ਚੰਡੀਗਡ਼੍ਹ (ਅਸ਼ਵਨੀ)- ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੇ ਸਾਊਦੀ ਅਰਬ ਵਿਚ ਬਿਨਾਂ ਪਾਸਪੋਰਟ ਅਤੇ ਵੀਜ਼ਿਆਂ ਤੋਂ ਖੱਜਲ ਖੁਆਰ ਹੋ ਰਹੇ ਉਹਨਾਂ ਇੱਕ ਹਜ਼ਾਰ ਪੰਜਾਬੀਆਂ ਸਮੇਤ 3 ਹਜ਼ਾਰ ਭਾਰਤੀ ਕਾਮਿਆਂ ਨੂੰ ਲੋਡ਼ੀਂਦੀ ਸਹਾਇਤਾ ਪ੍ਰਦਾਨ ਕਰ ਦਿੱਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਾਮਿਆਂ ਲਈ ਬਦਲਵੇਂ ਰੁਜ਼ਗਾਰ ਦਾ ਵੀ ਪ੍ਰਬੰਧ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਬੀਬੀ ਬਾਦਲ ਨੇ ਕਿਹਾ ਕਿ ਇਸ ਸੰਬੰਧੀ ਉਨ੍ਹਾਂ ਨੂੰ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਚਿੱਠੀ ਮਿਲੀ ਹੈ।
ਉਨ੍ਹਾਂ ਕਿਹਾ ਕਿ ਬੀਬੀ ਸਵਰਾਜ ਨੇ ਉਨ੍ਹਾਂ ਨੂੰ ਇਹ ਵੀ ਯਕੀਨ ਦਿਵਾਇਆ ਹੈ ਕਿ ਭਾਰਤੀ ਮਿਸ਼ਨ ਵੱਲੋਂ ਰਿਆਦ ਵਿਚ 13 ਉਸਾਰੀ ਕੈਂਪਾਂ ਦਾ ਦੌਰਾ ਕੀਤਾ ਜਾ ਰਿਹਾ ਹੈ, ਜਿੱਥੇ ਕਾਮਿਆਂ ਨੂੰ ਰੱਖਿਆ ਗਿਆ ਹੈ। ਇਹ ਮਿਸ਼ਨ ਉਨ੍ਹਾਂ ਦੀ ਦੇਖਭਾਲ ਖਾਸ ਕਰਕੇ ਲੋਡ਼ਵੰਦਾਂ ਨੂੰ ਮੈਡੀਕਲ ਸਹਾਇਤਾ ਪ੍ਰਦਾਨ ਕਰਵਾਏਗਾ।
ਇਸ ਤੋਂ ਪਹਿਲਾਂ ਹਰਸਿਮਰਤ ਨੇ ਇਹ ਮਸਲਾ ਵਿਦੇਸ਼ ਮੰਤਰਾਲੇ ਕੋਲ ਉਠਾਉਂਦਿਆਂ ਸੁਸ਼ਮਾ ਸਵਰਾਜ ਦੇ ਧਿਆਨ ਵਿਚ ਇਹ ਗੱਲ ਲਿਆਂਦੀ ਸੀ ਕਿ ਤਕਰੀਬਨ ਇਕ ਹਜ਼ਾਰ ਪੰਜਾਬੀ ਕਾਮੇ ਸਾਊਦੀ ਅਰਬ ਵਿਚ ਫਸੇ ਹੋਏ ਹਨ, ਕਿਉਂਕਿ ਉਹਨਾਂ ਦੇ ਰੁਜ਼ਗਾਰਦਾਤਿਆਂ ਨੇ ਉਹਨਾਂ ਨੂੰ ਤਨਖਾਹਾਂ ਦੇਣੀਆਂ ਬੰਦ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਸੀ ਇਨ੍ਹਾਂ ਕਾਮਿਆਂ ਦੇ ਰਿਹਾਇਸ਼ੀ ਪਰਮਿਟਾਂ ਤੋਂ ਇਲਾਵਾ ਵੀਜ਼ੇ ਵੀ ਖਤਮ ਹੋ ਚੁੱਕੇ ਹਨ।
ਹਰਸਿਮਰਤ ਨੇ ਕਿਹਾ ਕਿ ਵਿਦੇਸ਼ ਮੰਤਰੀ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਹੈ ਕਿ ਇਨ੍ਹਾਂ ਕਾਮਿਆਂ ਨੂੰ ਸਾਊਦੀ ਅਰਬ ਵਿਚ ਇਕ ਉਸਾਰੀ ਕਰਨ ਵਾਲੀ ਕੰਪਨੀ ਨੇ ਨੌਕਰੀਆਂ ਦਿੱਤੀਆਂ ਹੋਈਆਂ ਸਨ, ਜਿਸ ਨੂੰ ਵਿੱਤੀ ਘਾਟਿਆਂ ਕਰਕੇ ਆਪਣਾ ਕੰਮ ਬੰਦ ਕਰਨਾ ਪੈ ਗਿਆ। ਕੇਂਦਰੀ ਮੰਤਰੀ ਨੇ ਕਿਹਾ ਕਿ ਸੁਸ਼ਮਾ ਸਵਰਾਜ ਨੇ ਇਹ ਵੀ ਦੱਸਿਆ ਹੈ ਕਿ ਭਾਰਤੀ ਮਿਸ਼ਨ ਇਨ੍ਹਾਂ ਕਾਮਿਆਂ ਦੀਆਂ ਬਕਾਇਆ ਤਨਖਾਹਾਂ ਦਿਵਾਉਣਣ ਲਈ ਉਸ ਕੰਪਨੀ ਦੇ ਅਧਿਕਾਰੀਆਂ ਨਾਲ ਵੀ ਸੰਪਰਕ ਵਿਚ ਹੈ।
'ਟਰੂਡੋ ਸਰਕਾਰ ਵਲੋਂ ਸਿੱਖਾਂ ਲਈ ‘ਅੱਤਵਾਦੀ’ ਸ਼ਬਦ ਵਰਤਣਾ ਮੰਦਭਾਗਾ'
NEXT STORY