ਫ਼ਰੀਦਕੋਟ (ਜਗਦੀਸ਼)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਫ਼ਰੀਦਕੋਟ ਜ਼ਿਲ੍ਹੇ ਵਿਚ ਵਾਪਰੀਆਂ ਤਿੰਨ ਘਟਨਾਵਾਂ ਕੋਟਕਪੂਰਾ ਤੇ ਬਹਿਬਲ ਗੋਲੀਕਾਂਡ ਸਬੰਧੀ ਅਦਾਲਤਾਂ ਵਿਚ ਚੱਲ ਰਹੀ ਮੁਕੱਦਮਿਆਂ ਦੇ ਜਲਦ ਨਿਪਟਾਰੇ ਲਈ ਪੰਜਾਬ ਸਰਕਾਰ ਨੇ ਇਕ ਫਾਸਟ ਟਰੈਕ ਅਦਾਲਤ ਬਣਾਉਣ ਦੀ ਤਜਵੀਜ਼ ਰੱਖੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਣਨ ਤੇ ਇਨ੍ਹਾਂ ਮਾਮਲਿਆਂ ਦੀ ਜਲਦ ਸੁਣਵਾਈ ਦਾ ਭਰੋਸਾ ਦਿੱਤਾ ਸੀ ਪਰ ਚਾਰ ਸਾਲ ਤੋਂ ਵੱਧ ਸਮਾਂ ਬੀਤਣ ਤੇ ਕਿਸੇ ਵੀ ਮੁਕੱਦਮੇ ਨੂੰ ਸਰਕਾਰ ਅੰਜਾਮ ਤੱਕ ਨਹੀਂ ਪੁਹੰਚਾ ਸਕੀ ਅਤੇ ਪੀੜਤਾਂ ਵੱਲੋਂ ਜਲਦ ਇਨਸਾਫ਼ ਲਈ ਸਰਕਾਰ ਉੱਪਰ ਦਬਾਅ ਬਣਾਇਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਨੇ ਇਸ ਸਬੰਧੀ ਸਾਰੀ ਲੋੜੀਂਦੀ ਕਾਰਵਾਈ ਮੁਕੰਮਲ ਕਰ ਲਈ ਹੈ ਅਤੇ ਵਿਸ਼ੇਸ਼ ਜੱਜ ਦੀ ਨਿਯੁਕਤੀ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਕੇਸ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਜਲਾਲਾਬਾਦ ਦੀ ਝੜਪ ਤੋਂ ਬਾਅਦ ਸ਼ੇਰ ਘੁਬਾਇਆ ਦਾ ਸੁਖਬੀਰ ਬਾਦਲ 'ਤੇ ਵੱਡਾ ਬਿਆਨ
ਜਾਣਕਾਰੀ ਅਨੁਸਾਰ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਵਿਚ 21 ਮਹੀਨੇ ਪਹਿਲਾਂ ਚਲਾਨ ਪੇਸ਼ ਹੋ ਗਿਆ ਸੀ ਪਰ ਇੰਨਾ ਸਮਾਂ ਬੀਤਣ ਦੇ ਬਾਅਦ ਵੀ ਅਜੇ ਤੱਕ ਮੁਲਜ਼ਮਾਂ ਖ਼ਿਲਾਫ਼ ਚਾਰਜ ਫਰੇਮ ਨਹੀਂ ਹੋ ਸਕੇ। ਵਿਸ਼ੇਸ਼ ਜਾਂਚ ਟੀਮ ਨੇ ਕੁਝ ਸਮਾਂ ਪਹਿਲਾਂ ਸੈਸ਼ਨ ਜੱਜ .ਫਰੀਦਕੋਟ ਦੀ ਅਦਾਲਤ ਵਿਚ ਅਰਜ਼ੀ ਦੇ ਕੇ ਖਦਸ਼ਾ ਜ਼ਹਿਰ ਕੀਤਾ ਸੀ ਕਿ ਬਹਿਬਲ ਤੇ ਕੋਟਕਪੂਰਾ ਗੋਲੀ ਕਾਂਡ ਵਿਚ ਨਾਮਜ਼ਦ ਕੀਤੇ ਗਏ ਮੁਲਜ਼ਮ ਉੱਚੀ ਪਹੁੰਚ ਵਾਲੇ ਹਨ ਅਤੇ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਇਸ ਲਈ ਇਨ੍ਹਾਂ ਮਾਮਲਿਆਂ ਦੀ ਸੁਣਵਾਈ ਪਹਿਲ ਦੇ ਆਧਾਰ 'ਤੇ ਕੀਤੀ ਜਾਵੇ ਪਰ ਜਾਂਚ ਟੀਮ ਦੀ ਅਰਜ਼ੀ ਦਾਇਰ ਹੋਣ ਤੋਂ ਦੋ ਮਹੀਨੇ ਬਾਅਦ ਵੀ ਮਾਮਾਲੇ ਦੇ ਵਿਚ ਕੋਈ ਪ੍ਰਗਤੀ ਨਹੀਂ ਹੋਈ। ਪੰਜਾਬ ਸਰਕਾਰ ਨੇ ਬੇਅਦਬੀ ਕਾਂਡ ਅਤੇ ਕੋਟਕਪੂਰਾ ਬਹਿਬਲ ਗੋਲੀ ਕਾਂਡ ਦੇ ਕੁਲ ਸੱਤ ਮੁਕੱਦਮਿਆਂ ਨੂੰ ਫਾਸਟ ਟਰੈਕ ਕੋਰਟ ਰਾਹੀਂ ਨਿਪਟਾਊਣ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖ਼ਬਰ, ਟ੍ਰੈਵਲ ਏਜੰਟਾਂ ਨੇ ਬਣਾਇਆ ਸਟੱਡੀ ਵੀਜ਼ਾ ਦੇ ਨਾਂ ’ਤੇ ਠੱਗੀ ਮਾਰਨ ਦਾ ਨਵਾਂ ਫੰਡਾ
ਅਪ੍ਰੈਲ ਮਹੀਨੇ ਤੋਂ ਫਾਸਟ ਟਰੈਕ ਕੋਰਟ .ਫਰੀਦਕੋਟ ਵਿਚ ਆਪਣਾ ਕੰਮ ਸ਼ੁਰੂ ਕਰ ਸਕਦੀ ਹੈ। ਪਹਿਲਾਂ ਇਹ ਅਦਾਲਤ ਮੋਹਾਲੀ ਵਿਖੇ ਸਥਾਪਿਤ ਕਰਨ ਦਾ ਫ਼ੈਸਲਾ ਹੋਇਆ ਸੀ ਪਰ ਗਵਾਹਾਂ ਦੀ ਸਹੂਲਤ ਨੂੰ ਦੇਖਦਿਆਂ, ਫਾਸਟ ਟਰੈਕ ਕੋਰਟ .ਫਰੀਦਕੋਟ ਵਿਚ ਸਥਾਪਿਤ ਕੀਤੀ ਜਾਵੇਗੀ ਕਿਉਂਕਿ 90 ਫੀਸਦੀ ਗਵਾਹ .ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਹਨ। ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਕੁਸ਼ਲਦੀਪ ਸਿੰਘ ਕਿੱਕੀ ਢਿੱਲੋ ਦਾ ਕਹਿਣਾ ਹੈ ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਫਾਸਟ ਟਰੈਕ ਕੋਰਟ ਲਈ ਲੋੜੀਂਦੀ ਇਮਾਰਤ ਦੀ ਤੁਰੰਤ ਸ਼ਨਾਖਤ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ : 6 ਫਰਵਰੀ ਦੇ ਸੜਕ ਜਾਮ ਦੀਆਂ ਤਿਆਰੀਆਂ ਸ਼ੁਰੂ, ਲੋਕ ਸਹਿਯੋਗ ਦੇਣ : ਕਿਸਾਨ ਮੋਰਚਾ
ਨੋਟ - ਪੰਜਾਬ ਸਰਕਾਰ ਦੇ ਇਸ ਫ਼ੈਸਲਾ ਸੰਬੰਧੀ ਤੁਸੀਂ ਕੀ ਕਹਿਣਾ ਚਾਹੋਗੇ?
ਗੁਰੂਹਰਸਹਾਏ ਅੰਦਰ ਨਾਮਜ਼ਦਗੀਆਂ ਦਾਖ਼ਲ ਕਰਵਾਉਣ ਪਹੁੰਚੇ ਸੁਖਬੀਰ ਬਾਦਲ
NEXT STORY