ਜਲੰਧਰ (ਵੈੱਬ ਡੈਸਕ)- ਅੱਜ ਤੋਂ ਅਪ੍ਰੈਲ ਦਾ ਮਹੀਨਾ ਸ਼ੁਰੂ ਹੋ ਚੁੱਕਾ ਹੈ। ਇਸ ਦੇ ਨਾਲ ਹੀ ਇਸ ਮਹੀਨੇ ਵੀ ਕਈ ਛੁੱਟੀਆਂ ਆ ਰਹੀਆਂ ਹਨ, ਜਿਸ ਕਰਕੇ ਪੰਜਾਬ ਵਿਚ ਸਕੂਲ, ਕਾਲਜ ਬੰਦ ਰਹਿਣਗੇ। ਬੱਚਿਆਂ ਦੀਆਂ ਮੌਜਾਂ ਲੱਗਣ ਦੇ ਨਾਲ-ਨਾਲ ਕਰਮਚਾਰੀਆਂ ਦੀਆਂ ਵੀ ਮੌਜਾਂ ਲੱਗਣਗੀਆਂ। ਇਸ ਦੌਰਾਨ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣ ਵਾਲੇ ਹਨ। ਇਸ ਮਹੀਨੇ ਦੀ ਪਹਿਲੀ ਸਰਕਾਰੀ ਛੁੱਟੀ 3 ਅਪ੍ਰੈਲ ਆ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਜੀਜੇ ਨੇ ਟਰਾਲੀ 'ਚ ਸੌਂ ਰਹੇ ਸਾਲੇ ਦਾ ਬੇਰਹਿਮੀ ਨਾਲ ਕੀਤਾ ਕਤਲ

3 ਅਪ੍ਰੈਲ ਯਾਨੀ ਕਿ ਸ਼ੁੱਕਰਵਾਰ ਨੂੰ ਗੁੱਡ ਫਰਾਈਡੇਅ ਦੀ ਛੁੱਟੀ ਰਹੇਗੀ। ਇਸ ਦੇ ਬਾਅਦ 8 ਅਪ੍ਰੈਲ ਬੁੱਧਵਾਰ ਨੂੰ ਸ਼੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਹਾੜਾ ਆ ਰਿਹਾ ਹੈ, ਜਿਸ ਕਰਕੇ ਸਕੂਲ ਕਾਲਜ ਬੰਦ ਰਹਿਣਗੇ। 14 ਅਪ੍ਰੈਲ ਮੰਗਲਵਾਰ ਵਿਸਾਖੀ ਅਤੇ ਡਾ. ਬੀ. ਆਰ. ਅੰਬੇਡਕਰ ਦਾ ਜਨਮ ਦਿਹਾੜਾ ਆ ਰਿਹਾ ਹੈ। ਇਸ ਦੇ ਬਾਅਦ 19 ਅਪ੍ਰੈਲ ਭਗਵਾਨ ਪਰਸ਼ੂ ਰਾਮ ਜਨਮ ਦਿਹਾੜਾ ਆ ਰਿਹਾ ਹੈ, ਜੋਕਿ ਐਤਵਾਰ ਵਾਲੇ ਦਿਨ ਆ ਰਿਹਾ ਹੈ। ਇਥੇ ਇਹ ਵੀ ਦੱਸ ਦੇਈਏ ਕਿ ਇਨ੍ਹਾਂ ਸਰਕਾਰੀ ਛੁੱਟੀਆਂ ਤੋਂ ਇਲਾਵਾ ਇਸ ਮਹੀਨੇ 4 ਐਤਵਾਰ ਆ ਰਹੇ ਹਨ।
ਇਹ ਵੀ ਪੜ੍ਹੋ: ਵੱਡਾ ਪ੍ਰਸ਼ਾਸਨਿਕ ਫੇਰਬਦਲ! ਪੰਜਾਬ ਦੇ IAS ਤੇਜਵੀਰ ਸਿੰਘ ਸਣੇ 14 ਅਫ਼ਸਰਾਂ ਦੀ ਕੇਂਦਰ ’ਚ ਵੱਡੇ ਪੱਧਰ 'ਤੇ ਨਿਯੁਕਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੀ. ਪੀ. ਐੱਸ. ਸੀ. ਵੱਲੋਂ ਪੀ. ਸੀ. ਐੱਸ. ਦੀ ਮੇਨ ਪ੍ਰੀਖਿਆ ਲਈ ਪੂਰੀ ਤਿਆਰੀ, 12 ਕੇਂਦਰ ਸਥਾਪਿਤ
NEXT STORY