ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ): ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬੁੱਧਵਾਰ ਨੂੰ 28 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ’ਚ 25 ਵੈਟਰਨਰੀ ਇੰਸਪੈਕਟਰ, ਤਿੰਨ ਕਲਰਕ ਸ਼ਾਮਲ ਸਨ। ਇਕ ਦਰਜਾ ਚਾਰ ਕਰਮਚਾਰੀ ਨੂੰ ਤਰੱਕੀ ਵੀ ਦਿੱਤੀ ਗਈ।
ਇਹ ਖ਼ਬਰ ਵੀ ਪੜ੍ਹੋ - Punjab: ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ ਬਿਜਲੀ ਸਪਲਾਈ! ਕੱਟੇ ਜਾ ਰਹੇ ਕੁਨੈਕਸ਼ਨ
ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਲਗਨ ਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਕਿਸਾਨਾਂ ਦੀ ਸਹਾਇਤਾ ਅਤੇ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣ ’ਚ ਵਿਭਾਗ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਭਰਤੀ ਵਿਭਾਗ ਦੀ ਕਾਰਜਸ਼ੀਲਤਾ ਅਤੇ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ’ਚ ਸੁਧਾਰ ਦੇ ਨਾਲ-ਨਾਲ ਪੰਜਾਬ ’ਚ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ’ਚ ਮਦਦ ਕਰੇਗੀ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ’ਚ 405 ਨਵੇਂ ਵੈਟਰਨਰੀ ਅਫ਼ਸਰਾਂ ਦੀ ਭਰਤੀ ਸਬੰਧੀ ਪ੍ਰਕਿਰਿਆ ਵੀ ਚੱਲ ਰਹੀ ਹੈ।
ਦੀਵਾਲੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਕ ਹੋਰ ਵਾਅਦਾ ਕੀਤਾ ਪੂਰਾ, ਇਨ੍ਹਾਂ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ
NEXT STORY