ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ 'ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ' ਦੇ ਖਰੜੇ ‘ਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸੰਜੀਦਗੀ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਇਸ ਸਬੰਧੀ ਸਲਾਹ-ਮਸ਼ਵਰੇ ਅਤੇ ਚਰਚਾ ਲਈ ਇਸੇ ਹਫ਼ਤੇ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਮੀਟਿੰਗ ਸੱਦਣ ਦਾ ਫੈਸਲਾ ਕੀਤਾ ਹੈ। ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਵਧੀਕ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਅਨੁਰਾਗ ਵਰਮਾ, ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਸਕੱਤਰ ਪੰਜਾਬ ਮੰਡੀ ਬੋਰਡ ਰਾਮਵੀਰ ਵੀ ਮੌਜੂਦ ਸਨ, ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੇ ਨੁਮਾਇੰਦਿਆਂ, ਖੇਤੀ ਮਾਹਿਰਾਂ ਅਤੇ ਹੋਰ ਭਾਈਵਾਲਾਂ ਨਾਲ ਤੁਰੰਤ ਮੀਟਿੰਗ ਬੁਲਾ ਕੇ ਭਾਰਤ ਸਰਕਾਰ ਵੱਲੋਂ ਸਾਂਝੇ ਕੀਤੇ ਗਏ ਨੀਤੀ ਦੇ ਖਰੜੇ ਦਾ ਗੰਭੀਰਤਾ ਨਾਲ ਅਧਿਐਨ ਅਤੇ ਸਲਾਹ-ਮਸ਼ਵਰਾ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਬੇਹੱਦ ਜ਼ਰੂਰੀ ਖ਼ਬਰ, ਵੱਡੇ ਐਕਸ਼ਨ ਦੀ ਤਿਆਰੀ
ਉਨ੍ਹਾਂ ਕਿਹਾ ਕਿ ਇਸ ਨੀਤੀ ਦੇ ਖਰੜੇ ਦਾ ਡੂੰਘਾਈ ਨਾਲ ਅਧਿਐਨ ਕਰਨ ਅਤੇ ਸਬੰਧਤ ਭਾਈਵਾਲਾਂ ਨਾਲ ਸਲਾਹ-ਮਸ਼ਵਰੇ ਦੀ ਲੋੜ ਹੈ ਕਿਉਂਕਿ ਅਜਿਹਾ ਨਾ ਕਰਨ ਦੀ ਸੂਰਤ ਵਿਚ ਇਸਦੇ ਪੰਜਾਬ ਅਤੇ ਇਸ ਦੇ ਕਿਸਾਨਾਂ ਲਈ ਗੰਭੀਰ ਪ੍ਰਭਾਵ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਨੀਤੀ ਦੇ ਖਰੜੇ ‘ਤੇ ਟਿੱਪਣੀਆਂ ਭੇਜਣ ਲਈ ਘੱਟੋ-ਘੱਟ ਤਿੰਨ ਹਫ਼ਤਿਆਂ ਦਾ ਸਮਾਂ ਦੇਣ ਵਾਸਤੇ ਉਪ ਖੇਤੀਬਾੜੀ ਮੰਡੀਕਰਨ ਸਲਾਹਕਾਰ ਅਤੇ ਡਰਾਫਟ ਕਮੇਟੀ, ਭਾਰਤ ਸਰਕਾਰ ਦੇ ਕਨਵੀਨਰ ਡਾ. ਐੱਸ.ਕੇ. ਸਿੰਘ ਨੂੰ ਪਹਿਲਾਂ ਹੀ ਪੱਤਰ ਭੇਜਿਆ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਵੱਡੇ ਸੁਫ਼ਨਿਆਂ ਨਾਲ ਵਿਦੇਸ਼ ਗਏ ਪੰਜਾਬੀ ਜੋੜੇ ਨਾਲ ਵਾਪਰਿਆ ਭਾਣਾ, ਕੀ ਸੋਚਿਆ ਸੀ ਤੇ ਕੀ ਹੋ ਗਿਆ
ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ੍ਹ ਸਟੈਂਡ ਦੀ ਪੁਸ਼ਟੀ ਕਰਦਿਆਂ ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਖਰੜਾ ਨੀਤੀ ਦਾ ਡੂੰਘਾਈ ਨਾਲ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਦੀ ਇਕ ਵੀ ਨੁਕਤਾ ਵਿਚਾਰ ਖੁਣੋਂ ਨਾ ਰਹਿ ਜਾਵੇ, ਜੋ ਕਿਸਾਨਾਂ ਲਈ ਭਵਿੱਖ ਵਿਚ ਮਹਿੰਗਾ ਸਾਬਤ ਹੋਵੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਮੰਡੀ ਬੋਰਡ ਵਿਸ਼ੇਸ਼ ਕਰਕੇ ਸੂਬੇ ਦੇ ਖੇਤੀ ਮੰਡੀਕਰਨ ਢਾਂਚੇ ਦੀ ਮਜ਼ਬੂਤੀ ਲਈ ਘੱਟੋ-ਘੱਟ ਸਮਰਥਨ ਮੁੱਲ, ਮੰਡੀ ਫੀਸ ਵਰਗੇ ਮੁੱਦਿਆਂ 'ਤੇ ਵਿਸ਼ੇਸ਼ ਧਿਆਨ ਦੇਣ ਦੇ ਨਾਲ-ਨਾਲ ਵੱਡੇ ਕਾਰਪੋਰੇਟਾਂ ਤੋਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਵੀ ਕਿਹਾ। ਇਸ ਉੱਚ ਪੱਧਰੀ ਮੀਟਿੰਗ ਵਿਚ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ, ਆਰਥਿਕ ਅਤੇ ਸਮਾਜ ਸ਼ਾਸਤਰ (ਪੀ.ਏ.ਯੂ.) ਵਿਭਾਗ ਦੇ ਮੁਖੀ ਡਾ. ਜਤਿੰਦਰ ਮੋਹਨ ਸਿੰਘ ਅਤੇ ਪੰਜਾਬ ਮੰਡੀ ਬੋਰਡ ਤੇ ਖੇਤੀਬਾੜੀ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਹਾਦਸਾ, ਤਿੰਨ ਭਰਾਵਾਂ ਦੀ ਇਕੱਠਿਆਂ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ’ਚ 21 ਨਾਮਜ਼ਦ
NEXT STORY