ਜਲੰਧਰ- ਤੁਸੀਂ ਵੀ ਜੇਕਰ ਪੰਜਾਬ ਸਰਕਾਰ ਅਧੀਨ ਸਰਕਾਰੀ ਵਿਭਾਗਾਂ 'ਚ ਨੌਕਰੀ ਦੀ ਭਾਲ ਕਰ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਦਰਅਸਲ ਪੰਜਾਬ ਸਰਕਾਰ ਨੇ ਗਰੁੱਪ ਡੀ ਦੀਆਂ ਆਸਾਮੀਆਂ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਰਾਹੀਂ ਕੱਢੀਆਂ ਹਨ। ਇਨ੍ਹਾਂ ਆਸਾਮੀਆਂ ਲਈ ਤੁਸੀਂ ਘਰ ਬੈਠੇ ਆਰਾਮ ਨਾਲ ਅਪਲਾਈ ਕਰ ਸਕਦੇ ਹੋ। ਬੱਸ ਤਹਾਨੂੰ ਇਸ ਲਈ ਕੁੱਝ ਆਸਾਨ ਜਿਹੇ ਸਟੈਪ ਫਾਲੋ ਕਰਨੇ ਪੈਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 24 ਸਤੰਬਰ 2024 ਤੱਕ ਸ਼ਾਮ 5 ਵਜੇ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਬੋਰਡ ਵਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਕ ਕੁੱਲ 172 ਅਸਾਮੀਆਂ ਭਰੀਆਂ ਜਾਣੀਆਂ ਹਨ, ਜਿਨ੍ਹਾਂ ਵਿਚੋਂ 150 ਅਸਾਮੀਆਂ ਸੇਵਾਦਾਰ ਦੀਆਂ ਤੇ 22 ਚੌਕੀਦਾਰ ਦੀਆਂ ਆਸਾਮੀਆਂ ਹਨ।
ਉਮਰ
ਜੋ ਉਮੀਦਵਾਰ ਇਨ੍ਹਾਂ ਆਸਾਮੀਆਂ ਲਈ ਅਪਲਾਈ ਕਰਨ ਦੇ ਚਾਹਵਾਨ ਹਨ, ਉਹ ਭਾਵੇਂ ਕਿਸੇ ਵੀ ਸ਼੍ਰੇਣੀ ਦੇ ਉਮੀਦਵਾਰ ਹੋਣ ਉਨ੍ਹਾਂ ਦੀ ਉਮਰ 1 ਜਨਵਰੀ, 2024 ਨੂੰ 16 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ। ਜਨਰਲ ਸ਼੍ਰੇਣੀ ਦੇ ਉਮੀਦਵਾਰਾਂ ਦੀ ਉਪਰਲੀ ਉਮਰ 35 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਪੰਜਾਬ ਰਾਜ ਦੇ ਅਨੁਸੂਚਿਤ ਜਾਤੀ ਅਤੇ ਪੱਛੜੀ ਸ਼੍ਰੇਣੀ ਦੇ ਵਸਨੀਕ ਉਮੀਦਵਾਰਾਂ ਦੀ ਵੱਧ ਤੋਂ ਵੱਧ ਉਮਰ ਦੀ ਉਪਰਲੀ ਹੱਦ 40 ਸਾਲ ਹੋਵੇਗੀ। ਸੂਬਾ ਅਤੇ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਲਈ ਉਮਰ ਦੀ ਉਪਰਲੀ ਹੱਦ ਵਿਚ ਛੋਟੇ ਦਿੰਦੇ ਹੋਏ ਵੱਧ ਤੋਂ ਵੱਧ ਉਮਰ ਹੱਦ 45 ਸਾਲ ਹੋਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਸਲਾਹ (ਵੀਡੀਓ)
NEXT STORY