ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ 8 ਅਪ੍ਰੈਲ ਵੀਰਵਾਰ ਨੂੰ ਸੂਬੇ ਭਰ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵਲੋਂ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ 8 ਅਪ੍ਰੈਲ ਨੂੰ ਇਹ ਛੁੱਟੀ ਐਲਾਨੀ ਗਈ ਹੈ। ਪੱਤਰ ਮੁਤਾਬਿਕ 8 ਅਪ੍ਰੈਲ ਨੂੰ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ , ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਰਾਖਵੀਂ ਛੁੱਟੀ ਦੀ ਬਜਾਏ ਗਜ਼ਟਿਡ ਛੁੱਟੀ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ’ਚ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ
ਇਸ ਸੰਬੰਧੀ ਜਾਰੀ ਨੋਟੀਫਿਕੇਸ਼ਨ ਬਕਾਇਦਾ ਪੰਜਾਬ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੂੰ ਸੂਚਨਾ ਅਤੇ ਯੋਗ ਕਾਰਵਾਈ ਲਈ ਭੇਜ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ, ਅਗਲੇ 4 ਦਿਨਾਂ ਦੌਰਾਨ ਬਦਲੇਗਾ ਪੰਜਾਬ ਦਾ ਮੌਸਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ
NEXT STORY