ਸ਼ੇਰਪੁਰ (ਸਿੰਗਲਾ): ਬਲਾਕ ਸ਼ੇਰਪੁਰ ਅਧੀਨ ਪੈਂਦੇ ਪਿੰਡ ਘਨੌਰ ਕਲਾਂ ਵਿਖੇ ਸਥਿਤੀ ਉਸ ਸਮੇ ਤਣਾਅਪੂਰਨ ਬਣ ਗਈ ਜਦੋਂ ਸਰਕਾਰੀ ਨੌਕਰੀ, ਮਾਲੀ ਮਦਦ ਅਤੇ ਮਕਾਨ ਬਣਾਉਣ ਲਈ ਆਰਥਿਕ ਮਦਦ ਆਦਿ ਮੰਗਾਂ ਨੂੰ ਲੈ ਕੇ 15 ਅਗਸਤ ਆਜ਼ਾਦੀ ਦਿਹਾੜੇ ਵਾਲੇ ਦਿਨ ਰੋਸ ਜ਼ਾਹਿਰ ਕਰਦੇ ਹੋਏ ਸੁਤੰਤਰਤਾ ਸੰਗਰਾਮੀ ਤੇ ਆਜ਼ਾਦੀ ਘੁਲਾਟੀਏ ਸਵ. ਪੰਡਿਤ ਬਚਨ ਸਿੰਘ ਦੇ ਵਾਰਿਸ ਉਨ੍ਹਾਂ ਦੇ ਦੋ ਪੋਤਰੇ ਕਰਮਜੀਤ ਸਿੰਘ ਅਤੇ ਪਰਮਜੀਤ ਸਿੰਘ ਪਿੰਡ ਵਿਚਲੀ ਸਰਕਾਰੀ ਪਾਣੀ ਵਾਲੀ ਟੈਂਕੀ ਤੇ ਕਰੀਬ 11 ਕੁ ਵਜੇ ਸਵੇਰੇ ਚੜ੍ਹ ਗਏ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਨ੍ਹਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਪਾਸੋਂ ਦੋਵਾਂ ਭਰਾਵਾਂ ਲਈ ਪੱਕੀ ਸਰਕਾਰੀ ਨੌਕਰੀ, ਮਾਲੀ ਮਦਦ ਅਤੇ ਘਰ ਬਣਾਉਣ ਲਈ ਆਰਥਿਕ ਮਦਦ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਕੀ ਕਰਨਾ ਇਹੋ-ਜਿਹੀ ਔਲਾਦ ਨੂੰ,ਇਕ ਲੀਡਰ, ਦੂਜਾ ਅਫਸਰ ਪਰ ਸੜਕਾਂ 'ਤੇ ਰੁਲ ਰਹੀ ਮਾਂ
ਇਨ੍ਹਾਂ ਸਰਕਾਰ ਉੱਪਰ ਦੋਸ਼ ਲਾਉਂਦੇ ਹੋਏ ਕਿਹਾ ਕਿ ਹੁਣ ਤੱਕ ਸਰਕਾਰ ਉਨ੍ਹਾਂ ਨੂੰ ਸਿਰਫ ਆਜ਼ਾਦੀ ਦਿਹਾੜੇ ਅਤੇ ਹੋਰ ਸਮਾਗਮਾਂ 'ਤੇ ਬੁਲਾਕੇ ਮਿਠਾਈ ਦੇ ਡੱਬੇ ਅਤੇ ਸਨਮਾਨ ਚਿੰਨ੍ਹ ਆਦਿ ਦੇ ਕੇ ਸਾਰ ਦਿੰਦੀ ਹੈ ਤੇ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਕੀਤੀ ਗਈ ਹੈ ਤੇ ਨਾ ਹੀ ਹੁਣ ਤੱਕ ਉਨ੍ਹਾਂ ਨੂੰ ਕੋਈ ਸਰਕਾਰੀ ਨੌਕਰੀ ਤੇ ਨਾ ਹੀ ਕੋਈ ਮਾਲੀ ਮਦਦ ਦਿੱਤੀ ਗਈ ਹੈ। ਜਿਸ ਕਰਕੇ ਮਜਬੂਰਨ ਅੱਜ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ ਹੈ। ਜ਼ਿਕਰਯੋਗ ਹੈ ਕਿ ਪੰਡਿਤ ਬਚਨ ਸਿੰਘ ਦੇ ਪੰਜ ਪੋਤਰੇ ਸਨ, ਜਿਨ੍ਹਾਂ ਵਿੱਚੋਂ ਇੱਕ ਫੌਜ ਦੀ ਨੌਕਰੀ ਕਰਕੇ ਪੈਨਸ਼ਨ ਆ ਚੁੱਕਾ ਹੈ, ਦੂਸਰਾ ਵੀ ਫੌਜ ਦੀ ਨੌਕਰੀ ਕਰ ਰਿਹਾ ਹੈ ਤੇ ਇੱਕ ਦੀ ਮੌਤ ਹੋ ਚੁੱਕੀ ਹੈ ਤੇ ਇਹ ਦੋ ਪੋਤਰੇ ਟੈਂਕੀ ਤੇ ਚੜ੍ਹੇ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਿੰਨਾ ਚਿਰ ਦੋਨਾਂ ਭਰਾਵਾਂ ਦੀ ਪੱਕੀ ਨੌਕਰੀ ਦਾ ਜੋਈਨਿੰਗ ਲੈੱਟਰ ਪ੍ਰਾਪਤ ਨਹੀ ਹੁੰਦਾ ਹੈ ਉਨ੍ਹੀ ਦੇਰ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਅੱਜ ਦੂਜੇ ਦਿਨ ਵੀ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਦੋਨੇ ਭਰਾ ਟੈਂਕੀ ਦੇ ਉੱਪਰ ਹੀ ਸਨ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਹੇਠਾਂ ਉਤਰਨ ਲਈ ਗ੍ਰਾਮ ਪੰਚਾਇਤ ਅਤੇ ਹੋਰ ਮੋਹਤਵਰ ਪਿੰਡ ਵਾਸੀਆਂ ਦੀ ਸਹਾਇਤਾ ਨਾਲ ਕੋਸਿਸਾਂ ਜਾਰੀ ਹਨ ਤੇ ਖਬਰ ਲਿਖੇ ਜਾਂ ਤੱਕ ਮਾਮਲਾ ਜਿਉਂ ਦਾ ਤਿਉਂ ਬਣਿਆ ਹੋਇਆ ਸੀ।
ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਪਾਜ਼ੇਟਿਵ ਆਉਣ ਤੋਂ ਬਾਅਦ ਪਈਆਂ ਭਾਜੜਾਂ, ਬੱਚਿਆਂ ਦੇ ਵੀ ਆਏ ਸੀ ਸੰਪਰਕ 'ਚ
ਚੂਨੇ ਦੇ ਭਰੇ ਟਰੱਕ ਨੂੰ ਲੱਗੀ ਅੱਗ,ਚਾਲਕ ਵਾਲ-ਵਾਲ ਬਚਿਆ
NEXT STORY