ਜਲੰਧਰ (ਜਤਿੰਦਰ ਚੋਪੜਾ)-ਜਲੰਧਰ ਵਿਚ 25 ਸਤੰਬਰ ਨੂੰ ਸ਼੍ਰੀ ਸਿੱਧ ਬਾਬਾ ਸੋਢਲ ਦਾ ਸਲਾਨਾ ਮੇਲਾ ਮਨਾਇਆ ਜਾ ਰਿਹਾ ਹੈ। ਇਸੇ ਸਬੰਧ ਵਿਚ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਵਿਚ ਸ਼ੁੱਕਰਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਛੁੱਟੀ ਸਬੰਧੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ ਕਿ ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਮਨਾਏ ਜਾ ਰਹੇ ਸਲਾਨਾ ਮੇਲੇ 'ਚ ਲੋਕਾਂ ਦੀ ਸ਼ਰਧਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਜਲੰਧਰ ਵਿਚ ਸਥਿਤ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ/ਨਿਗਮਾਂ/ਬੋਰਡਾਂ/ਵਿੱਦਿਅਕ ਅਦਾਰਿਆਂ ਅਤੇ ਹੋਰ ਪੰਜਾਬ ਸਰਕਾਰ ਦੀਆਂ ਸੰਸਥਾਵਾਂ ਵਿਚ 25 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਥਾਨਕ ਛੁੱਟੀ ਰਹੇਗੀ।

ਇਹ ਵੀ ਪੜ੍ਹੋ- ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ, ਹੋਈ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਨਹਿਰ ਦੇ ਪੁਲ ਤੋਂ ਪਾਣੀ ’ਚ ਡਿੱਗਿਆ ਵਿਅਕਤੀ, ਭਾਲ ਜਾਰੀ
NEXT STORY