ਚੰਡੀਗੜ੍ਹ : ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਸਤਹ ਦੇ ਪਾਣੀ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ, ਪੰਜਾਬ ਨੇ ਐੱਸ. ਏ. ਐੱਸ. ਨਗਰ (ਮੋਹਾਲੀ) ਵਾਸੀਆਂ ਨੂੰ ਨਹਿਰੀ ਪਾਣੀ ਦੀ ਸਪਲਾਈ ਦੇਣ ਦਾ ਫ਼ੈਸਲਾ ਕੀਤਾ ਹੈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਗਮਾਡਾ ਵੱਲੋਂ ਮੋਹਾਲੀ ਵਿਚ ਨਹਿਰੀ ਪਾਣੀ ਦੀ ਸਪਲਾਈ ਲਈ ਪਾਈਪਲਾਈਨ ਪਾਈ ਜਾ ਰਹੀ ਹੈ ਅਤੇ ਇਹ ਕਾਰਜ ਬੜੌਦਾ ਆਧਾਰਤ ਐੱਮ/ਐੱਸ ਸਪੰਨਪਾਈਪ ਐਂਡ ਕੰਪਨੀ ਨੂੰ 60 ਕਰੋੜ ਰੁਪਏ ਵਿਚ ਸੌਂਪਿਆ ਗਿਆ ਹੈ। ਪਾਣੀ ਦੀ ਉਪਲੱਬਧਤਾ ਨੂੰ ਧਿਆਨ ਵਿਚ ਰੱਖਦੇ ਹੋਏ ਫੇਜ਼-1 ਵਿਚ ਇਹ ਪਾਈਪਲਾਈਨ ਸੈਕਟਰ-66 ਤੱਕ ਪਾਈ ਜਾਵੇਗੀ। ਇਸ ਤੋਂ ਬਾਅਦ ਫੇਜ਼-2 ਵਿਚ ਇਸ ਪਾਈਪਲਾਈਨ ਦਾ ਐਰੋਸਿਟੀ ਅਤੇ ਆਈ.ਟੀ. ਸਿਟੀ ਤੱਕ ਵਿਸਥਾਰ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਫੇਜ਼-1 ਦਾ ਕੰਮ ਫਰਵਰੀ 2021 ਤੱਕ ਮੁਕੰਮਲ ਹੋ ਜਾਵੇਗਾ ਅਤੇ ਕੋਵਿਡ-19 ਤੋਂ ਬਚਾਅ ਲਈ ਸਰਕਾਰ ਵੱਲੋਂ ਲਾਈਆਂ ਪਾਬੰਦੀਆਂ ਦੇ ਬਾਵਜੂਦ ਕੰਪਨੀ ਨੇ 20 ਫ਼ੀਸਦੀ ਕੰਮ ਮੁਕੰਮਲ ਕਰ ਲਿਆ ਹੈ।
ਇਹ ਵੀ ਪੜ੍ਹੋ : ਮਮਦੋਟ 'ਚ ਵਿਆਹ ਵਾਲੇ ਘਰ ਪਏ ਕੀਰਣੇ, ਘੋੜੀ ਚੜ੍ਹਨ ਤੋਂ ਕੁੱਝ ਘੰਟੇ ਪਹਿਲਾਂ ਲਾੜੇ ਦੀ ਮੌਤ (ਤਸਵੀਰਾਂ)
ਬੁਲਾਰੇ ਨੇ ਦੱਸਿਆ ਕਿ ਇਸ ਕਾਰਜ ਦੇ ਮੁਕੰਮਲ ਹੋਣ 'ਤੇ ਮੋਹਾਲੀ ਨੂੰ 20 ਐੱਮ. ਜੀ. ਡੀ. ਹੋਰ ਪਾਣੀ ਮਿਲੇਗਾ, ਜੋ ਇਸ ਸ਼ਹਿਰ ਵਾਸੀਆਂ ਦੀਆਂ ਪਾਣੀ ਸਬੰਧੀ ਜ਼ਰੂਰਤਾਂ ਦੀ ਪੂਰਤੀ ਵੱਲ ਵੱਡਾ ਕਦਮ ਹੈ। ਇਹ ਪਾਈਪਲਾਈਨ ਸਿੰਹਪੁਰ ਵਾਟਰ ਟਰੀਟਮੈਂਟ ਪਲਾਟ ਤੋਂ ਸ਼ੁਰੂ ਹੋਵੇਗੀ। ਦੱਸਣਯੋਗ ਹੈ ਕਿ ਇਸ ਪ੍ਰਾਜੈਕਟ ਦਾ ਕੰਮ 5 ਫਰਵਰੀ, 2020 ਨੂੰ ਅਲਾਟ ਕੀਤਾ ਗਿਆ ਸੀ ਪਰ ਕੋਵਿਡ-19 ਤੋਂ ਬਚਾਅ ਲਈ ਲਗਾਏ ਲਾਕਡਾਊਨ ਕਾਰਨ ਇਹ ਕੰਮ ਮਈ ਮਹੀਨੇ ਵਿਚ ਸ਼ੁਰੂ ਹੋਇਆ। ਫੇਜ਼-1 ਵਿਚ 17 ਕਿਲੋਮੀਟਰ ਅਤੇ ਫੇਜ਼-2 ਵਿਚ 20 ਕਿਲੋਮੀਟਰ ਪਾਈਪਲਾਈਨ ਪਾਈ ਜਾਵੇਗੀ।
ਇਹ ਵੀ ਪੜ੍ਹੋ : ਮਜੀਠੀਆ ਨੇ ਸੁੱਖੀ ਰੰਧਾਵਾ ਦੀ ਸਿਹਤਯਾਬੀ ਲਈ ਕੀਤੀ ਦੁਆ
ਫਿਰੋਜ਼ਪੁਰ : ਕੋਰੋਨਾ ਕਾਰਨ ਬੈਂਕ ਕਾਮੇ ਸਮੇਤ ਦੋ ਦੀ ਹੋਈ ਮੌਤ, 53 ਦੀ ਰਿਪੋਰਟ ਆਈ ਪਾਜ਼ੇਟਿਵ
NEXT STORY