ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਲ ਸੂਬੇ ਦੇ ਲੋਕਾਂ ਲਈ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਫੰਡਾਂ ਦੀ ਕੋਈ ਘਾਟ ਨਾ ਹੋਣ ਬਾਰੇ ਪੁਸ਼ਟੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨਾਲ ਇੱਥੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗ ਦੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਮੀਟਿੰਗ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿਹਤ ਵਿਭਾਗ ਨਾਲ ਸਬੰਧਤ ਸਾਰੀਆਂ ਫਾਈਲਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿਉਂਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਲਈ ਫ਼ਿਕਰਮੰਦ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਫਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਤਹਿਤ ਹਾਦਸੇ ਦੇ ਪਹਿਲੇ 48 ਘੰਟਿਆਂ ਦੇ ਅੰਦਰ ਸੜਕ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਭਾਵੇਂ ਉਹ ਕਿਸੇ ਵੀ ਸੂਬੇ ਦੇ ਵਸਨੀਕ ਹੋਣ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸੜਕ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਪ੍ਰਾਈਵੇਟ ਹਸਪਤਾਲਾਂ ਸਮੇਤ ਨੇੜਲੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਏਗੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ਪਹਿਲੀ ਵਾਰ ਚੁੱਕਿਆ ਗਿਆ ਇਹ ਕਦਮ
ਸਿਹਤ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਦੇ ਪੀੜਤਾਂ ਨੂੰ ਇਲਾਜ ਲਈ ਹਸਪਤਾਲ ਲੈ ਕੇ ਜਾਣ ਵਾਲੇ ਵਿਅਕਤੀ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੀੜਤ ਨੂੰ ਹਸਪਤਾਲ ਲੈ ਕੇ ਆਉਣ ਵਾਲੇ ਵਿਅਕਤੀ ਤੋਂ ਪੁਲਸ ਜਾਂ ਹਸਪਤਾਲ ਪ੍ਰਸ਼ਾਸਨ ਵੱਲੋਂ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਉਹ ਖੁਦ ਚਸ਼ਮਦੀਦ ਗਵਾਹ ਨਹੀਂ ਬਣਨਾ ਚਾਹੁੰਦਾ। ਉਨ੍ਹਾਂ ਨੇ ਸਿਹਤ ਵਿਭਾਗ ਨਾਲ ਸਬੰਧਤ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਵੀ ਕੀਤੀ ਜਿਸ ਵਿਚ ਤਿੰਨ ਸਰਕਾਰੀ ਹਸਪਤਾਲਾਂ-ਐੱਮ. ਸੀ. ਐੱਚ ਧੂਰੀ ਹਸਪਤਾਲ, ਸੀ. ਐੱਚ. ਸੀ ਕੌਹਰੀਆਂ ਅਤੇ ਚੀਮਾ ਹਸਪਤਾਲ ਨੂੰ ਅਤਿ-ਆਧੁਨਿਕ ਸਿਹਤ ਸਹੂਲਤਾਂ, ਏਕੀਕ੍ਰਿਤ ਪਬਲਿਕ ਹੈਲਥ ਲੈਬਾਂ, ਕ੍ਰਿਟੀਕਲ ਕੇਅਰ ਬਲਾਕ ਸਮੇਤ ਮੈਡੀਕਲ ਪ੍ਰੋਜੈਕਟਾਂ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ।
ਇਹ ਵੀ ਪੜ੍ਹੋ : ਆਪਣੀ ਪਤਨੀ ਵਾਪਸ ਲੈਣ ਰੋਂਦਿਆਂ SSP ਦਫ਼ਤਰ ਪਹੁੰਚਿਆ ਏ. ਐੱਸ. ਆਈ., ਹੈਰਾਨ ਕਰਨ ਵਾਲਾ ਹੈ ਮਾਮਲਾ
ਉਨ੍ਹਾਂ ਕਿਹਾ ਕਿ ਜਲਦ ਹੀ ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ-ਡਿਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿਚ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ, ਜਦਕਿ 19 ਜ਼ਿਲ੍ਹਾ ਹਸਪਤਾਲਾਂ, ਛੇ ਸਬ-ਡਿਵੀਜ਼ਨ ਹਸਪਤਾਲਾਂ ਅਤੇ 15 ਕਮਿਊਨਿਟੀ ਹੈਲਥ ਸੈਂਟਰਾਂ (ਸੀਐੱਚਸੀ) ਸਮੇਤ 40 ਹਸਪਤਾਲਾਂ ਨੂੰ 550 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਸਹੂਲਤਾਂ ਅਤੇ ਉਪਕਰਨਾਂ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਸਰਕਾਰੀ ਹਸਪਤਾਲਾਂ ਵਿਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦਾ ਲਾਭ ਉਠਾ ਸਕਣ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਇਲਾਜ ਲਈ ਆਉਣ ਵਾਲੇ ਲੋਕਾਂ ਦੀ ਮਦਦ ਅਤੇ ਸਹੀ ਸੇਧ ਲਈ ਸਰਕਾਰੀ ਸਿਹਤ ਸਹੂਲਤਾਂ ਵਿਖੇ 'ਮਰੀਜ਼ ਸੁਵਿਧਾ ਕੇਂਦਰ' ਸਥਾਪਤ ਕਰਨ ਦਾ ਨਵਾਂ ਸੰਕਲਪ ਲੈ ਕੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਇਕ ਕੇਂਦਰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਪਾਇਲਟ ਆਧਾਰ 'ਤੇ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਫ਼ਤ ਦਵਾਈਆਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਕਿਸੇ ਵੀ ਸਰਕਾਰੀ ਸਿਹਤ ਕੇਂਦਰ ਵਿਖੇ ਦਵਾਈਆਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ’ਚ ਵੱਡੇ ਫ਼ੈਸਲੇ, ਰਾਜੋਆਣਾ ਮਾਮਲੇ ’ਤੇ ਜਾਰੀ ਕੀਤੇ ਗਏ ਹੁਕਮ
ਇਸ ਤੋਂ ਇਲਾਵਾ, ਸਰਕਾਰ ਲੋਕਾਂ ਨੂੰ ਜੀਵਨ ਰੱਖਿਅਕ ਦਵਾਈਆਂ ਅਤੇ ਸਰਜੀਕਲ ਉਪਕਰਨ ਕਿਫ਼ਾਇਤੀ ਦਰਾਂ 'ਤੇ ਮੁਹੱਈਆ ਕਰਵਾਉਣ ਲਈ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ 'ਤੇ ਜੈਨਰਿਕ ਦਵਾਈਆਂ ਦੀਆਂ ਫਾਰਮੇਸੀਆਂ- ਅੰਮ੍ਰਿਤ ਅਤੇ ਜਨ ਔਸ਼ਧੀ ਕੇਂਦਰ- ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ। ਇਸ ਦੌਰਾਨ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਸੂਬੇ ਵਿਚ ਸਥਾਪਿਤ ਕੀਤੇ ਜਾ ਰਹੇ ਸਾਰੇ ਪੰਜ ਨਵੇਂ ਮੈਡੀਕਲ ਕਾਲਜਾਂ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਵੀ ਆਖਿਆ। ਉਨ੍ਹਾਂ ਨੇ ਮੋਹਾਲੀ ਸਥਿਤ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ (ਪੀ. ਆਈ. ਐੱਲ. ਬੀ. ਐੱਸ.) ਵਿਖੇ ਸਥਾਪਿਤ ਕੀਤੀ ਜਾ ਰਹੀ ਅਤਿ-ਆਧੁਨਿਕ ਡਾਇਗਨੌਸਟਿਕ ਅਤੇ ਮੈਨੇਜਮੈਂਟ ਸਹੂਲਤ ਦਾ ਜਾਇਜ਼ਾ ਵੀ ਲਿਆ।
ਇਹ ਵੀ ਪੜ੍ਹੋ : ਗੋਦੀ ’ਚ ਦੋ ਸਾਲਾ ਧੀ ਦੀ ਲਾਸ਼ ਚੁੱਕ ਥਾਣੇ ਪਹੁੰਚਿਆ ਪਿਤਾ, ਬਿਆਨ ਸੁਣ ਦੰਗ ਰਹਿ ਗਏ ਸਾਰੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰੂ ਸਾਹਿਬ ਦੀ ਤਾਬਿਆ 'ਚ ਬੈਠੇ ਗ੍ਰੰਥੀ ਸਿੰਘ 'ਤੇ ਹਮਲੇ ਦਾ ਜਥੇਦਾਰ ਨੇ ਲਿਆ ਗੰਭੀਰ ਨੋਟਿਸ
NEXT STORY