ਲੁਧਿਆਣਾ (ਵਿੱਕੀ)- ਕੋਰੋਨਾ ਪਾਬੰਦੀਆਂ ਕਾਰਨ ਸੂਬੇ ਦੇ ਸਕੂਲੀ ਵਿੱਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਅਤੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸਬੰਧੀ ਜਾਰੀ ਸ਼ਸ਼ੋਪੰਜ ਦੂਰ ਕਰਦੇ ਹੋਏ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦਾ ਨਵਾਂ ਵਿੱਦਿਅਕ ਸੈਸ਼ਨ ਹਰ ਸਾਲ ਵਾਂਗ ਇਸ ਸਾਲ ਵੀ 1 ਅਪ੍ਰੈਲ ਤੋਂ ਹੀ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਸਿੱਖਿਆ ਅਧਿਕਾਰੀਆਂ, ਅਧਿਆਪਕਾਂ ਅਤੇ ਮਾਤਾ-ਪਿਤਾ ਦੀ ਮੰਗ ਅਤੇ ਸੁਝਾਵਾਂ ਦੇ ਮੁਤਾਬਕ ਲਏ ਫ਼ੈਸਲੇ ਅਨੁਸਾਰ ਨਾਨ-ਬੋਰਡ ਕਲਾਸਾਂ ਦਾ ਸਾਲਾਨਾ ਨਤੀਜਾ ਤਿਆਰ ਕੀਤਾ ਜਾਵੇਗਾ। ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ’ਚ ਨਵੇਂ ਸੈਸ਼ਨ ਦੀ ਪੜ੍ਹਾਈ 1 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗੀ।
ਇਹ ਵੀ ਪੜ੍ਹੋ : ਜਲੰਧਰ ਦੇ ਮਸ਼ਹੂਰ ਬਾਜ਼ਾਰ ਮਾਈ ਹੀਰਾਂ ਗੇਟ ’ਚ ਫੈਲੀ ਸਨਸਨੀ, ਦਹਿਸ਼ਤ ’ਚ ਆਏ ਲੋਕ
ਵਿਭਾਗੀ ਸੂਤਰਾਂ ਮੁਤਾਬਕ ਸਰਕਾਰੀ ਸਕੂਲਾਂ ਦੀਆਂ ਨਾਨ-ਬੋਰਡ ਕਲਾਸਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਪੂਰੀਆਂ ਕਰਵਾਉਣ ਲਈ ਕੋਰੋਨਾ ਪਾਬੰਦੀਆਂ ਦੇ ਖ਼ਤਮ ਹੋਣ ਤੱਕ ਦੀ ਉਡੀਕ ਕਰਨ ਦੀ ਬਜਾਏ ਹੋ ਚੁੱਕੀਆਂ ਸਾਲਾਨਾ ਪ੍ਰੀਖਿਆਵਾਂ, ਸਾਲਾਨਾ ਪ੍ਰੀਖਿਆਵਾਂ ਨਾ ਹੋਣ ਵਾਲੇ ਵਿਸ਼ਿਆਂ ਲਈ ਪ੍ਰੀ-ਬੋਰਡ ਪ੍ਰੀਖਿਆਵਾਂ ਅਤੇ ਪੰਜਾਬ ਅਚੀਵਮੈਂਟ ਸਰਵੇ ਦੀਆਂ ਪ੍ਰੀਖਿਆਵਾਂ ਨੂੰ ਆਧਾਰ ਮੰਨ ਕੇ ਵਿਦਿਆਰਥੀਆਂ ਦੇ ਸਾਲਾਨਾ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਵਿਭਾਗੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪ੍ਰੈਕਟੀਕਲ ਅਤੇ ਸੀ. ਸੀ. ਈ. ਅੰਕ ਵੀ ਨਤੀਜੇ ’ਚ ਸ਼ਾਮਲ ਕੀਤੇ ਜਾਣਗੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਅਪ੍ਰੈਲ ’ਚ ਹੋਵੇਗਾ ਕੋਰੋਨਾ ਦਾ ਸਿਖ਼ਰ, ਪੰਜਾਬ ਸਰਕਾਰ ਨੇ ਵਧਾਈ ਕਰਫਿਊ ਦੀ ਮਿਆਦ
ਸਕੂਲ ’ਚ ਬੁੱਕ ਬੈਂਕ ਸਥਾਪਿਤ
ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਹਰਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਨਾਨ-ਬੋਰਡ ਕਲਾਸਾਂ ਦੇ ਸਾਲਾਨਾ ਨਤੀਜਿਆਂ ਦੇ ਐਲਾਨਾਂ ਦੇ ਨਾਲ-ਨਾਲ ਨਵੇਂ ਸੈਸ਼ਨ ਦੀਆਂ ਪਾਠ ਪੁਸਤਕਾਂ ਦੇਣ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਜਾ ਚੁੱਕੀ ਹੈ। ਪਾਠ ਪੁਸਤਕਾਂ ਦੇ ਸਬੰਧ ਵਿਚ ਸਾਰੇ ਸਕੂਲਾਂ ਵੱਲੋਂ ਬੁੱਕ ਬੈਂਕ ਵੀ ਸਥਾਪਿਤ ਕੀਤੇ ਗਏ ਹਨ। ਜੇਕਰ ਕਿਸੇ ਪੁਸਤਕ ਦੀ ਆਮਦ ਲੇਟ ਹੁੰਦੀ ਹੈ ਤਾਂ ਵਿਦਿਆਰਥੀਆਂ ਨੂੰ ਬੁੱਕ ਬੈਂਕ ’ਚੋਂ ਪੁਸਤਕਾਂ ਦੇਣ ਦੇ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਦਿਲ ਕੰਬਾਉਣ ਵਾਲੀ ਖ਼ਬਰ, ਭਾਖੜਾ ਨਹਿਰ ਕੰਢੇ ਖੜ੍ਹੇ ਪਤੀ-ਪਤਨੀ ਹਵਾ ਦੇ ਝਟਕੇ ਨਾਲ ਨਹਿਰ ’ਚ ਰੁੜ੍ਹੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਅਧਿਆਪਕ ਤੇ ਮਾਪੇ ਸ਼ਸ਼ੋਪੰਜ ’ਚ : ਕੀ ਕੈਪਟਨ ਸਰਕਾਰ 1 ਅਪ੍ਰੈਲ ਨੂੰ ਖੋਲ੍ਹੇਗੀ ਸਕੂਲ ?
NEXT STORY