ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲੁਧਿਆਣਾ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਸਾਜ਼ੋ-ਸਾਮਾਨ ਦੀ ਸਪਲਾਈ ’ਤੇ ਲਗਭਗ 7.77 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਜਿਸ ਕਾਰਨ ਸੂਬੇ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ 16 ਟਨ ਜੀ. ਵੀ. ਡਬਲਯੂ. ਟਰੱਕ ਚੈਸੀ 'ਤੇ ਜੈਟਿੰਗ-ਕਮ-ਸਕਸ਼ਨ ਮਸ਼ੀਨਾਂ ਦੇ ਵਿਆਪਕ ਸੰਚਾਲਨ ਅਤੇ ਰੱਖ-ਰਖਾਅ ਦੇ ਨਾਲ-ਨਾਲ ਨਿਰਮਾਣ, ਸਪਲਾਈ ਅਤੇ ਡਿਲੀਵਰੀ 'ਤੇ ਲਗਭਗ 4.26 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਵਿਆਪਕ ਸੰਚਾਲਨ ਅਤੇ ਰੱਖ-ਰਖਾਅ ਦੇ ਨਾਲ 9 ਟਨ ਜੀ. ਵੀ. ਡਬਲਯੂ. ਟਰੱਕ ਚੈਸੀ ’ਤੇ ਜੈਟਿੰਗ-ਕਮ-ਸਕਸ਼ਨ ਮਸ਼ੀਨਾਂ ਦੇ ਨਿਰਮਾਣ, ਸਪਲਾਈ ਅਤੇ ਡਿਲੀਵਰੀ 'ਤੇ ਲਗਭਗ 2.86 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਜ਼ੁਰਮ ਦੀ ਦੁਨੀਆ ’ਚ ਦਹਿਸ਼ਤ ਫੈਲਾਉਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਬਾਰੇ ਹੁਣ ਤਕ ਦਾ ਸਭ ਤੋਂ ਵੱਡਾ ਖੁਲਾਸਾ
ਉਨ੍ਹਾਂ ਦੱਸਿਆ ਕਿ ਇਨ੍ਹਾਂ ਜੈਟਿੰਗ ਅਤੇ ਚੂਸਣ ਵਾਲੀਆਂ ਮਸ਼ੀਨਾਂ ਦੀ ਸਮਰੱਥਾ 8000 ਅਤੇ 4000 ਲਿਟਰ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਖੁਦਾਈ ਵਾਲੀ ਮਸ਼ੀਨ ਦੀ ਸਪਲਾਈ ਅਤੇ ਡਿਲੀਵਰੀ ਲਈ 65 ਲੱਖ ਰੁਪਏ ਖਰਚ ਕੀਤੇ ਜਾਣਗੇ। ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਗੰਦਗੀ ਅਤੇ ਪ੍ਰਦੂਸ਼ਣ ਨਾਲ ਫੈਲਣ ਵਾਲੀਆਂ ਭਿਆਨਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਕੰਮਾਂ ਵਿਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।
ਇਹ ਵੀ ਪੜ੍ਹੋ : ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਪੰਜਾਬ ਸਰਕਾਰ, ਮੰਤਰੀਆਂ ਨੂੰ ਲੈ ਕੇ ਲਿਆ ਜਾ ਸਕਦੈ ਇਹ ਫ਼ੈਸਲਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਲੋਕ ਸੰਪਰਕ ਵਿਭਾਗ ਦੇ ਤਿੰਨ ਅਧਿਕਾਰੀਆਂ ਦਾ ਕੀਤਾ ਗਿਆ ਤਬਾਦਲਾ, ਪ੍ਰਮੁੱਖ ਸਕੱਤਰ ਨੇ ਜਾਰੀ ਕੀਤੇ ਹੁਕਮ
NEXT STORY