ਤਲਵੰਡੀ ਸਾਬੋ (ਮੁਨੀਸ਼) : ਇਕ ਪਾਸੇ ਜਿੱਥੇ ਸੂਬੇ ਅੰਦਰ ਬੇਅਦਬੀ ਦੀਆਂ ਘਟਨਾਵਾਂ ਵਿਚ ਫਿਰ ਤੋਂ ਵਾਧਾ ਹੋ ਰਿਹੈ, ਉੱਥੇ ਸੂਬੇ ਦੇ ਸਰਹੱਦੀ ਖੇਤਰਾਂ ’ਚ ਖੁੱਲ੍ਹੇਆਮ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਹੈ ਜੇਕਰ ਸਰਕਾਰ ਨੇ ਬੇਅਦਬੀ ਅਤੇ ਧਰਮ ਪਰਿਵਰਤਨ ਨੂੰ ਰੋਕਣ ਦੇ ਠੋਸ ਯਤਨ ਨਾ ਕੀਤੇ ਤਾਂ ਆਉਣ ਵਾਲੇ ਸਮੇਂ ’ਚ ਇਸਦੇ ਬੜੇ ਭਿਆਨਕ ਨਤੀਜੇ ਸਾਹਮਣੇ ਆਉਣਗੇ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਕਾ. ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇੱਥੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ’ਚ ਨਿੱਤ ਦਿਨ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਜਦੋਂ ਦੋਸ਼ੀ ਫੜਿਆ ਜਾਂਦਾ ਹੈ ਤਾਂ ਉਸਨੂੰ ਪਾਗਲ ਕਹਿ ਕੇ ਪ੍ਰਚਾਰਿਆ ਜਾਂਦਾ ਹੈ ਪਰ ਸਵਾਲ ਇਹ ਹੈ ਕਿ ਸਾਰੇ ਪਾਗਲ ਗੁਰਦੁਆਰਾ ਸਾਹਿਬਾਨ ਵਿਚ ਪਹੁੰਚ ਕੇ ਬੇਅਦਬੀ ਦੀਆਂ ਘਟਨਾਵਾਂ ਨੂੰ ਹੀ ਅੰਜਾਮ ਕਿਉਂ ਦਿੰਦੇ ਹਨ, ਜਦੋਂ ਕਿ ਆਪਣੇ ਘਰਾਂ ਵਿਚ ਉਹ ਅਜਿਹੀ ਕੋਈ ਹਰਕਤ ਨਹੀਂ ਕਰਦੇ, ਜਿਸ ਨਾਲ ਉਹ ਪਾਗਲ ਸਾਬਤ ਹੋਣ।
ਇਹ ਵੀ ਪੜ੍ਹੋ : ਡਿਊਟੀ ਸਮੇਂ ਦੌਰਾਨ ਗੋਲਫ ਦਾ ਲੁਤਫ ਲੈਣ ਵਾਲੇ ਪੁਲਸ ਅਫਸਰ ਗ੍ਰਹਿ ਮੰਤਰੀ ਰੰਧਾਵਾ ਦੇ ਨਿਸ਼ਾਨੇ ’ਤੇ
ਸਿੰਘ ਸਾਹਿਬ ਨੇ ਕਿਹਾ ਕਿ ਇਕ ਪਾਸੇ ਜਿੱਥੇ ਬੇਅਦਬੀਆਂ ਹੋ ਰਹੀਆਂ ਹਨ, ਉੱਥੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਬੇਸ਼ਰਮੀ ਨਾਲ ਖੁੱਲ੍ਹੇਆਮ ਈਸਾਈ ਮਿਸ਼ਨਰੀਆਂ ਵੱਲੋਂ ਧਰਮ ਪਰਿਵਰਤਨ ਕਰਵਾਇਆ ਜਾ ਰਿਹੈ। ਉਨ੍ਹਾਂ ਕਿਹਾ ਕਿ ਸਿੱਖ ਵਿਦਵਾਨਾਂ ਨੂੰ ਸ਼ੱਕ ਹੈ ਕਿ ਧਰਮ ਪਰਿਵਰਤਨ ਦਾ ਮਾਹੌਲ ਬਣਾਉਣ ਦੇ ਮੰਤਵ ਨਾਲ ਹੀ ਬੇਅਦਬੀ ਦੀਆਂ ਘਟਨਾਵਾਂ ਵਿਚ ਤੇਜ਼ੀ ਆਈ ਹੈ ਅਤੇ ਜੇਕਰ ਬੇਅਦਬੀ ਘਟਨਾਵਾਂ ਦੇ ਨਾਲ-ਨਾਲ ਲਾਲਚ ਨਾਲ ਕਰਵਾਏ ਜਾ ਰਹੇ ਧਰਮ ਪਰਿਵਰਤਨ ਨੂੰ ਰੋਕਣ ਲਈ ਸਰਕਾਰ ਨੇ ਠੋਸ ਕਦਮ ਨਾ ਚੁੱਕੇ ਤਾਂ ਭਵਿੱਖ ਵਿਚ ਇਸਦੇ ਨਤੀਜੇ ਬੜੇ ਭਿਆਨਕ ਨਿਕਲ ਸਕਦੇ ਹਨ।
ਇਹ ਵੀ ਪੜ੍ਹੋ : ਕਿਸਾਨ ਜਥੇਬੰਦੀ ਵੱਲੋਂ ਡੀ. ਸੀ. ਦਫਤਰਾਂ ਲੱਗਣ ਵਾਲੇ ਧਰਨੇ ਮੁਲਤਵੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅਹਿਮ ਖ਼ਬਰ : ਲਖੀਮਪੁਰ ਖੀਰੀ ਜਾਵੇਗਾ ਅਕਾਲੀ ਦਲ ਦਾ ਵਫ਼ਦ, ਬੁਲਾਈ ਜਾਵੇਗੀ ਐਮਰਜੈਂਸੀ ਕੋਰ ਕਮੇਟੀ ਦੀ ਮੀਟਿੰਗ
NEXT STORY