ਚੰਡੀਗੜ੍ਹ : ਸੂਬੇ ਵਿੱਚ ਇੱਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਵੱਲ ਕਦਮ ਵਧਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਅਤੇ ਯੋਗ ਉਮੀਦਵਾਰਾਂ ਨੂੰ ਰੋਜ਼ਗਾਰ ਦੇਣ ਲਈ ਜਲਦ ਹੀ ਇੱਕ ਹੋਰ ਵਿਸ਼ਾਲ ਭਰਤੀ ਮੁਹਿੰਮ ਵਿੱਢੀ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਾਰੇ ਪ੍ਰਸ਼ਾਸਕੀ ਵਿਭਾਗਾਂ ਨੂੰ ਸਿੱਧੇ ਕੋਟੇ ਦੀਆਂ ਖਾਲੀ ਪਈਆਂ ਅਸਾਮੀਆਂ ਸਬੰਧੀ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨਾਲ ਤੁਰੰਤ ਜਾਣਕਾਰੀ ਸਾਂਝੀ ਕਰਨ ਦੀ ਹਦਾਇਤ ਕੀਤੀ ਤਾਂ ਜੋ ਸੂਬਾਈ ਰੋਜ਼ਗਾਰ ਯੋਜਨਾ ਦੇ ਦੂਜੇ ਪੜਾਅ ਨੂੰ ਸ਼ੁਰੂ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਨਸ਼ੇ ਖ਼ਿਲਾਫ਼ ਚੱਲ ਰਹੀ ਮੁਹਿੰਮ ‘ਚ ਆਪਸ ’ਚ ਲੜੇ ਪਿੰਡ ਵਾਸੀ, ਕੁੱਟ-ਕੁੱਟ ਕੀਤਾ ਬੁਰਾ ਹਾਲ (ਵੀਡੀਓ)
ਇੱਥੇ ਪ੍ਰਸ਼ਾਸਕੀ ਸਕੱਤਰਾਂ ਨਾਲ ਸੂਬਾਈ ਰੋਜ਼ਗਾਰ ਯੋਜਨਾ ਦੀ ਸਮੀਖਿਆ ਕਰਨ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਹਾਜਨ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਆਪਣੇ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਲਈ ਮੰਗ ਭੇਜਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਇਨ੍ਹਾਂ ਅਸਾਮੀਆਂ ’ਤੇ ਜਲਦ ਤੋਂ ਜਲਦ ਭਰਤੀ ਕਰਕੇ ਲੋਕਾਂ ਨੂੰ ਨਿਰਵਿਘਨ ਅਤੇ ਮੁਸ਼ਕਲ ਰਹਿਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।ਰੋਜ਼ਗਾਰ ਉਤਪਤੀ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ 34 ਪ੍ਰਸ਼ਾਸਕੀ ਵਿਭਾਗਾਂ ਨੇ ਪੰਜਾਬ ਸਰਕਾਰ ਦੀ ਭਰਤੀ ਯੋਜਨਾ ਦੇ ਦੂਜੇ ਪੜਾਅ ਲਈ 22,441 ਸਿੱਧੇ ਕੋਟੇ ਦੀਆਂ ਖਾਲੀ ਅਸਾਮੀਆਂ ਬਾਰੇ ਜਾਣਕਾਰੀ ਭੇਜ ਦਿੱਤੀ ਹੈ ਜੋ ਕਿ ਇਸ ਤੋਂ ਪਹਿਲਾਂ ਕੈਬਨਿਟ ਕਮੇਟੀ ਦੁਆਰਾ ਮਨਜ਼ੂਰ ਕੀਤੀਆਂ ਗਈਆਂ 61336 ਅਸਾਮੀਆਂ ਨਾਲੋਂ ਵੱਖਰੀਆਂ ਹਨ।
ਇਹ ਵੀ ਪੜ੍ਹੋ : ਪ੍ਰੇਮ ਸਬੰਧਾਂ ਦੇ ਚੱਲਦਿਆਂ ਕੁੜੀ-ਮੁੰਡੇ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ, ਖੇਤਾਂ ’ਚੋਂ ਮਿਲੀਆਂ ਲਾਸ਼ਾਂ
ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਮੰਤਰੀ ਮੰਡਲ ਨੇ 14 ਅਕਤੂਬਰ, 2020 ਨੂੰ 61,336 ਅਸਾਮੀਆਂ ਭਰਨ ਦੀ ਮਨਜ਼ੂਰੀ ਦੇਣ ਦੇ ਨਾਲ-ਨਾਲ 1 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਰਾਜ ਰੋਜ਼ਗਾਰ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਸੀ। ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ, ਸੂਬਾ ਸਰਕਾਰ ਨੇ 7,848 ਯੋਗ ਉਮੀਦਵਾਰਾਂ ਨੂੰ ਭਰਤੀ ਕਰਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿੱਚ 44,543 ਖਾਲੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ।ਇਸ ਮੀਟਿੰਗ ਦੌਰਾਨ ਸਰਕਾਰ ਦੇ ਸਾਰੇ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਨੂੰ ਦਫ਼ਤਰਾਂ ਵਿੱਚ ਈ-ਆਫ਼ਿਸ ਦੇ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਆਦੇਸ਼ ਦਿੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਈ-ਆਫ਼ਿਸ ਪ੍ਰਣਾਲੀ ਦੀ ਵਰਤੋਂ ਨਾਲ ਸਮੇਂ ਦੀ ਬੱਚਤ ਹੀ ਨਹੀਂ ਹੋਵੇਗੀ ਬਲਕਿ ਸਾਰੇ ਕੰਮ ਕਾਗਜ਼-ਰਹਿਤ ਤਰੀਕੇ ਨਾਲ ਪੂਰੇ ਕੀਤੇ ਜਾ ਸਕਣਗੇ।
ਇਹ ਵੀ ਪੜ੍ਹੋ : ਆਰਥਿਕ ਤੰਗੀ ਦੇ ਚੱਲਦਿਆਂ 22 ਸਾਲਾ ਨੌਜਵਾਨ ਨੂੰ ਨਹੀਂ ਮਿਲਿਆ ਨਸ਼ਾ, ਖਾਧਾ ਜ਼ਹਿਰ
ਖੇਤੀ ਕਾਨੂੰਨਾਂ ਨੂੰ ਲੈ ਕੇ ਨਵਜੋਤ ਸਿੱਧੂ ਦਾ ਵੱਡਾ ਬਿਆਨ, ਬਾਦਲਾਂ ’ਤੇ ਮੜ੍ਹੇ ਗੰਭੀਰ ਦੋਸ਼
NEXT STORY