ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਰੁਜ਼ਗਾਰ ਦੇਣ ਦੀ ਵਿੱਢੀ ਮੁਹਿੰਮ ਤਹਿਤ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਭਾਗ ਵਿਚ 44 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਹੋਏ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੰਡੀਆ ਨੇ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣ ਤੱਕ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨਵੇਂ ਭਰਤੀ ਹੋਏ ਉਮੀਦਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਰਤੀ ਹੋਏ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਜੀਵਨ ਵਿਚ ਅੱਜ ਨਵੇਂ ਅਧਿਆਏ ਦੀ ਸ਼ੁਰੂਆਤ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਇਸ ਜ਼ਿਲ੍ਹੇ ਦਾ ਡੀ. ਸੀ. ਸਸਪੈਂਡ
ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਾਰਦਰਸ਼ਤਾ ਤੇ ਇਮਾਨਦਾਰੀ ਨਾਲ ਨਵੀਂ ਭਰਤੀ ਕੀਤੀ ਜਾ ਰਹੀ ਹੈ, ਇਸ ਕਾਰਨ ਉਹ ਉਮੀਦ ਕਰਦੇ ਹਨ ਕਿ ਨਵੇਂ ਭਰਤੀ ਹੋਏ ਉਮੀਦਵਾਰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਗੇ। ਅੱਜ ਕੁਝ ਉਮੀਦਵਾਰਾਂ ਨੂੰ ਤਰਸ ਦੇ ਆਧਾਰ ਉੱਤੇ ਵੀ ਨੌਕਰੀ ਦਿੱਤੀ ਹੈ। ਮੁੰਡੀਆਂ ਨੇ ਤਰਸ ਦੇ ਆਧਾਰ ਉੱਪਰ ਭਰਤੀ ਹੋਏ ਉਮੀਦਵਾਰਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਪਏ ਘਾਟੇ ਨੂੰ ਤਾਂ ਉਹ ਪੂਰਾ ਨਹੀਂ ਕਰ ਸਕਦੇ ਪਰ ਸਰਕਾਰੀ ਨੌਕਰੀ ਦੇ ਕੇ ਸਰਕਾਰ ਵੱਲੋਂ ਪਰਿਵਾਰ ਦੀ ਮੱਦਦ ਲਈ ਨਿਮਾਣਾ ਯਤਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਕਾਰਵਾਈ ਦੀ ਤਿਆਰੀ, ਅੱਜ ਤੋਂ ਸ਼ੁਰੂ ਹੋਵੇਗਾ ਟਰਾਂਸਪੋਰਟ ਵਿਭਾਗ ਦਾ ਐਕਸ਼ਨ
ਇਸ ਤੋਂ ਪਹਿਲਾਂ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਪ੍ਰਮੁੱਖ ਸਕੱਤਰ ਨੀਲ ਕੰਠ ਅਵਧ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਭਰਤੀ ਹੋਏ ਉਮੀਦਵਾਰਾਂ ਵਿਚ 8 ਜੂਨੀਅਰ ਨਕਸ਼ਾ ਨਵੀਸ, 4 ਕਲਰਕ, 19 ਹੈਲਪਰ ਟੈਕਨੀਕਲ, 12 ਸੇਵਾਦਾਰ ਤੇ ਇੱਕ ਚੌਕੀਦਾਰ ਸ਼ਾਮਲ ਹਨ। ਇਸ ਮੌਕੇ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਸੂਬੇ ਦੇ ਪਿੰਡਾਂ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਡੇਰਾਬੱਸੀ 'ਚ ਗਿਫ਼ਟ ਸ਼ਾਪ ਤੇ ਘਰ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
NEXT STORY