱਕ ਸਮੂਹਿਕ ਛੁੱਟੀ ਲੈ ਕੇ ਹੜਤਾਲ ਜਾਰੀ ਰੱਖਣ ਦਾ ਫੈਸਲਾ ਕੀਤਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਪੀਐੱਸਪੀਸੀਐੱਲ ਨੇ ਲਿਆ ਵੱਡਾ ਫ਼ੈਸਲਾ
ਇਥੇ ਇਹ ਵੀ ਦੱਸਣਯੋਗ ਹੈ ਕਿ ਸਰਕਾਰ ਨੇ ਬੀਤੇ ਦਿਨੀਂ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ 'ਨੌ ਪੇਅ ਨੌ ਵਰਕ' ਦਾ ਫਾਰਮੂਲਾ ਅਪਣਾਇਆ ਸੀ ਜਿਸ ਮਗਰੋਂ ਮੁਲਾਜਮਾਂ ਨੇ ਵੀ ਹੜਤਾਲ ਅੱਗੇ ਵਧਾ ਦਿੱਤੀ ਸੀ ਅਤੇ ਅੱਜ ਵੀ ਹੜਤਾਲ ਕਰਨ ਦਾ ਫੈਸਲਾ ਲਿਆ ਸੀ। ਇਸ ਵਿਚਾਲੇ ਮੁਲਾਜ਼ਮਾਂ ਦੀ ਅੱਜ ਚੀਫ ਸੈਕਟਰੀ ਨਾਲ ਮੀਟਿੰਗ ਅਤੇ ਦੋਵਾਂ ਧਿਰਾਂ ਵਿਚਾਲੇ ਬਣੀ ਸਹਿਮਤੀ ਮਗਰੋਂ ਮੁਲਾਜ਼ਮਾਂ ਨੇ ਮੁਲਾਜ਼ਮਾਂ ਨੇ ਹੜਤਾਲ ਖ਼ਤਮ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੰਮ੍ਰਿਤਸਰ 'ਚ ਪਾਕਿਸਤਾਨੀ ਹਥਿਆਰ ਤਸਕਰੀ ਦਾ ਪਰਦਾਫ਼ਾਸ਼, ਹਥਿਆਰਾਂ ਸਮੇਤ ਨੌਜਵਾਨ ਗ੍ਰਿਫ਼ਤਾਰ
NEXT STORY