ਲੁਧਿਆਣਾ (ਵਿੱਕੀ)-ਸੂਬੇ ਦੇ ਸਕੂਲਾਂ ’ਚ ਖਾਲੀ ਪਏ ਸਾਇੰਸ ਅਧਿਆਪਕਾਂ ਦੇ ਖਾਲੀ ਅਹੁਦੇ ਭਰਨ ਦੀ ਯਾਦ ਹੁਣ ਪੰਜਾਬ ਸਰਕਾਰ ਨੂੰ ਆ ਗਈ ਹੈ। ਇਸ ਲੜੀ ਦੇ ਤਹਿਤ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ ਸਿੱਖਿਆ) ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮਾਸਟਰ ਕੇਡਰ ਦੇ ਸਾਇੰਸ ਵਿਸ਼ੇ ਦੇ ਅਹੁਦਿਆਂ ਦੇ ਸਬੰਧ ਵਿਚ ਸੂਚਨਾ ਮੰਗਲਵਾਰ ਤੱਕ ਮੰਗੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੀਆਂ ਧੀਆਂ ਨੇ ਕੈਨੇਡਾ ਵਿਸ਼ਵ ਪੁਲਸ ਖੇਡਾਂ ’ਚ ਕਰਵਾਈ ਬੱਲੇ-ਬੱਲੇ, ਜਿੱਤੇ ਸੋਨ ਤਮਗੇ
ਇਸ ਪੱਤਰ ਵਿਚ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਤਹਿਤ ਆਉਂਦੇ ਸਕੂਲਾਂ ਵਿਚ ਸਾਇੰਸ ਵਿਸ਼ੇ ਦੀ ਮਨਜ਼ੂਰਸ਼ੁਦਾ, ਭਰੀਆਂ ਅਤੇ ਖਾਲੀ ਆਸਾਮੀਆਂ ਸਬੰਧੀ ਸੂਚਨਾ ਵਿਭਾਗ ਵੱਲੋਂ ਜਾਰੀ ਇਕ ਪ੍ਰੋਫਾਰਮੇ ਵਿਚ ਭਰ ਕੇ ਭੇਜਣ। ਇਹੀ ਨਹੀਂ, ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਨ੍ਹਾਂ ਦੇ ਸਕੂਲ ਦੇ ਈ-ਪੰਜਾਬ ਡਾਟਾ ਵਿਚ ਦਰਜ ਮਨਜ਼ੂਰਸ਼ੁਦਾ ਆਸਾਮੀਆਂ ਦੀ ਤਾਜ਼ਾ ਸਥਿਤੀ ਨਿਜੀ ਤੌਰ ’ਤੇ ਚੈੱਕ ਕਰਨ ਉਪਰੰਤ ਹੀ ਸੂਚਨਾ ਭੇਜੀ ਜਾਵੇ। ਵਿਭਾਗ ਦੇ ਮੁਤਾਬਕ ਸਕੂਲ ਮੁਖੀਆਂ ਵੱਲੋਂ ਭੇਜੀ ਗਈ ਸੂਚਨਾ ਜ਼ਿਲ੍ਹਾ ਪੱਧਰ ’ਤੇ ਕੰਪਾਇਲ ਕਰਨ ਤੋਂ ਬਾਅਦ ਹੀ ਮੁੱਖ ਦਫ਼ਤਰ ਨੂੰ ਭੇਜੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਮੱਧ ਪ੍ਰਦੇਸ਼ ਤੋਂ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਹਥਿਆਰਾਂ ਦੇ ਜ਼ਖ਼ੀਰੇ ਸਣੇ 2 ਕਾਬੂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਿਊਟੀ ’ਤੇ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਭਿਆਨਕ ਹਾਦਸਾ, ਘਰ ’ਚ ਵਿਛ ਗਏ ਸੱਥਰ
NEXT STORY