ਚੰਡੀਗੜ੍ਹ : ਸ੍ਰੀ ਕ੍ਰਿਸ਼ਨ ਜਨਮਅਸ਼ਟਮੀ ਦੇ ਚੱਲਦੇ ਸੂਬਾ ਸਰਕਾਰ ਵਲੋਂ ਪੰਜਾਬ ਵਿਚ ਲਗਾਏ ਗਏ ਰਾਤ ਦੇ ਕਰਫਿਊ ਵਿਚ ਢਿੱਲ ਦਿੱਤੀ ਗਈ ਹੈ। ਇਸ ਢਿੱਲ ਦੇ ਤਹਿਤ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਸੂਬੇ ਵਿਚ 12 ਤਾਰੀਕ ਦੀ ਰਾਤ ਨੂੰ ਕਰਫਿਊ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ। ਪੰਜਾਬ ਵਿਚ 12 ਤਾਰੀਕ ਦੀ ਰਾਤ ਨੂੰ ਕਰਫਿਊ ਰਾਤ 1 ਵਜੇ ਤੋਂ ਸਵੇਰੇ 5 ਵਜੇ ਤਕ ਲਾਗੂ ਰਹੇਗਾ। ਜਦਕਿ ਪਹਿਲਾਂ ਕਰਫਿਊ ਦਾ ਸਮਾਂ ਰਾਤ 11 ਵਜੇ ਤੋਂ ਸਵੇਰੇ 5 ਵਜੇ ਤਕ ਦਾ ਸੀ।
ਇਹ ਵੀ ਪੜ੍ਹੋ : ਸਾਊਦੀ 'ਚ ਵਾਪਰੇ ਹਾਦਸੇ ਨੇ ਪਰਿਵਾਰ 'ਚ ਪਵਾਏ ਕੀਰਣੇ, ਭੈਣ ਦੀ ਡੋਲੀ ਤੋਰਨ ਤੋਂ ਪਹਿਲਾਂ ਜਹਾਨੋਂ ਰੁਖਸਤ ਹੋਇਆ ਭਰਾ
ਇਸ ਤੋਂ ਇਲਾਵਾ ਪੰਜਾਬ ਵਿਚ ਜਲੰਧਰ, ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹਿਆਂ ਵਿਚ ਕਰਫਿਊ ਦਾ ਸਮਾਂ ਰਾਤ 9 ਵਜੇ ਤੋਂ ਸਵੇਰੇ 5 ਵਜੇ ਤਕ ਹੈ। ਇਨ੍ਹਾਂ ਹੁਕਮਾਂ ਦੇ ਤਹਿਤ ਇਨ੍ਹਾਂ ਜ਼ਿਲ੍ਹਿਆਂ ਵਿਚ ਵੀ ਕਰਫਿਊ ਇਕ ਦਿਨ ਲਈ ਰਾਤ 1 ਵਜੇ ਤੋਂ ਸਵੇਰੇ 5 ਵਜੇ ਤਕ ਰਹੇਗਾ। ਦੱਸ ਦੇਈਏ ਕਿ 13 ਅਗਸਤ ਨੂੰ ਆਮ ਵਾਂਗ ਰਾਤ 11 ਵਜੇ ਤੋਂ ਸਵੇਰੇ 5 ਵਜੇ ਤਕ ਕਰਫਿਊ ਰਹੇਗਾ ਜਦਕਿ ਤਿੰਨ ਜ਼ਿਲ੍ਹਿਆਂ ਵਿਚ ਜਲੰਧਰ, ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹਿਆਂ ਵਿਚ ਕਰਫਿਊ ਦਾ ਸਮਾਂ ਰਾਤ 9 ਵਜੇ ਤੋਂ ਸਵੇਰੇ 5 ਵਜੇ ਤਕ ਰਹੇਗਾ।
ਇਹ ਵੀ ਪੜ੍ਹੋ : ਗੜ੍ਹਸ਼ੰਕਰ ਕਤਲ ਕਾਂਡ 'ਚ ਨਵਾਂ ਮੋੜ, ਇਸ ਗੈਂਗਸਟਰ ਨੇ ਫੇਸਬੁੱਕ 'ਤੇ ਲਈ ਜ਼ਿੰਮੇਵਾਰੀ
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਨਾਲ ਤੀਜੀ ਮੌਤ
NEXT STORY