ਚੰਡੀਗੜ੍ਹ (ਅਸ਼ਵਨੀ) : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਮੌਕੇ 8 ਅਪ੍ਰੈਲ ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪ੍ਰਸੋਨਲ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ ਦਿਨ ਬੁੱਧਵਾਰ ਨੂੰ ਰਾਖਵੀਂ ਛੁੱਟੀ ਦੀ ਬਜਾਏ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 8 ਅਪ੍ਰੈਲ ਨੂੰ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਹੋਰ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ।
ਇਹ ਵੀ ਪੜ੍ਹੋ : ਕੋਰੋਨਾ ਆਫਤ ਦੀ ਘੜੀ ''ਚ ਕੈਪਟਨ ਨੇ ਪੰਜਾਬ ਵਾਸੀਆਂ ਨੂੰ ਸੁਣਾਈ ਰਾਹਤ ਭਰੀ ਖਬਰ
ਬੁਲਾਰੇ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਕੋਵਿਡ-19 ਦੀ ਸਥਿਤੀ ਨੂੰ ਦੇਖਦਿਆਂ ਪ੍ਰਸੋਨਲ ਵਿਭਾਗ ਵਲੋਂ ਬੀਤੀ 25 ਮਾਰਚ ਨੂੰ ਜਾਰੀ ਪੱਤਰ 'ਚ ਦਰਸਾਏ ਜ਼ਰੂਰੀ ਸੇਵਾਵਾਂ ਨਾਲ ਜੁੜੇ ਵਿਭਾਗ/ਦਫ਼ਤਰ ਆਮ ਵਾਂਗ ਹੀ ਕੰਮ ਕਰਦੇ ਰਹਿਣਗੇ।
ਇਹ ਵੀ ਪੜ੍ਹੋ : ਕਰਫਿਊ ਦਰਮਿਆਨ ਸਲੱਮ ਬਸਤੀਆਂ ''ਚ ਗਰੀਬਾਂ ਲਈ ਰੱਬ ਬਣ ਬਹੁੜ ਰਿਹੈ ਇੰਸਪੈਕਟਰ ਸੰਜੀਵ ਕੁਮਾਰ
ਚੰਡੀਗੜ੍ਹ ਦੀ ਪਹਿਲੀ ਕੋਰੋਨਾ ਮਰੀਜ਼ ਠੀਕ ਹੋ ਕੇ ਪਰਤੀ, ਕਿਹਾ ਹੌਂਸਲੇ ਨਾਲ ਜਿੱਤੀ ਕੋਵਿਡ-19 ਦੀ ਜੰਗ
NEXT STORY