ਫਤਿਹਗੜ੍ਹ ਸਾਹਿਬ(ਜਗਦੇਵ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਿਨ ਪ੍ਰਤੀ ਦਿਨ ਵੱਖ-ਵੱਖ ਧਾਰਮਿਕ ਅਸਥਾਨਾਂ ’ਤੇ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਪ੍ਰਤੀ ਭਾਰਤ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਇਨ੍ਹਾਂ ਘਟਨਾਵਾਂ ਪਿੱਛੇ ਕਿਹੜੀਆਂ ਤਾਕਤਾਂ ਜ਼ਿੰਮੇਵਾਰ ਹਨ ਦਾ ਪਰਦਾ ਫਾਸ਼ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਏਜੰਸੀਆਂ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਚੋਣਾਂ ਦੇ ਦੌਰ ਦੌਰਾਨ ਅਜਿਹੀਆਂ ਘਟੀਆ ਕਿਸਮ ਦੀਆਂ ਘਟਨਾਵਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਸੁਚੇਤ ਕਰਦਿਆਂ ਕਿਹਾ ਕਿ ਸਿੱਖਾਂ ਦੇ ਸਬਰ ਦਾ ਪਿਆਲਾ ਭਰ ਚੁੱਕਾ ਹੈ ਤੇ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਏਜੰਸੀਆਂ ਦਾ ਕਾਰਾ : ਵਲਟੋਹਾ
ਇਸ ਮੌਕੇ ਬੋਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀਆਂ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਦੁਸ਼ਟ ਨੂੰ ਸੋਧਾ ਲਾਉਣ ਵਾਲੇ ਵਿਅਕਤੀਆਂ ਦੀ ਸ਼ਲਾਘਾ ਕੀਤੀ । ਉਨ੍ਹਾਂ ਭਵਿੱਖ ’ਚ ਸਮੁੱਚੀ ਸਿੱਖ ਸੰਗਤ ਨੂੰ ਅਜਿਹੀਆਂ ਘਟਨਾਵਾਂ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਕੀਤੀ ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
ਬੇਅਦਬੀ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਜਾਵੇ: ਆਰ.ਪੀ. ਸਿੰਘ
NEXT STORY