ਪਾਇਲ (ਵਿਪਨ ਬੀਜਾ) : ਪਾਇਲ ਹਲਕੇ ਵਿਚ ਰਹਿੰਦੇ ਕੱਚੇ ਮਕਾਨਾਂ ਵਾਲੇ 321 ਪਰਿਵਾਰਾਂ ਲਈ ਖੁਸ਼ਖਬਰੀ ਆਈ ਹੈ। ਸਰਕਾਰ ਵੱਲੋਂ ਇਨ੍ਹਾਂ ਸਾਰੇ ਕੇਸਾਂ ਨੂੰ ਮਨਜ਼ੂਰੀ ਮਿਲ ਗਈ ਹੈ, ਜਿਸ ਨਾਲ ਹੁਣ ਇਹ ਪਰਿਵਾਰ ਜਲਦ ਹੀ ਆਪਣੇ ਪੱਕੇ ਘਰ ਬਣਵਾ ਸਕਣਗੇ। ਸਰਕਾਰ ਦੇ ਇਸ ਫੈਸਲੇ ਨਾਲ ਗਰੀਬ ਅਤੇ ਲੋੜਵੰਦ ਪਰਿਵਾਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ । ਇਸ ਸੰਬੰਧ ਵਿਚ ਪਾਇਲ ਦਾਣਾ ਮੰਡੀ ਵਿਚ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜੋ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰੱਖਿਆ ਗਿਆ। ਸਮਾਗਮ ਦੌਰਾਨ ਹਲਕੇ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਵੰਡੇ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਪੀ. ਆਰ. ਟੀ. ਸੀ. ਅਤੇ ਇੰਡੋ ਕੈਨੇਡੀਅਨ ਬੱਸ ਵਿਚਾਲੇ ਜ਼ਬਰਦਸਤ ਟੱਕਰ
ਇਸ ਮੌਕੇ ਮਨਜ਼ੂਰੀ ਪੱਤਰ ਹਾਸਲ ਕਰਨ ਵਾਲੇ ਪਰਿਵਾਰਾਂ ਨੇ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੋ ਇਹ ਵੱਡਾ ਕਦਮ ਚੁੱਕਿਆ ਹੈ, ਉਸ ਨਾਲ ਉਨ੍ਹਾਂ ਦੀ ਜ਼ਿੰਦਗੀ ਵਿਚ ਨਵੀਂ ਉਮੀਦ ਜਗੀ ਹੈ। ਕਈ ਲਾਭਪਾਤਰੀਆਂ ਨੇ ਦੱਸਿਆ ਕਿ ਉਹ ਕਈ ਸਮੇਂ ਤੋਂ ਕੱਚੇ ਮਕਾਨਾਂ ਵਿਚ ਰਹਿ ਰਹੇ ਸਨ ਅਤੇ ਮੀਂਹ ਤੇ ਸਰਦੀਆਂ ਵਿਚ ਬਹੁਤ ਦਿਕ਼ਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ।
ਇਹ ਵੀ ਪੜ੍ਹੋ : ਪੁਲਸ ਨੇ ਪੂਰੀ ਤਰ੍ਹਾਂ ਸੀਲ ਕੀਤਾ ਪੰਜਾਬ ਦਾ ਇਹ ਜ਼ਿਲ੍ਹਾ, ਲੱਗ ਗਏ 16 ਨਾਕੇ, ਜਵਾਨਾਂ ਨੇ ਸਾਂਭੇ ਮੋਰਚੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਾਹਨੇਵਾਲ ਦੇ ਨਗਰ ਕੀਰਤਨ ’ਚ ਸ਼ਾਮਲ ਹੋਏ ਮੰਤਰੀ ਮੁੰਡੀਆਂ
NEXT STORY