ਭਵਾਨੀਗੜ੍ਹ (ਕਾਂਸਲ) : ਲੋਕ ਸਭਾ ਹਲਕਾ ਸੰਗਰੂਰ ਦੀ ਉਪ ਚੋਣ ਦਾ ਚੋਣ ਪ੍ਰਚਾਰ ਸਿਖਰਾਂ ’ਤੇ ਪਹੁੰਚ ਚੁੱਕਾ ਹੈ। ਚੋਣ ਮੈਦਾਨ ’ਚ ਨਿੱਤਰੀਆਂ ਸਾਰੀਆਂ ਪਾਰਟੀਆਂ ਵੱਲੋਂ ਆਪੋ-ਆਪਣੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬਾ ਕਮਲਦੀਪ ਕੌਰ ਰਾਜੋਆਣਾ ਵਲੋਂ ਅੱਜ ਭਵਾਨੀਗੜ੍ਹ ਟਰੱਕ ਯੂਨੀਅਨ ਵਿਚ ਆਪਣਾ ਚੋਣ ਪ੍ਰਚਾਰ ਕੀਤਾ ਗਿਆ। ਇਕੱਤਰ ਲੋਕਾਂ ਅਤੇ ਆਪਰੇਟਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਮਲਦੀਪ ਕੌਰ ਰਾਜੋਆਣਾ, ਵਿਨਰਜੀਤ ਸਿੰਘ ਗੋਲਡੀ, ਤੇਜਿੰਦਰ ਸਿੰਘ ਸੰਘਰੇੜੀ, ਵਿਰਸਾ ਸਿੰਘ ਵਲਟੋਹਾ ਤੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਇਸ ਸਮੇਂ ਪੰਜਾਬ ਦਾ ਮਾਹੌਲ ਬਹੁਤ ਜ਼ਿਆਦਾ ਖਰਾਬ ਹੋ ਚੁੱਕਾ ਹੈ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਪੰਜਾਬ ਵਿਚ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਤਿੰਨ ਕੁ ਮਹੀਨਿਆਂ ਦੇ ਵਿਚ ਹੀ ਪੰਜਾਬ ਸਰਕਾਰ ਦਾ ਜਨਾਜ਼ਾ ਨਿਕਲ ਚੁੱਕਾ ਹੈ ਲਗਾਤਾਰ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨੇ ਲੱਗਣ ਕਾਰਨ ਸੰਗਰੂਰ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਆ ਰਹੀਆਂ ਹਨ।
ਇਸੇ ਤਰ੍ਹਾਂ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਨੇੜਲੇ ਪਿੰਡ ਬਲਿਆਲ, ਬਾਲਦ ਖੁਰਦ, ਨਦਾਮਪੁਰ, ਚੰਨੋ, ਭੜ੍ਹੋ, ਭਵਾਨੀਗਡ਼੍ਹ ਸ਼ਹਿਰ, ਕਾਕੜਾ ਅਤੇ ਫਤਹਿਗੜ੍ਹ ਭਾਦਸੋਂ ਵਿਖੇ ਚੋਣ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਜੰਗ ਸਿੰਘ, ਸਰਬਜੀਤ ਸਿੰਘ ਝਿੰਜਰ, ਰੁਪਿੰਦਰ ਸਿੰਘ ਰੰਧਾਵਾ, ਹਰਦੇਵ ਸਿੰਘ ਕਾਲਾਝਾਡ਼, ਹਰਵਿੰਦਰ ਸਿੰਘ ਕਾਕੜਾ, ਰਵਿੰਦਰ ਸਿੰਘ ਠੇਕੇਦਾਰ, ਨਰਿੰਦਰ ਸਿੰਘ ਸਾਬਕਾ ਸਰਪੰਚ ਬਲਿਆਲ, ਹਰਜੀਤ ਸਿੰਘ ਬੀਟਾ, ਇੰਦਰਜੀਤ ਸਿੰਘ ਤੂਰ, ਬੀਬੀ ਪਰਮਜੀਤ ਵਿਰਕ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਮੌਜੂਦ ਸਨ।
ਵੱਡੇ ਬਾਦਲ ਨੂੰ ਮਿਲਣ ਫੋਰਟਿਸ ਹਸਪਤਾਲ ਪੁੱਜੇ 'ਮਨੋਹਰ ਲਾਲ ਖੱਟੜ', ਗੱਲਬਾਤ ਕਰਕੇ ਜਾਣਿਆ ਹਾਲ
NEXT STORY