ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਖੰਡੇ ਵਾਲੇ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਛਿੰਦਰਪਾਲ ਕੌਰ ਥਾਂਦੇਵਾਲਾ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਵੱਡੀ ਗਿਣਤੀ ਵਿੱਚ ਆਈਆਂ ਆਗੂਆਂ ਨੂੰ ਸਬੋਧਨ ਕਰਦਿਆ ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਚਲਾਇਆ ਜਾਵੇਗਾ। ਪਿਛਲੇਂ ਪੰਜ ਸਾਲਾਂ ਤੋਂ ਕਾਂਗਰਸ ਦੀ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਕੋਈ ਮੰਗ ਨਹੀਂ ਮੰਨੀ ਤੇ ਝੂਠੇ ਲਾਰਿਆਂ ਵਿੱਚ ਹੀ ਰੱਖਿਆ ਹੈ ।
ਪੜ੍ਹੋ ਇਹ ਵੀ ਖ਼ਬਰ - ਸ਼ਰਮਸਾਰ: ਇਸ਼ਕ ’ਚ ਅੰਨ੍ਹੀ ਕਲਯੁੱਗੀ ਮਾਂ ਹੀ ਨਿਕਲੀ 6 ਸਾਲਾ ਧੀ ਦੀ ਕਾਤਲ, ਇੰਝ ਦਿੱਤਾ ਵਾਰਦਾਤ ਨੂੰ ਅੰਜਾਮ
ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਮੰਗ ਹੈ ਕਿ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ। ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਵਾਪਸ ਸੈਂਟਰਾਂ ਵਿੱਚ ਭੇਜੇ ਜਾਣ ਤੇ ਬਾਕੀ ਮੰਗਾਂ ਮੰਨੀਆਂ ਜਾਣ। ਸੂਬਾ ਪ੍ਰਧਾਨ ਨੇ ਪੰਜਾਬ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਯੂਨੀਅਨ ਵੱਲੋਂ ਕੀਤੇ ਜਾ ਰਹੇ ਸੰਘਰਸ਼ਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਤੇ ਸਾਥ ਦੇਣ ਤਾਂ ਕਿ ਪੰਜਾਬ ਸਰਕਾਰ ਨੂੰ ਸਬਕ ਸਿਖਾਇਆ ਜਾ ਸਕੇ। ਇਸ ਸਮੇਂ ਕਿਰਨਜੀਤ ਕੌਰ ਭੰਗਚੜ੍ਹੀ, ਜਸਵਿੰਦਰ ਕੌਰ ਬੱਬੂ ਦੋਦਾ, ਸਰਬਜੀਤ ਕੌਰ ਚੱਕ ਕਾਲਾ ਸਿੰਘ ਵਾਲਾ, ਸਰਬਜੀਤ ਕੌਰ ਕੌੜਿਆਂਵਾਲੀ, ਕਿਰਨਪਾਲ ਕੌਰ ਮਹਾਂਬੱਧਰ, ਇੰਦਰਪਾਲ ਕੌਰ ਮੁਕਤਸਰ, ਮਨਜੀਤ ਕੌਰ ਡੋਹਕ ਆਦਿ ਆਗੂ ਮੌਜੂਦ ਸਨ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਟਿਆਲਾ ਪੁਲਸ ’ਚ ਵੱਡਾ ਫੇਰ ਬਦਲ
NEXT STORY