ਚੰਡੀਗੜ੍ਹ : ਪੰਜਾਬ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਮਾਲ ਵਿਭਾਗ ਦੇ ਅਧਿਕਾਰੀਆਂ ਨੇ 1 ਜੂਨ ਤੋਂ 6 ਜੂਨ ਤੱਕ ਛੁੱਟੀ ’ਤੇ ਜਾਣ ਦਾ ਐਲਾਨ ਕੀਤਾ ਹੈ। ਦਰਅਸਲ ਪੰਜਾਬ ਸਰਕਾਰ ਨੇ ਮਾਲ ਮਹਿਕਮੇ ਵਲੋਂ ਹੁਸ਼ਿਆਰਪੁਰ ਦਾ ਸਬ ਰਜਿਸਟਰਾਰ (ਤਹਿਸੀਲਦਾਰ) ਹਰਮਿੰਦਰ ਸਿੰਘ ਨੂੰ ਐਨ. ਓ. ਸੀ ਤੋਂ ਬਗ਼ੈਰ ਵਸੀਕੇ ਤਸਦੀਕ ਕਰਨ ਕਰਕੇ ਪੰਜਾਬ ਸਿਵਲ ਸੇਵਾਵਾਂ 1970 ਦੇ ਨਿਯਮ 4 (1) (ਏ) ਅਧੀਨ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਜੀਵਨ ਗਰਗ ਨੂੰ ਮੁਅੱਤਲ ਕੀਤਾ ਗਿਆ ਹੈ। ਇਸ ਦੇ ਵਿਰੋਧ ਵਿਚ ਮਾਲ ਵਿਭਾਗ ਦੇ ਅਧਿਕਾਰੀਆਂ ਨੇ 1 ਜੂਨ ਤੋਂ 6 ਜੂਨ ਤੱਕ ਛੁੱਟੀ ’ਤੇ ਜਾਣ ਦਾ ਐਲਾਨ ਕੀਤਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਲੋਕਾਂ ਨੂੰ ਹੋਣ ਵਾਲੀਆਂ ਪ੍ਰੇਸ਼ਾਨੀਆਂ ਲਈ ਮੁਆਫ਼ੀ ਵੀ ਮੰਗੀ ਹੈ ਅਤੇ ਨਾਲ ਹੀ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਇਸ ਨਾਦਰਸ਼ਾਹੀ ਫਰਮਾਨ ਦੇ ਖ਼ਿਲਾਫ਼ ਉਹ ਆਪਣਾ ਰੋਸ ਜ਼ਾਹਰ ਕਰ ਰਹੇ ਹਨ।
ਫਿਰੋਜ਼ਪੁਰ ਦੇ ਨਵਦੀਪ ਅਗਰਵਾਲ ਨੇ UPSC ਪ੍ਰੀਖਿਆ 'ਚ ਕੀਤਾ 150ਵਾਂ ਸਥਾਨ ਹਾਸਲ, ਬਣਿਆ IPS
NEXT STORY