ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਪ੍ਰਵਾਸੀਆਂ ਨੂੰ ਆਪਣੇ-ਆਪਣੇ ਸੂਬਿਆਂ 'ਚ ਪਹੁੰਚਾਉਣ ਲਈ ਸ਼ੁਰੂ ਕੀਤੀ ਮੁਹਿੰਮ ਦੇ ਹੇਠ ਹੁਣ ਤੱਕ 90 ਰੇਲ ਗੱਡੀਆਂ ਦੇ ਰਾਹੀਂ ਕੁੱਲ 1,10,000 ਪ੍ਰਵਾਸੀ ਉਨ੍ਹਾਂ ਦੇ ਸੂਬਿਆਂ ਨੂੰ ਭੇਜੇ ਗਏ ਹਨ। ਇਸ ਕਾਰਜ 'ਤੇ ਸੂਬਾ ਸਰਕਾਰ ਨੇ ਹੁਣ ਤੱਕ 6 ਕਰੋੜ ਰੁਪਏ ਤੋਂ ਵੀ ਵੱਧ ਰਾਸ਼ੀ ਖਰਚੀ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇਥੇ ਸੂਬੇ ਦੇ ਨੋਡਲ ਅਫਸਰ ਰੇਲਵੇ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਪ੍ਰਵਾਸੀਆਂ ਦੀ ਘਰ ਵਾਪਸੀ ਨੂੰ ਰੇਲਵੇ ਦੀ ਫਿਰੋਜ਼ਪੁਰ ਡਵੀਜ਼ਨ ਅਤੇ ਅੰਬਾਲਾ ਡਵੀਜ਼ਨ ਦੇ ਸਹਿਯੋਗ ਦੇ ਨਾਲ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਆਉਣ ਵਾਲੇ ਦਿਨਾਂ ਦੌਰਾਨ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਸੂਬਿਆਂ ਵਿੱਚ ਪਹੁੰਚਾਉਣ ਲਈ 15 ਹੋਰ ਰੇਲ ਗੱਡੀਆਂ ਚਲਾਈਆਂ ਜਾਣਗੀਆਂ। ਉਨ੍ਹਾਂ ਨੇ ਦੱਸਿਆ ਕਿ ਇਸ ਸਮੇਂ ਸਭ ਤੋਂ ਵੱਧ ਰੇਲ ਗੱਡੀਆਂ ਲੁਧਿਆਣਾ ਤੋਂ ਜਾ ਰਹੀਆਂ ਹਨ। ਇਥੋਂ 36 ਗੱਡੀਆਂ ਪ੍ਰਵਾਸੀਆਂ ਨੂੰ ਲੈ ਕੇ ਉਨ੍ਹਾਂ ਦੇ ਸੂਬਿਆਂ 'ਚ ਗਈਆਂ ਹਨ। ਇਸੇ ਤਰ੍ਹਾਂ ਹੀ 31 ਗੱਡੀਆਂ ਜਲੰਧਰ ਤੋਂ ਪ੍ਰਵਾਸੀਆਂ ਨੂੰ ਲੈ ਕੇ ਦੇਸ਼ ਦੇ ਵੱਖ-ਵੱਖ ਸੂਬਿਆਂ ਨੂੰ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਟਿਆਲਾ, ਮੋਹਾਲੀ, ਬਠਿੰਡਾ, ਸਰਹਿੰਦ ਆਦਿ ਸ਼ਹਿਰਾਂ ਤੋਂ ਵੀ ਰੇਲ ਗੱਡੀਆਂ ਪ੍ਰਵਾਸੀਆਂ ਨੂੰ ਲੈ ਕੇ ਉਨ੍ਹਾਂ ਦੇ ਸੂਬਿਆਂ ਨੂੰ ਗਈਆਂ ਹਨ ਅਤੇ ਆਉਂਦੇ ਦਿਨਾਂ ਦੌਰਾਨ ਫਿਰੋਜ਼ਪੁਰ ਕੈਂਟ, ਦੋਰਾਹਾ ਆਦਿ ਸ਼ਹਿਰਾਂ ਤੋਂ ਵੀ ਰੇਲ ਗੱਡੀਆਂ ਪ੍ਰਵਾਸੀਆਂ ਨੂੰ ਲੈ ਕੇ ਉਨ੍ਹਾਂ ਦੇ ਸੂਬਿਆਂ ਨੂੰ ਜਾਣਗੀਆਂ।
ਉਨ੍ਹਾਂ ਅੱਗੇ ਦੱਸਿਆ ਕਿ ਸਭ ਤੋਂ ਵੱਧ ਗੱਡੀਆਂ ਉੱਤਰ ਪ੍ਰਦੇਸ਼ ਨੂੰ ਜਾ ਰਹੀਆਂ ਹਨ ਅਤੇ ਉਸ ਤੋਂ ਬਾਅਦ ਬਿਹਾਰ ਅਤੇ ਝਾਰਖੰਡ ਨੂੰ ਗੱਡੀਆਂ ਗਈਆਂ ਹਨ। ਪੰਜਾਬ ਸਰਕਾਰ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਨੂੰ ਘਟਾਉਣ ਲਈ ਛੱਤੀਸਗੜ੍ਹ, ਮਨੀਪੁਰ, ਮੱਧ ਪ੍ਰਦੇਸ਼ ਅਤੇ ਆਂਧਰਾ ਪ੍ਰਦੇਸ਼ ਵਰਗੇ ਸੂਬਿਆਂ ਨੂੰ ਵੀ ਰੇਲ ਗੱਡੀਆਂ ਚਲਾ ਰਹੀ ਹੈ। ਵਿਕਾਸ ਪ੍ਰਤਾਪ ਸਿੰਘ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਸਾਰੇ ਸੂਬਿਆਂ ਲਈ ਨੋਡਲ ਅਫਸਰ ਨਿਯੁਕਤ ਕੀਤੇ ਹਨ, ਜੋ ਕਿ ਪ੍ਰਵਾਸੀਆਂ ਦੀ ਵਾਪਸੀ ਲਈ ਸਹੂਲਤ ਪ੍ਰਦਾਨ ਕਰਨ ਵਾਸਤੇ ਸਰਗਰਮੀ ਦੇ ਨਾਲ ਉਨ੍ਹਾਂ ਸੂਬਿਆਂ ਦੇ ਆਪਣੇ ਹਮਰੁਤਬਾ ਦੇ ਨਾਲ ਸੰਪਰਕ ਵਿੱਚ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੇ ਪ੍ਰਵਾਸੀਆਂ ਦੀ ਲਾਜ਼ਮੀ ਸਕਰੀਨਿੰਗ ਦੇ ਲਈ ਟੀਮਾਂ ਦਾ ਗਠਨ ਕੀਤਾ ਹੈ। ਸਿਰਫ ਉਹ ਹੀ ਗੱਡੀਆਂ ਵਿੱਚ ਜਾਣ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਨੂੰ ਬਿਮਾਰੀ ਦੇ ਲੱਛਣ ਨਹੀਂ ਹਨ।
ਕਰਫਿਊ 'ਚ ਹੋ ਰਹੇ ਵਿਆਹ ਬਣੇ ਮਿਸਾਲ, ਬਾਰਾਤੀ ਵਜੋਂ ਸ਼ਾਮਲ ਹੋਇਆ ਸਿਰਫ ਲਾੜੇ ਦਾ ਪਿਤਾ
NEXT STORY