ਚੰਡੀਗੜ੍ਹ- ਕੇਂਦਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਖ਼ਤਮ ਹੋ ਗਈ ਹੈ। ਕਰੀਬ ਸਾਢੇ 5 ਘੰਟੇ ਤੱਕ ਚੱਲੀ ਇਸ ਮੀਟਿੰਗ 'ਚ ਕਿਸਾਨਾਂ ਦੀਆਂ ਕੁਝ ਮੰਗਾਂ ਨੂੰ ਸਵੀਕਾਰ ਕਰ ਲਿਆ ਗਿਆ ਹੈ, ਜਦਕਿ ਕੁਝ ਮੰਗਾਂ 'ਤੇ ਪੇਚ ਫਸਿਆ ਹੀ ਰਿਹਾ। ਇਸ ਨੂੰ ਲੈ ਕੇ ਵਿਸਥਾਰਪੂਰਵਕ ਜਾਣਕਾਰੀ ਸਰਕਾਰ ਤੇ ਕਿਸਾਨ ਆਗੂਆਂ ਵੱਲੋਂ ਛੇਤੀ ਹੀ ਸਾਂਝੀ ਕੀਤੀ ਜਾਵੇਗੀ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਰਕਾਰ ਤੇ ਕਿਸਾਨਾਂ ਵਿਚਾਲੇ 4 ਮੰਗਾਂ 'ਤੇ ਸਹਿਮਤੀ ਬਣ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਰਕਾਰ ਲਖੀਮਪੁਰ ਖੀਰੀ 'ਚ ਮਾਰੇ ਗਏ ਕਿਸਾਨਾਂ ਨੂੰ ਮੁਆਵਜ਼ਾ ਦੇਣ 'ਤੇ ਸਹਿਮਤ ਹੋ ਗਈ ਹੈ। ਇਸ ਤੋਂ ਇਲਾਵਾ ਕਿਸਾਨਾਂ 'ਤੇ ਅੰਦੋਲਨ ਦੌਰਾਨ ਦਰਜ ਹੋਏ ਮਾਮਲਿਆਂ ਨੂੰ ਖਾਰਿਜ ਕਰਨ ਬਾਰੇ ਸਹਿਮਤੀ ਬਣ ਗਈ ਹੈ।
ਫਿਲਹਾਲ ਐੱਮ.ਐੱਸ.ਪੀ., ਕਿਸਾਨ ਪੈਨਸ਼ਨ ਅਤੇ ਕਰਜ਼ਾ ਮੁਆਫੀ ਨੂੰ ਲੈ ਕੇ ਕੋਈ ਸਹਿਮਤੀ ਨਹੀਂ ਬਣੀ। ਜ਼ਿਕਰਯੋਗ ਹੈ ਕਿ ਕੇਂਦਰ ਅਤੇ ਕਿਸਾਨਾਂ ਵਿਚਾਲੇ ਇਹ ਅਹਿਮ ਮੀਟਿੰਗ ਅੱਜ ਸ਼ਾਮ 5 ਵਜੇ ਸ਼ੁਰੂ ਹੋਈ ਸੀ, ਜੋ ਕਿ ਕਰੀਬ ਸਾਢੇ 5 ਘੰਟੇ ਤੱਕ ਚੱਲੀ। ਇਸ ਤੋਂ ਪਹਿਲਾਂ 8 ਫਰਵਰੀ ਨੂੰ ਵੀ ਕੇਂਦਰੀ ਮੰਤਰੀ ਪਿਯੂਸ਼ ਗੋਇਲ ਅਰਜੁਨ ਮੁੰਡਾ ਅਤੇ ਨਿਤਿਆਨੰਦ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ, ਜਿਸ ਨੂੰ ਦੋਹਾਂ ਧਿਰਾਂ ਨੇ ਹਾਂ-ਪੱਖੀ ਦੱਸਦਿਆਂ ਕਿਹਾ ਸੀ ਕਿ ਮੀਟਿੰਗ ਬਹੁਤ ਵਧੀਆ ਮਾਹੌਲ 'ਚ ਨਿਬੜੀ ਸੀ ਤੇ ਕੁਝ ਮੰਗਾਂ 'ਤੇ ਸਹਿਮਤੀ ਵੀ ਬਣ ਗਈ ਸੀ।
ਉਸ ਤੋਂ ਬਾਅਦ ਦੂਜੇ ਗੇੜ ਦੀ ਇਹ ਮੀਟਿੰਗ ਵੀ ਕਰੀਬ ਸਾਢੇ 5 ਘੰਟਿਆਂ ਤੱਕ ਚੱਲੀ, ਜਿਸ 'ਚ ਹੁਣ ਤੱਕ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਈ ਅਹਿਮ ਮੁੱਦਿਆਂ 'ਤੇ ਸਹਿਮਤੀ ਬਣ ਗਈ ਹੈ, ਜਦਕਿ ਕਈ ਮਸਲਿਆਂ 'ਤੇ ਦੋਵੇਂ ਧਿਰਾਂ ਸਹਿਮਤ ਨਹੀਂ ਹੋ ਸਕੀਆਂ। ਇਸ ਮੀਟਿੰਗ 'ਚ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕੇਂਦਰ ਸਰਕਾਰ ਵੱਲੋਂ ਕੇਂਦਰੀ ਮੰਤਰੀ ਪੀਯੁਸ਼ ਗੋਇਲ, ਅਰਜੁਨ ਮੁੰਡਾ ਅਤੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਆਦਿ ਸ਼ਾਮਲ ਹੋਏ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਦਿਆਰਥਣਾਂ ਨੂੰ ਸੈਕਸੁਅਲ ਹਰਾਸਮੈਂਟ ਕਰਨ ਵਾਲੇ ਪ੍ਰੋਫੈਸਰ ਖ਼ਿਲਾਫ਼ NIT ਦੀ ਵੱਡੀ ਕਾਰਵਾਈ, ਕੀਤਾ ਬਰਖ਼ਾਸਤ
NEXT STORY