ਜਲੰਧਰ - ਪੰਜਾਬ ਸਰਕਾਰ ਵੱਲੋਂ ਪੰਜਾਬ ਭਰ 'ਚ 12 ਫਰਵਰੀ ਯਾਨੀ ਅੱਜ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਅੱਜ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। 12 ਫਰਵਰੀ ਨੂੰ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ, ਵਿਦਿਅਕ ਅਦਾਰਿਆਂ ਵਿੱਚ ਪੂਰੇ ਦਿਨ ਦੀ ਛੁੱਟੀ ਐਲਾਨੀ ਗਈ ਹੈ।
ਜਲੰਧਰ ਵਿਚ 11 ਤਾਰੀਖ਼ ਨੂੰ ਸ਼ੋਭਾ ਯਾਤਰਾ ਕੱਢੀ ਗਈ। ਇਸ ਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 11 ਅਤੇ 12 ਫਰਵਰੀ ਨੂੰ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਮੱਦੇਨਜ਼ਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ 11 ਅਤੇ 12 ਫਰਵਰੀ 2025 ਨੂੰ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਾਈ ਗਈ ਹੈ।
ਪੰਜਾਬ 'ਚ ਹੋ ਗਈ ਵੱਡੀ ਵਾਰਦਾਤ ; ਚੱਲਦੇ ਵਿਆਹ 'ਚ ਆਏ ਨੌਜਵਾਨਾਂ ਨੇ ਚਲਾ'ਤੀਆਂ ਗੋਲ਼ੀਆਂ
NEXT STORY