ਚੰਡੀਗੜ੍ਹ,ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਸ੍ਰੀ ਦਰਬਾਰ ਸਾਹਿਬ 'ਚ ਹੋਈ ਬੇਅਦਬੀ ਦੀ ਕੋਸ਼ਿਸ਼ ਨੂੰ ਇਕ ਘਿਨਾਉਣੀ ਹਰਕਤ ਅਤੇ ਇਕ ਵੱਡੀ ਸਾਜ਼ਿਸ਼ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਬੇਅਦਬੀ ਦੀ ਘਟਨਾ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕੀਤੀ। ਉਨ੍ਹਾਂ ਨੇ ਵੀ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਭਰੋਸਾ ਦਿੱਤਾ ਹੈ ਕਿ ਭਾਰਤ ਸਰਕਾਰ ਬੇਅਦਬੀ ਦੀ ਸਾਜ਼ਿਸ਼ ਨੂੰ ਬੇਨਕਾਬ ਕਰਨ ਲਈ ਪੂਰਾ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਉਹ ਇਸ ਮਾਮਲੇ 'ਤੇ ਤੁਰੰਤ CMO ਪੰਜਾਬ ਨਾਲ ਗੱਲ ਕਰਨਗੇ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਏਜੰਸੀਆਂ ਦਾ ਕਾਰਾ : ਵਲਟੋਹਾ
ਦੱਸ ਦੇਈਏ ਕਿ ਅੱਜ ਜਦੋਂ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਮ ਸਮੇਂ ਸ੍ਰੀ ਰਹਿਰਾਸ ਦਾ ਪਾਠ ਹੋ ਰਿਹਾ ਸੀ ਤਾਂ ਉਸ ਸਮੇਂ ਇਕ ਨੌਜਵਾਨ ਨੇ ਪ੍ਰਕਾਸ਼ ਅਸਥਾਨ ਵਾਲਾ ਜੰਗਲਾ ਟੱਪ ਕੇ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਪਰ ਟਾਸਕ ਫੋਰਸ ਵੱਲੋਂ ਉਸ ਨੂੰ ਕਾਬੂ ਕਰ ਲਿਆ ਗਿਆ। ਜਿਸ ਤੋਂ ਬਾਅਦ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਨੂੰ ਸੰਗਤ ਵੱਲੋਂ ਕੁੱਟ-ਕੁੱਟ ਕੇ ਮੌਕੇ 'ਤੇ ਹੀ ਮਾਰ ਦਿੱਤਾ ਗਿਆ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
ਸ੍ਰੀ ਦਰਬਾਰ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਏਜੰਸੀਆਂ ਦਾ ਕਾਰਾ : ਵਲਟੋਹਾ
NEXT STORY