ਭਾਦਸੋਂ (ਅਵਤਾਰ) : ਜੁਆਇੰਟ ਗੌਰਮਿੰਟ ਡਾਕਟਰ ਕੋ-ਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਛੇਵੇਂ ਤਨਖਾਹ ਕਮਿਸ਼ਨ ਦੇ ਵਿਰੋਧ ਵਿੱਚ ਸਰਕਾਰੀ ਹਸਪਤਾਲ ਭਾਦਸੋਂ ਵਿਖੇ ਸਰਕਾਰੀ ਡਾਕਟਰਾਂ ਵੱਲੋ ਅੱਜ ਕੰਮ ਬੰਦ ਕਰਕੇ ਹੜਤਾਲ ਕੀਤੀ ਗਈ। ਇਸ ਵਿੱਚ ਪੀ. ਸੀ. ਐਮ. ਐਸ., ਡੈਂਟਲ, ਰੂਰਲ ਮੈਡੀਕਲ ਅਫ਼ਸਰ ਅਤੇ ਪੈਰਾ-ਮੈਡੀਕਲ ਸਟਾਫ਼ ਵੱਲੋ ਓ. ਪੀ. ਡੀ ਅਤੇ ਹੋਰ ਸਰਕਾਰੀ ਸਕੀਮਾਂ ਦਾ ਕੰਮ ਠੱਪ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਸ ਦੌਰਾਨ ਲੋਕ ਹਿੱਤ ਨੂੰ ਦੇਖਦੇ ਹੋਏ ਅਮਰਜੈਂਸੀ, ਇਨਡੋਰ ਅਤੇ ਕੋਵਿਡ ਸਬੰਧੀ ਕੰਮਾਂ ਨੂੰ ਚੱਲਣ ਦਿੱਤਾ ਗਿਆ। ਐਮ. ਐਲ. ਟੀ. ਯੂਨੀਅਨ ਵੱਲੋਂ ਆਪਣੀਆਂ ਜਾਇਜ਼ ਮੰਗਾਂ ਦੇ ਹੱਕ ਵਿੱਚ 2 ਘੰਟੇ ਕੰਮ ਛੱਡ ਕੇ ਹੜਤਾਲ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਆਗੂਆਂ ਨੇ ਕਿਹਾ ਛੇਵੇਂ ਤਨਖਾਹ ਕਮੀਸ਼ਨ ਵੱਲੋਂ ਡਾਕਟਰਾਂ ਨੂੰ ਦਿੱਤੇ ਜਾਂਦੇ ਐਨ. ਪੀ. ਏ. ਨੂੰ ਘਟਾ ਕੇ 20 ਫ਼ੀਸਦੀ ਅਤੇ ਇਸ ਨੂੰ ਮੁੱਢਲੀ ਤਨਖਾਹ ਨਾਲੋਂ ਡੀ-ਲਿੰਕ ਕਰਨ ਖ਼ਿਲਾਫ਼ ਸੂਬੇ ਦੇ ਸਮੂਹ ਡਾਕਟਰਾਂ ਵਿੱਚ ਭਾਰੀ ਰੋਸ ਹੈ।
ਉਨ੍ਹਾਂ ਵੱਲੋਂ ਕੋਰੋਨਾ ਕਾਲ ਦੌਰਾਨ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਮਾਨਵਤਾ ਦੀ ਕੀਤੀ ਗਈ ਸੇਵਾ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਉਨ੍ਹਾਂ ਦੀ ਹੌਂਸਲਾ-ਅਫ਼ਜਾਈ ਕਰਨ ਦੀ ਥਾਂ ਉਨ੍ਹਾਂ ਦਾ ਮਨੋਬਲ ਨੂੰ ਡੇਗਣ ਦਾ ਕੰਮ ਕੀਤਾ ਗਿਆ ਹੈ। ਡਾਕਟਰਾਂ ਵੱਲੋਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਗਿਆ ਕਿ ਜੇਕਰ ਉਨ੍ਹਾ ਦੀਆਂ ਮੰਗਾਂ ਪ੍ਰਤੀ ਸਰਕਾਰ ਦੀ ਬੇਰੁੱਖੀ ਇਸੇ ਤਰ੍ਹਾ ਕਾਇਮ ਰਹੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਅਮਰਜੈਂਸੀ ਅਤੇ ਕੋਵਿਡ ਦੇ ਕੰਮ ਨੂੰ ਵੀ ਠੱਪ ਕਰ ਦਿੱਤਾ ਜਾਵੇਗਾ।
ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
NEXT STORY