ਲੁਧਿਆਣਾ, (ਹਿਤੇਸ਼)- ਪੰਜਾਬ ਸਰਕਾਰ ਵੱਲੋਂ ਲਾਕਡਾਊਨ ਸਬੰਧੀ ਜਾਰੀ ਕੀਤੇ ਗਏ ਨਵੇਂ ਆਰਡਰ ’ਚ ਜਿੱਥੇ ਕੋਰੋਨਾ ਡਿਊਟੀ ’ਚ ਲੱਗੇ ਮੁਲਾਜ਼ਮਾਂ ਨੂੰ ਛੱਡ ਕੇ ਬਾਕੀ ਦੇ ਦਫਤਰਾਂ ’ਚ ਸਿਰਫ 50 ਫੀਸਦੀ ਹਾਜ਼ਰੀ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਨਾਲ ਹੀ ਵੈਕਸੀਨ ਨਾ ਲਗਵਾਉਣ ਵਾਲੇ ਸਰਕਾਰੀ ਮੁਲਾਜ਼ਮਾਂ ਬਾਰੇ ਵੀ ਸ਼ਰਤਾਂ ਰੱਖੀਆਂ ਗਈਆਂ ਹਨ।
ਇਸ ਤਹਿਤ ਸਾਫ ਕਰ ਦਿੱਤਾ ਗਿਆ ਹੈ ਕਿ 45 ਸਾਲ ਤੋਂ ਜ਼ਿਆਦਾ ਦੇ ਮੁਲਾਜ਼ਮਾਂ ਨੂੰ ਪਿਛਲੇ 15 ਦਿਨਾਂ ’ਚ ਕੋਰੋਨਾ ਤੋਂ ਬਚਾਅ ਲਈ ਵੈਕਸੀਨ ਦੀ ਘੱਟ ਤੋਂ ਘੱਟ ਇਕ ਡੋਜ਼ ਲਗਾਈ ਹੋਣੀ ਚਾਹੀਦੀ ਹੈ, ਨਹੀਂ ਤਾਂ ਉਨ੍ਹਾਂ ਨੂੰ ਛੁੱਟੀ ਲੈ ਕੇ ਘਰ ਬੈਠਣਾ ਹੋਵੇਗਾ। ਇਸੇ ਤਰ੍ਹਾਂ 45 ਸਾਲ ਤੋਂ ਘੱਟ ਉਮਰ ਦੇ ਮੁਲਾਜ਼ਮਾਂ ਨੂੰ ਪਿਛਲੇ 5 ਦਿਨ ਦੀ ਕੋਰੋਨਾ ਨੈਗੇਟਿਵ ਰਿਪੋਰਟ ਦਿਖਾਉਣ ਲਈ ਕਿਹਾ ਗਿਆ ਹੈ।
ਇਹ ਵੀ ਦਿੱਤੇ ਗਏ ਹਨ ਨਿਰਦੇਸ਼
ਪੰਜਾਬ ਸਰਕਾਰ ਸ਼ਿਕਾਇਤਾਂ ਦਾ ਹੱਲ ਕਰਨ ਲਈ ਆਨਲਾਈਨ ਸਿਸਟਮ ਅਪਣਾਉਣ ਲਈ ਕਿਹਾ ਗਿਆ ਹੈ। ਇਸੇ ਤਰ੍ਹਾਂ ਜ਼ਰੂਰੀ ਕੰਮ ਲਈ ਪਬਲਿਕ ਡੀÇਲਿੰਗ ਕਰਨ ਦੀ ਸਲਾਹ ਦਿੱਤੀ ਗਈ ਹੈ।
ਕੋਵਿਡ-19 : ICSI ਨੇ ਰੱਦ ਕੀਤੀ ਕੰਪਨੀ ਸੈਕਰੇਟਰੀ ਪ੍ਰੀਖਿਆ
NEXT STORY