ਚੰਡੀਗੜ੍ਹ : ਪੰਜਾਬ 'ਚ ਕੋਵਿਡ-19 ਕਾਰਣ ਬੰਦ ਹੋਏ ਸਕੂਲਾਂ ਨੂੰ ਪੰਜਾਬ ਸਰਕਾਰ ਵਲੋਂ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਸ਼ਰਤਾਂ ਸਮੇਤ ਅੰਸ਼ਕ ਤੌਰ 'ਤੇ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ 15 ਅਕਤੂਬਰ 2020 ਤੋਂ ਸਕੂਲਾਂ ਨੂੰ ਅੰਸ਼ਕ ਤੌਰ 'ਤੇ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਇਸ ਦੇ ਨਾਲ ਹੀ ਕੁਝ ਸ਼ਰਤਾਂ ਲਗਾਈਆਂ ਗਈਆਂ ਹਨ। ਇਨ੍ਹਾਂ ਸ਼ਰਤਾਂ ਮੁਤਾਬਕ ਸਿਰਫ 9ਵੀਂ ਤੋਂ 12ਵੀਂ ਦੇ ਵਿਦਿਆਰਥੀ ਹੀ ਸਕੂਲ ਜਾ ਸਕਣਗੇ ਤੇ ਹਰ ਵਿਦਿਆਰਥੀ ਦੇ ਮਾਪਿਆਂ ਤੋਂ ਪ੍ਰਵਾਨਗੀ ਲੈਣੀ ਪਵੇਗੀ। ਇਸ ਬਾਰੇ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਜਿਸ ਮੁਤਾਬਕ ਸਿਰਫ 9ਵੀਂ ਤੋਂ 12ਵੀਂ ਦੇ ਵਿਦਿਆਰਥੀ ਹੀ ਸਕੂਲ ਆ ਸਕਣਗੇ ਤੇ ਇਸ ਵਾਸਤੇ ਹਰ ਵਿਦਿਆਰਥੀ ਦੇ ਮਾਪਿਆਂ ਤੋਂ ਪ੍ਰਵਾਨਗੀ ਲੈਣੀ ਪਵੇਗੀ।
ਸਾਥੀਆਂ ਸਮੇਤ ਬੈਂਸ ਨੇ ਘੇਰੀ ਤਰੁਣ ਚੁੱਘ ਦੀ ਕੋਠੀ, ਸਾੜੀਆਂ ਖੇਤੀ ਸੁਧਾਰ ਕਾਨੂੰਨ ਦੀਆਂ ਕਾਪੀਆਂ
NEXT STORY