ਧਾਰੀਵਾਲ (ਖੋਸਲਾ,ਬਲਬੀਰ) — ਪੰਜਾਬ ਸਰਕਾਰ ਵਲੋਂ ਜਿਥੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਨਾਲ ਹੀ ਸਰਕਾਰੀ ਹਸਪਤਾਲਾਂ ਦੀ ਵੀ ਨੁਹਾਰ ਬਦਲੀ ਜਾ ਰਹੀ ਹੈ। ਇਹ ਵਿਚਾਰ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਧਾਰੀਵਾਲ ਸਥਿਤ ਨਹਿਰ ਕਿਨਾਰੇ ਪਸ਼ੂ ਹਸਪਤਾਲ ਦੀ ਨਵੀਂ ਬਣੀ ਬਿਲਡਿੰਗ ਦਾ ਉਦਘਾਟਨ ਕਰਨ ਤੋਂ ਬਾਅਦ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕੀਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿੱਤਾ-ਮੁੱਖੀ ਬਨਾਉਣ ਲਈ ਡੇਅਰੀ ਫਾਰਮ ਨੂੰ ਹੋਰ ਪ੍ਰਫੁਲਿੱਤ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਦੁੱਧ ਦਾ ਵਧੇਰੇ ਉਤਪਾਦਕ ਕਰਕੇ ਆਪਣੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰ ਸਕਣ।
ਇਸ ਮੌਕੇ ਡਿਪਟੀ ਡਾਇਰੈਕਟਰ, ਸ਼ਾਮ ਲਾਲ, ਡਾ.ਰਜਿੰਦਰ ਸਿੰਘ ਧਾਲੀਵਾਲ, ਸਾਬਕਾ ਚੇਅਰਮੈਨ ਵਜੀਰ ਸਿੰਘ ਲਾਲੀ ਆਦਿ ਹਾਜ਼ਰ ਸਨ।
ਪੰਜਾਬ ਸਰਕਾਰ ਨੂੰ ਇਸ਼ਤਿਹਾਰਾਂ ਤੋਂ ਕੋਈ ਪੈਸਾ ਨਹੀਂ ਮਿਲ ਰਿਹੈ : ਨਵਜੋਤ ਸਿੱਧੂ (ਵੀਡੀਓ)
NEXT STORY