ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ 'ਚ ਅੱਜ ਮਤਲਬ ਕਿ 6 ਦਸੰਬਰ (ਦਿਨ ਸ਼ੁੱਕਰਵਾਰ) ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਅੱਜ ਸੂਬੇ ਦੇ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।
ਇਹ ਵੀ ਪੜ੍ਹੋ : ਕਿਸਾਨਾਂ ਦਾ ਦਿੱਲੀ ਕੂਚ ਅੱਜ, ਹਰਿਆਣਾ ਸਰਕਾਰ ਨਹੀਂ ਕਰਨ ਦੇਵੇਗੀ ਐਂਟਰੀ
ਦਰਅਸਲ 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ 6 ਦਸੰਬਰ ਅੱਜ ਦੇ ਦਿਨ ਲਈ ਛੁੱਟੀ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਹੈ।
ਇਹ ਵੀ ਪੜ੍ਹੋ : ਇਹ ਗੋਲੀਆਂ ਖਾਣ ਵਾਲੀਆਂ ਔਰਤਾਂ ਹੋ ਜਾਣ Alert, ਹੈਰਾਨ ਕਰਦੀ ਰਿਪੋਰਟ ਆਈ ਸਾਹਮਣੇ
ਇਸ ਦੌਰਾਨ ਚੰਡੀਗੜ੍ਹ 'ਚ ਵੀ ਅੱਜ ਸਾਰੇ ਸਰਕਾਰੀ ਦਫ਼ਤਰ, ਕਾਰਪੋਰੇਸ਼ਨ, ਬੋਰਡ ਅਤੇ ਵਿੱਦਿਅਕ ਅਦਾਰੇ ਵੀ ਬੰਦ ਰਹਿਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨਾਂ ਦਾ ਦਿੱਲੀ ਕੂਚ ਅੱਜ, ਹਰਿਆਣਾ ਸਰਕਾਰ ਨਹੀਂ ਕਰਨ ਦੇਵੇਗੀ ਐਂਟਰੀ
NEXT STORY