ਤਰਨਤਾਰਨ, (ਰਮਨ)- ਪੰਜਾਬ ਸਰਕਾਰ ਵੱਲੋਂ ਅਸਲਾ ਲਾਇਸੈਂਸ ਸਬੰਧੀ ਜ਼ਰੂਰੀ ਕੀਤੇ ਡੋਪ ਟੈਸਟ ਅਤੇ ਮੈਡੀਕਲ ਟੈਸਟ ਸਬੰਧੀ ਬੀਤੇ ਕੱਲ ਚੰਡੀਗੜ੍ਹ ਦੀ ਵਿਜੀਲੈਂਸ ਟੀਮ ਨੇ ਸਥਾਨਕ ਸਰਕਾਰੀ ਹਸਪਤਾਲ ਵਿਚ ਛਾਪੇਮਾਰੀ ਕਰ ਕੇ ਸਾਰਾ ਰਿਕਾਰਡ ਜ਼ਬਤ ਕਰ ਲਿਆ, ਜਿਸ ਸਬੰਧੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਾਂਚ ਬਾਰੀਕੀ ਨਾਲ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਪਿਛਲੇ ਕੁੱਝ ਮਹੀਨੇ ਪਹਿਲਾਂ ਪੰਜਾਬ ਸਰਕਾਰ ਵੱਲੋਂ ਅਸਲਾ ਲਾਇਸੈਂਸ ਸਬੰਧੀ ਡੋਪ ਟੈਸਟ ਤੇ ਮੈਡੀਕਲ ਫਿੱਟਨੈੱਸ ਸਬੰਧੀ ਸਰਕਾਰੀ ਹਸਪਤਾਲ ਤੋਂ ਜਾਰੀ ਸਰਟੀਫਿਕੇਟ ਲੈਣਾ ਲਾਜ਼ਮੀ ਕਰ ਦਿੱਤਾ ਗਿਆ ਸੀ। ਇਸ ਸਬੰਧੀ ਅਸਲਾਧਾਰਕ ਵੱਲੋਂ ਜ਼ਿਲੇ ਦੇ ਪੱਟੀ ਅਤੇ ਤਰਨਤਾਰਨ ਦੇ ਸਰਕਾਰੀ ਹਸਪਤਾਲ ਤੋਂ ਇਸ ਟੈਸਟ ਨੂੰ ਕਰਵਾਉਣਾ ਸ਼ੁਰੂ ਕਰ ਦਿੱਤਾ ਗਿਆ। ਸੂਤਰਾਂ ਮੁਤਾਬਕ ਦੋਵਾਂ ਸਰਕਾਰੀ ਹਸਪਤਾਲਾਂ 'ਚ ਹੋ ਰਹੇ ਡੋਪ ਟੈਸਟਾਂ ਵਿਚ ਕੁੱਝ ਕਾਲਾਬਾਜ਼ਾਰੀ ਸਾਹਮਣੇ ਆਉਣ ਦੇ ਮਿਲੇ ਸੰਕੇਤਾਂ ਤੋਂ ਬਾਅਦ ਚੰਡੀਗੜ੍ਹ ਤੋਂ ਆਈ ਵਿਸ਼ੇਸ਼ ਟੀਮ ਨੇ ਸਥਾਨਕ ਵਿਜੀਲੈਂਸ ਟੀਮ ਨਾਲ ਮਿਲ ਕੇ ਸ਼ੁੱਕਰਵਾਰ ਤਰਨਤਾਰਨ ਵਿਖੇ ਦਸਤਕ ਦੇ ਦਿੱਤੀ, ਜਿਸ ਤੋਂ ਬਾਅਦ ਹਸਪਤਾਲ ਵਿਚ ਹਫੜਾ-ਦਫੜੀ ਮਚ ਗਈ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਵਿਜੀਲੈਂਸ ਵਿਭਾਗ ਦੇ ਕੁੱਝ ਕਰਮਚਾਰੀਆਂ ਨੇ ਹਸਪਤਾਲ ਵਿਚ ਮੌਜੂਦ ਲੈਬਾਰਟਰੀ ਦੇ ਨਜ਼ਦੀਕ ਕੁੱਝ ਦਰਜਾਚਾਰ ਕਰਮਚਾਰੀਆਂ ਨੂੰ ਪੈਸੇ ਦੇ ਕੇ ਡੋਪ ਟੈਸਟ ਸਬੰਧੀ ਕਿਸੇ ਹੋਰ ਦਾ ਸੈਂਪਲ ਦੇਣ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਉਹ ਸਕੀਮ ਕਾਮਯਾਬ ਨਹੀਂ ਹੋਈ। ਇਸ ਤੋਂ ਇਲਾਵਾ ਵਿਜੀਲੈਂਸ ਟੀਮ ਦੇ ਹੱਥ ਵਿਚ ਕਿਸੇ ਵੀ ਗਲਤ ਢੰਗ ਨਾਲ ਹੋਣ ਵਾਲੇ ਡੋਪ ਟੈਸਟ ਦਾ ਤਰਨਤਾਰਨ ਹਸਪਤਾਲ 'ਚ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਪਰ ਫਿਰ ਵੀ ਵਿਜੀਲੈਂਸ ਵਿਭਾਗ ਵੱਲੋਂ ਅੱਜ ਤੱਕ ਕੁਲ ਕੀਤੇ 1019 ਟੈਸਟ, ਜਿਨ੍ਹਾਂ 'ਚੋਂ 89 ਪਾਜ਼ੇਟਿਵ ਆਏ ਹਨ, ਦੇ ਰਿਕਾਰਡ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਰਿਕਾਰਡ ਦੀ ਜਾਂਚ ਚੱਲ ਰਹੀ ਹੈ
ਵਿਜੀਲੈਂਸ ਵਿਭਾਗ ਦੇ ਡੀ. ਐੱਸ. ਪੀ. ਕੰਵਲਦੀਪ ਕੌਰ ਨੇ ਦੱਸਿਆ ਕਿ ਚੰਡੀਗੜ੍ਹ ਤੋਂ ਆਈ ਟੀਮ ਨਾਲ ਮਿਲ ਕੇ ਉਨ੍ਹਾਂ ਵੱਲੋਂ ਕੱਲ ਸਥਾਨਕ ਸਰਕਾਰੀ ਹਸਪਤਾਲ ਵਿਚ ਛਾਪੇਮਾਰੀ ਕੀਤੀ ਗਈ ਸੀ, ਜਿਸ ਦੌਰਾਨ ਰਿਕਾਰਡ ਦੀ ਫੋਟੋ ਕਾਪੀਆਂ ਕਬਜ਼ੇ ਵਿਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਜਾਂਚ ਤੋਂ ਬਾਅਦ ਹੀ ਕੁੱਝ ਕਿਹਾ ਜਾ ਸਕਦਾ ਹੈ। ਮਾਮਲੇ ਵਿਚ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਹਲਕੀ ਜਿਹੀ ਬਰਸਾਤ ਪਿੱਛੋਂ 'ਪਾਣੀ-ਪਾਣੀ' ਹੋਇਆ ਬੱੱਸੀ ਪਠਾਣਾਂ
NEXT STORY