ਚੰਡੀਗੜ੍ਹ, ਅੰਮਿ੍ਰਤਸਰ (ਰਮਨਜੀਤ): ਪੰਜਾਬ ਸਰਕਾਰ 5 ਹਜ਼ਾਰ ਮਿਨੀ ਬੱਸ ਪਰਮਿਟ ਜਾਰੀ ਕਰੇਗੀ। ਪੰਜਾਬ ਭਵਨ ’ਚ ਗੱਲਬਾਤ ਕਰਦੇ ਹੋਏ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਦੇ ਮਕਸਦ ਨਾਲ ਪੰਜ ਹਜ਼ਾਰ ਮਿਨੀ ਬੱਸਾਂ ਦੇ ਪਰਮਿਟ ਦੇਣ ਦਾ ਐਲਾਨ ਕੀਤਾ ਗਿਆ ਸੀ। ਇਹ ਪ੍ਰਕਿਰਿਆ ਮਾਰਚ 2021 ਤਕ ਪੂਰੀ ਕਰ ਲਈ ਜਾਵੇਗੀ। ਇਸ ਦੇ ਨਾਲ ਹੀ ਵੱਡੀਆਂ ਬੱਸਾਂ ਦੇ ਪਰਮਿਟ ਜਾਰੀ ਕਰਨ ਦੀ ਪ੍ਰਕਿਰਿਆ ਵੀ ਮਾਰਚ ਤੋਂ ਸ਼ੁਰੂ ਕਰ ਲਈ ਜਾਵੇਗੀ।
ਇਹ ਵੀ ਪੜ੍ਹੋਂ : ਖੇਤੀ ਕਾਨੂੰਨਾਂ ਨੂੰ ਲੈ ਕੇ ਹਰਸਿਮਰਤ ਨੇ ਕੈਪਟਨ ਨੂੰ ਲਿਆ ਨਿਸ਼ਾਨੇ ’ਤੇ, ਦੋਹਰੀ ਚਾਲ ਨਾ ਚੱਲਣ ਦੀ ਕਹੀ ਗੱਲ
ਉਨ੍ਹਾਂ ਦੱਸਿਆ ਕਿ ਨਿੱਜੀ ਬੱਸਾਂ ਸਮੇਤ ਸਾਰੀਆਂ ਬੱਸਾਂ ਵਿਚ ਵਾਹਨ ਟ੍ਰੈਕਿੰਗ ਸਿਸਟਮ ਲਗਾਉਣ ਦੀ ਵੀ ਤਜਵੀਜ਼ ਹੈ। ਪੀ. ਆਰ. ਟੀ. ਸੀ. ਦੀਆਂ ਬੱਸਾਂ ਵਿਚ ਵੀ ਅਗਲੇ 6 ਮਹੀਨਿਆਂ ਵਿਚ ਇਹ ਸਿਸਟਮ ਲੱਗ ਜਾਵੇਗਾ। ਉਨ੍ਹਾਂ ਦੱਸਿਆ ਕਿ ਮੌਜੂਦਾ ਸਾਲ ਵਿਚ ਪੰਜਾਬ ਕੋਲ 600 ਹੋਰ ਨਵੀਆਂ ਬੱਸਾਂ ਆ ਜਾਣਗੀਆਂ, ਜਿਸ ਨਾਲ ਪਬਲਿਕ ਟਰਾਂਸਪੋਰਟ ਦੇ ਖੇਤਰ ਵਿਚ ਲੋਕਾਂ ਨੂੰ ਸਫਰ ਕਰਨ ਦੀ ਜ਼ਿਆਦਾ ਸਹੂਲਤ ਮਿਲੇਗੀ। ਪਨਬੱਸ ਲਈ 350 ਬੱਸਾਂ ਅਤੇ ਪੀ. ਆਰ. ਟੀ. ਸੀ. ਲਈ 250 ਬੱਸਾਂ ਖਰੀਦੀਆਂ ਜਾਣਗੀਆਂ।
ਇਹ ਵੀ ਪੜ੍ਹੋਂ : ਪਰਨੀਤ ਕੌਰ ਅਤੇ ਹੈਰੀਮਾਨ ਨੇ ਹਾਦਸੇ ਦੇ ਸ਼ਿਕਾਰ ਕਿਸਾਨ ਦੇ ਪਰਿਵਾਰ ਨੂੰ ਸੌਂਪਿਆ ਨਵਾਂ ਟ੍ਰੈਕਟਰ
ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੂਬੇ ਵਿਚ 6 ਆਟੋਮੇਟਿਡ ਟੈਸਟ ਸੈਂਟਰ ਸਥਾਪਿਤ ਕਰਨ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਨਾਲ ਗੱਡੀਆਂ ਦੀ ਪਾਸਿੰਗ ਆਟੋਮੈਟਿਕ ਸਿਸਟਮ ਨਾਲ ਹੋ ਸਕੇਗੀ। ਬਟਾਲਾ ਅਤੇ ਮਾਲੇਰਕੋਟਲਾ ਵਿਖੇ ਨਵੇਂ ਹੈਵੀ ਡਰਾਈਵਿੰਗ ਟੈਸਟ ਟਰੈਕ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕਮਰਸ਼ੀਅਲ ਡਰਾਈਵਰਾਂ ਨੂੰ ਆਧੁਨਿਕ ਸਿਖਲਾਈ ਪ੍ਰਦਾਨ ਕਰਨ ਲਈ ਜਨਤਕ-ਨਿੱਜੀ ਸਾਂਝੇਦਾਰੀ ਰਾਹੀਂ 18.50 ਕਰੋੜ ਰੁਪਏ ਦੀ ਲਾਗਤ ਨਾਲ ਕਪੂਰਥਲਾ ਵਿਖੇ ‘ਡਰਾਈਵਿੰਗ ਟ੍ਰੇਨਿੰਗ ਐਂਡ ਰਿਸਰਚ ਇੰਸਟੀਚਿਊਟ’ ਸਥਾਪਿਤ ਕਰਨ ਦਾ ਵੀ ਵਿਚਾਰ ਹੈ, ਜਦਕਿ ਕਪੂਰਥਲਾ ਜ਼ਿਲੇ ਵਿਚ ‘ਇੰਸਪੈਕਸ਼ਨ ਅਤੇ ਸਰਟੀਫਿਕੇਟ ਸੈਂਟਰ’ ਦੀ ਸਥਾਪਨਾ ਦਾ ਕੰਮ ਚੱਲ ਰਿਹਾ ਹੈ।
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਕਿਸਾਨਾਂ ਦੇ ਸਮਰਥਨ 'ਚ ਮੋਨਿਕਾ ਗਿੱਲ ਨੇ ਲਿਆ ਵੱਡਾ ਫ਼ੈਸਲਾ, ਅੰਬਾਨੀ ਨੂੰ ਦਿੱਤਾ ਝਟਕਾ
NEXT STORY