ਅੰਮ੍ਰਿਤਸਰ : ਸੂਬਾ ਸਰਕਾਰ ਨੇ ਬਿਆਸ ਨੂੰ ਨਵੀਂ ਸਬ ਤਹਿਸੀਲ ਦਾ ਦਰਜਾ ਦੇ ਦਿੱਤਾ ਹੈ ਅਤੇ ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਸਰਕਾਰ ਵਲੋਂ ਇਸ ਸਬੰਧ 'ਚ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਜਦੋਂ ਬਾਬਾ ਬਕਾਲੀ 'ਚ ਪਿਛਲੇ ਸਮੇਂ 'ਚ ਕਾਨਫਰੰਸ 'ਚ ਹਿੱਸਾ ਲੈਣ ਲਈ ਗਏ ਸਨ ਤਾਂ ਉਸ ਸਮੇਂ ਕਾਂਗਰਸੀ ਨੇਤਾ ਜਸਬੀਰ ਸਿੰਘ ਡਿੰਪਾ ਅਤੇ ਕਈ ਕਾਂਗਰਸੀ ਵਿਧਾਇਕਾਂ ਨੇ ਬਿਆਸ ਨੂੰ ਉਪ ਤਹਿਸੀਲ ਬਣਾਉਣ ਦੀ ਮੰਗ ਉਨ੍ਹਾਂ ਦੇ ਸਾਹਮਣੇ ਰੱਖੀ ਸੀ। ਮੁੱਖ ਮੰਤਰੀ ਨੇ ਉਸ ਸਮੇਂ ਵਾਅਦਾ ਕੀਤਾ ਸੀ ਕਿ ਉਹ ਬਿਆਸ ਨੂੰ ਉਪ ਤਹਿਸੀਲ ਦਾ ਦਰਜਾ ਦੇਣਗੇ। ਬਿਆਸ ਅੰਮ੍ਰਿਤਸਰ ਜ਼ਿਲੇ ਦਾ ਹਿੱਸਾ ਹੈ।
ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ਼ 'ਤੇ ਪੋਸਟ ਪਾਉਂਦਿਆਂ ਲਿਖਿਆ 'ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਲੋਕਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਸੂਬਾ ਸਰਕਾਰ ਵਲੋਂ ਬਿਆਸ ਨੂੰ ਅੰਮ੍ਰਿਤਸਰ ਜ਼ਿਲ੍ਹੇ ਅਧੀਨ ਨਵੀਂ ਸਬ-ਤਹਿਸੀਲ ਬਣਾ ਦਿੱਤਾ ਗਿਆ ਹੈ'।
ਘੱਲੂਘਾਰਾ ਦਿਹਾੜੇ 'ਤੇ ਛੇਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਆਰੰਭ
NEXT STORY