ਫ਼ਰੀਦਕੋਟ (ਹਾਲੀ) - ਦਿ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਮਿੰਨੀ ਸਕੱਤਰੇਤ ਵਿਖੇ ਜ਼ਿਲਾ ਪ੍ਰਧਾਨ ਨਛੱਤਰ ਸਿੰਘ ਭਾਣਾ ਦੀ ਪ੍ਰਧਾਨਗੀ ਹੇਠ ਹੋਈ। ਇਸ ਸਮੇਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਨੇ ਕਿਹਾ ਕਿ ਪੰਜਾਬ 'ਚ ਕਾਂਗਰਸ ਸਰਕਾਰ ਬਣਨ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ ਅਤੇ ਜੇਕਰ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਹਾਜ਼ਰੀਨ ਇਕਬਾਲ ਸਿੰਘ ਜ਼ਿਲਾ ਜਨਰਲ ਸਕੱਤਰ, ਜਗਜੀਤ ਸਿੰਘ ਮਚਾਕੀ, ਹਰਬੰਸ ਲਾਲ, ਕਸਤੂਰੀ ਲਾਲ, ਰਾਜਵਿੰਦਰ ਸਿੰਘ, ਰਮੇਸ਼ ਢੈਪਈ, ਸੂਬਾ ਸਿੰਘ ਆਦਿ।
ਬੇਘਰੇ ਲੋਕਾਂ ਲਈ ਪੰਜਾਬ ਸਰਕਾਰ ਦਾ ਵੱਡਾ ਤੋਹਫਾ
NEXT STORY