ਅੰਮ੍ਰਿਤਸਰ,(ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਸਥਿਤ ਗੁਰਦੁਆਰਾ ਤੰਬੂ ਸਾਹਿਬ ਦੇ ਗ੍ਰੰਥੀ ਭਾਈ ਭਗਵਾਨ ਸਿੰਘ ਦੀ ਧੀ ਜਗਜੀਤ ਕੌਰ ਦਾ ਜਬਰੀ ਧਰਮ ਤਬਦੀਲ ਕਰਵਾ ਕੇ ਨਿਕਾਹ ਕਰਵਾਉਣ ਦੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਅਤਿ-ਘਟੀਆ ਹਰਕਤ ਹੈ, ਜਿਸ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇ। ਗੁਰੂ ਸਾਹਿਬਾਨ ਦੀ ਵਿਚਾਰਧਾਰਾ ਹਰ ਧਰਮ ਦਾ ਸਤਿਕਾਰ ਕਰਦੀ ਹੈ ਤੇ ਦੂਸਰੇ ਧਰਮ ਦੀਆਂ ਬੇਟੀਆਂ ਦੀ ਇੱਜ਼ਤ ਕਰਨੀ ਸਿਖਾਉਂਦੀ ਹੈ ਪਰ ਇਸ ਘਟਨਾ ਨੇ ਸਿੱਖ ਹਿਰਦਿਆਂ ਨੂੰ ਬੜੀ ਡੂੰਘੀ ਠੇਸ ਪਹੁੰਚਾਈ ਹੈ।
ਉਨ੍ਹਾਂ ਕਿਹਾ ਕਿ ਪਾਕਿਸਤਾਨ ’ਚ ਵਾਪਰੀ ਇਸ ਘਟਨਾ ਨੇ ਉਥੋਂ ਦੇ ਸਿੱਖਾਂ ਦੀ ਸੁਰੱਖਿਆ ’ਤੇ ਸਵਾਲੀਆ ਨਿਸ਼ਾਨ ਲਾ ਦਿੱਤਾ ਹੈ, ਜਿਸ ਨੂੰ ਲੈ ਕੇ ਪਾਕਿਸਤਾਨ ਦੀ ਸਰਕਾਰ ਨੂੰ ਹਰਕਤ ਵਿਚ ਆਉਣਾ ਚਾਹੀਦਾ ਹੈ। ਭਾਈ ਲੌਂਗੋਵਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਂ ਮੰਗ ਕੀਤੀ ਕਿ ਸਿੱਖਾਂ ਨਾਲ ਹੁੰਦੀ ਧੱਕੇਸ਼ਾਹੀ ਤੁਰੰਤ ਬੰਦ ਕੀਤੀ ਜਾਵੇ। ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਘਟਨਾ ਨੂੰ ਲੈ ਕੇ ਪਾਕਿਸਤਾਨ ਸਰਕਾਰ ਨਾਲ ਗੱਲ ਕਰੇ ਤੇ ਸਿੱਖ ਪਰਿਵਾਰ ਨੂੰ ਇਨਸਾਫ ਦਿਵਾਏ।
ਚੰਡੀਗੜ੍ਹ ਦੇ ਰਾਜਧਾਨੀ ਹੋਣ ਬਾਰੇ ਹਰਿਆਣਾ ਤੇ ਪੰਜਾਬ ਕੋਲ ਨਹੀਂ ਕੋਈ ਸਬੂਤ
NEXT STORY