ਨਵੀਂ ਦਿੱਲੀ/ਚੰਡੀਗੜ੍ਹ : ਯੂ. ਟੀ. ਪ੍ਰਸ਼ਾਸਨ ਵਲੋਂ ਦੀਵਾਲੀ ਮੌਕੇ ਪਟਾਕਿਆਂ 'ਤੇ ਮੁਕੰਮਲ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਗਏ ਹਨ। ਇਸ ਸਬੰਧੀ ਐਨ. ਜੀ. ਟੀ. (ਨੈਸ਼ਨਲ ਗ੍ਰੀਨ ਟ੍ਰਿਬਿਊਨਲ) ਨੇ ਪਟਾਕਿਆਂ 'ਤੇ ਪਾਬੰਦੀ ਨੂੰ ਲੈ ਕੇ ਪੰਜਾਬ ਸਣੇ 4 ਸੂਬਿਆਂ ਨੂੰ ਨੋਟਿਸ ਜਾਰੀ ਕੀਤਾ। ਇਸ ਮਾਮਲੇ 'ਚ ਪੰਜਾਬ ਸਰਕਾਰ ਨੇ ਐਨ. ਜੀ. ਟੀ. ਨੂੰ ਕਿਹਾ ਹੈ ਕਿ ਸੂਬੇ ਵਿਚ ਪਟਾਕਿਆਂ 'ਤੇ ਪਾਬੰਦੀ ਲਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਸੂਬੇ ਦਾ ਕੋਈ ਵੀ ਹਿੱਸਾ ਰਾਸ਼ਟਰੀ ਰਾਜਧਾਨੀ ਖੇਤਰ (ਐੱਨ.ਸੀ.ਆਰ) ਵਿੱਚ ਨਹੀਂ ਆਉਂਦਾ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਦੀਵਾਲੀ 'ਤੇ ਨਹੀਂ ਚੱਲਣਗੇ 'ਪਟਾਕੇ', ਲਾਈ ਗਈ ਮੁਕੰਮਲ ਪਾਬੰਦੀ
ਜ਼ਿਕਰਯੋਗ ਹੈ ਕਿ ਨੈਸ਼ਨਲ ਗਰੀਨ ਟ੍ਰਿਬੀਊਨਲ (ਐੱਨ. ਜੀ. ਟੀ.) ਨੇ ਪਟਾਕਿਆਂ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਵੇਖਦੇ ਹੋਏ ਬੁੱਧਵਾਰ ਨੂੰ ਚੰਡੀਗੜ੍ਹ ਅਤੇ 18 ਸੂਬਿਆਂ ਨੂੰ ਨੋਟਿਸ ਜਾਰੀ ਕੀਤਾ ਸੀ, ਜਿਸ ਦੇ ਜਵਾਬ 'ਚ ਹੀ ਯੂ. ਟੀ. ਪ੍ਰਸ਼ਾਸਨ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ। ਐਨ.ਜੀ.ਟੀ. ਨੇ ਆਪਣਾ ਫੈਸਲਾ ਸੁਰੱਖਿਅਤ ਰੱਖਿਆ ਹੈ ਅਤੇ ਇਸ ਮਾਮਲੇ 'ਚ 9 ਨਵੰਬਰ ਨੂੰ ਫੈਸਲਾ ਸੁਣਾਇਆ ਜਾਵੇਗਾ।
ਇਹ ਵੀ ਪੜ੍ਹੋ : ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ
ਐਨ.ਜੀ.ਟੀ ਨੇ ਪਟਾਕਿਆਂ 'ਤੇ ਪਾਬੰਦੀ ਨੂੰ ਲੈ ਕੇ ਪੰਜਾਬ ਸਣੇ 4 ਸੂਬਿਆਂ ਨੂੰ ਨੋਟਿਸ ਜਾਰੀ ਕੀਤਾ, ਇਹ ਨੋਟਿਸ ਕੇਂਦਰ ਸਣੇ ਦਿੱਲੀ, ਹਰਿਆਣਾ, ਉਤਰ ਪ੍ਰਦੇਸ਼ ਤੇ ਰਾਜਸਥਾਨ ਨੂੰ ਜਾਰੀ ਕੀਤਾ ਗਿਆ।
ਪੰਜਾਬ 'ਚ ਸ਼ਨੀਵਾਰ ਨੂੰ ਕੋਰੋਨਾ ਦੇ 480 ਨਵੇਂ ਮਾਮਲੇ ਆਏ ਸਾਹਮਣੇ, 15 ਦੀ ਮੌਤ
NEXT STORY