ਚੰਡੀਗੜ੍ਹ- ਭਾਰਤ ਸਰਕਾਰ ਨੇ ਅੱਜ ਇਕ ਪੱਤਰ ਜਾਰੀ ਕਰਕੇ ਬੀਤੇ ਦਿਨੀਂ ਹੋਏ ਮੀਂਹ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਵਿਚ ਝੋਨੇ ਦੀ ਫ਼ਸਲ ਦੀ ਖਰੀਦ 11 ਅਕਤੂਬਰ 2021 ਤੋਂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਪੱਤਰ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਇਹ ਪੱਤਰ ਪੰਜਾਬ ਸਰਕਾਰ ਨੂੰ ਅੱਜ ਦੇਰ ਸ਼ਾਮੀ ਹੀ ਪ੍ਰਾਪਤ ਹੋਇਆ ਹੈ।
ਇਹ ਵੀ ਪੜ੍ਹੋ- ਸ਼ਾਹ-ਕੈਪਟਨ ਦੀ ਮੀਟਿੰਗ 'ਤੇ ਜਾਖੜ ਦਾ ਸ਼ਾਇਰਾਨਾ ਤੰਜ਼, ਕੁਛ ਤੋ ਮਜਬੂਰੀਆਂ ਰਹੀ ਹੋਂਗੀ, ਯੂੰ ਕੋਈ ਬੇਵਫ਼ਾ ਨਹੀਂ ਹੋਤਾ!
ਆਸ਼ੂ ਨੇ ਕਿਹਾ ਕਿ ਭਾਰਤ ਨੇ ਝੋਨੇ ਦੀ ਫ਼ਸਲ ਦੀ ਖਰੀਦ ਕਾਰਜ ਨੂੰ ਅੱਗੇ ਪਾਉਣ ਲਈ ਬੀਤੇ ਦਿਨੀਂ ਹੋਏ ਮੀਂਹ ਅਤੇ ਅਗਲੇ ਦਿਨਾਂ ਵਿਚ ਹੋਣ ਵਾਲੇ ਸੰਭਾਵੀ ਮੀਂਹ ਨੂੰ ਦੇਖਦੇ ਹੋਏ ਇਹ ਫੈਸਲਾ ਕੀਤਾ ਹੈ। ਖੁਰਾਕ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਰਾਜ ਵਿਚ ਜਲਦ ਝੋਨੇ ਦੀ ਖਰੀਦ ਕਾਰਜ ਸ਼ੁਰੂ ਕਰਵਾਉਣ ਲਈ ਭਾਰਤ ਸਰਕਾਰ ਨਾਲ ਕੱਲ੍ਹ ਹੀ ਗੱਲ ਕਰਨਗੇ।
ਇਹ ਵੀ ਪੜ੍ਹੋ- ਕਾਂਗਰਸ ਦੀ ਅੰਦਰੂਨੀ ਖਾਨਾਜੰਗੀ ਕਾਰਨ ਪੰਜਾਬ ਹਰ ਖੇਤਰ ’ਚ ਪਛੜ ਰਿਹੈ : ਚੁੱਘ
ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦਾ ਦਾਣਾ ਦਾਣਾ ਖਰੀਦਣ ਲਈ ਵਚਨਵੱਧ ਹੈ ਅਤੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਕਪੂਰਥਲਾ ਤੋਂ 12,000 ਬੋਰੀਆਂ ਚੌਲ ਬਰਾਮਦ ਹੋਣ ’ਤੇ ਬੋਲੇ ਆਸ਼ੂ, ਕਿਹਾ-ਝੋਨੇ ਦੀ ਬੋਗਸ ਮਿਲਿੰਗ ਨਹੀਂ ਹੋਵੇਗੀ ਬਰਦਾਸ਼ਤ
NEXT STORY