ਭਵਾਨੀਗੜ੍ਹ (ਵਿਕਾਸ, ਸੰਜੀਵ) : ਐੱਸ. ਐੱਸ. ਪੀ. ਵਿਜੀਲੈਂਸ ਰੇਂਜ ਪਟਿਆਲਾ ਮਨਦੀਪ ਸਿੰਘ ਸਿੱਧੂ ਅਤੇ ਡੀ. ਐੱਸ. ਪੀ. ਵਿਜੀਲੈਂਸ ਸੰਗਰੂਰ ਸਤਨਾਮ ਸਿੰਘ ਵਿਰਕ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸਰਕਾਰੀ ਹਸਪਤਾਲ ਦੇ ਡਾਕਟਰ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ
ਅੱਜ ਇੰਸਪੈਕਟਰ ਸੁਦਰਸ਼ਨ ਸੈਣੀ ਦੀ ਅਗਵਾਈ ਵਾਲੀ ਵਿਜੀਲੈਂਸ ਵਿਭਾਗ ਦੀ ਇੱਕ ਟੀਮ ਵੱਲੋਂ ਇੱਥੇ ਸਰਕਾਰੀ ਹਸਪਤਾਲ ਵਿਖੇ ਤਾਇਨਾਤ ਡਾਕਟਰ ਨੂੰ ਅੱਠ ਹਜ਼ਾਰ 500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ। ਇਸ ਸਬੰਧੀ ਜਾਣਾਕਰੀ ਦਿੰਦਿਆ ਇੰਸਪੈਕਟਰ ਸੁਦਰਸ਼ਨ ਸੈਣੀ ਨੇ ਦੱਸਿਆ ਕਿ ਨਿਰਭੈ ਸਿੰਘ ਵਾਸੀ ਮਸਾਣੀ ਨੇ ਵਿਜੀਲੈਂਸ ਮਹਿਕਮੇ ਸੰਗਰੂਰ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਭਵਾਨੀਗੜ੍ਹ ਦੇ ਸਰਕਾਰੀ ਹਸਪਤਾਲ ਵਿੱਚ ਤਾਇਨਾਤ ਦੰਦਾਂ ਦੇ ਮਾਹਿਰ ਡਾਕਟਰ ਸੁਰਜੀਤ ਚੌਧਰੀ ਤੋਂ ਆਪਣੀ ਪਤਨੀ ਦੇ ਦੰਦਾਂ/ਜਾੜ੍ਹਾਂ ਦਾ ਇਲਾਜ ਕਰਵਾਉਣ ਗਿਆ ਸੀ।
ਇਹ ਵੀ ਪੜ੍ਹੋ : ਕੈਪਟਨ ਨੇ ਬੰਦ ਕੀਤੀ 'ਗੇੜੀ', ਹੁਣ ਕਾਰ 'ਚ ਘੁੰਮਣਾ ਹੋਇਆ ਔਖਾ
ਡਾਕਟਰ ਵਲੋਂ ਇਲਾਜ ਬਦਲੇ ਉਨ੍ਹਾਂ ਤੋਂ ਦਸ ਹਜ਼ਾਰ 500 ਰੁਪਏ ਦੀ ਮੰਗ ਕੀਤੀ ਗਈ ਅਤੇ 2 ਹਜ਼ਾਰ ਰੁਪਏ ਮੌਕੇ 'ਤੇ ਦੇਣ ਉਪਰੰਤ ਬਾਕੀ ਅੱਠ ਹਜ਼ਾਰ 500 ਰੁਪਏ ਬਾਅਦ 'ਚ ਦੇਣਾ ਤਹਿ ਹੋਇਆ। ਸ਼ਿਕਾਇਤ ਦੇ ਆਧਾਰ 'ਤੇ ਅੱਜ ਵਿਜੀਲੈਂਸ ਦੀ ਟੀਮ ਨੇ ਛਾਪੇਮਾਰੀ ਕਰਦਿਆਂ ਭਵਾਨੀਗੜ੍ਹ ਸਰਕਾਰੀ ਹਸਪਤਾਲ ਵਿਖੇ ਤਾਇਨਾਤ ਡਾਕਟਰ ਸੁਰਜੀਤ ਚੌਧਰੀ ਨੂੰ ਅੱਠ ਹਜ਼ਾਰ 500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਅਧਿਕਾਰੀ ਨੇ ਦੱਸਿਆ ਕਿ ਮਹਿਕਮੇ ਨੇ ਮਾਮਲੇ ਸਬੰਧੀ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ। ਵਿਜੀਲੈਂਸ ਦੀ ਟੀਮ 'ਚ ਏ. ਐੱਸ. ਆਈ. ਸ਼੍ਰੀਕਿਸ਼ਨ ਕੁਮਾਰ, ਏ. ਐੱਸ. ਆਈ. ਬਲਵਿੰਦਰ ਸਿੰਘ, ਏ. ਐੱਸ. ਆਈ. ਗੁਰਪ੍ਰੀਤ ਸਿੰਘ, ਏ. ਐੱਸ. ਆਈ ਅੰਗ੍ਰੇਜ਼ ਸਿੰਘ ਸਮੇਤ ਸਰਕਾਰੀ ਗਵਾਹ ਹਾਜ਼ਰ ਸੀ।
ਇਹ ਵੀ ਪੜ੍ਹੋ : ਮੁੱਖ ਮੰਤਰੀ ਵਲੋਂ ਹਰ ਕੋਵਿਡ ਮਰੀਜ਼ ਦੇ 10 ਸੰਪਰਕ ਵਾਲੇ ਵਿਅਕਤੀਆਂ ਦੀ ਟੈਸਟਿੰਗ ਦੇ ਨਿਰਦੇਸ਼
ਪੰਜਾਬ ਏਕਤਾ ਪਾਰਟੀ ਨੇ ਰਾਗੀਆਂ ਦੇ ਹੱਕ 'ਚ ਭਾਈ ਲੌਂਗੋਵਾਲ ਤੇ ਜਥੇਦਾਰ ਨੂੰ ਲਿਖੀ ਚਿੱਠੀ
NEXT STORY