Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    2:44:37 PM

  • sukhbir singh badal punjab bachao rally

    ਸੁਖਬੀਰ ਬਾਦਲ ਦਾ ਵੱਡਾ ਐਲਾਨ! ਗ਼ਰੀਬ ਬੱਚਿਆਂ ਦੀ...

  • shiromani akali dal announces candidate from chabbewal constituency

    ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਚੋਣਾਂ ਲਈ ਇਕ...

  • rain increases farmers worries

    ਬਾਰਿਸ਼ ਨੇ ਵਧਾਈ ਕਿਸਾਨਾਂ ਦੀ ਚਿੰਤਾ, ਪੁੱਤਾਂ ਵਾਂਗ...

  • iran drops cluster bombs on israel

    ਈਰਾਨ ਨੇ ਇਜਲਾਈਲ 'ਤੇ ਸੁੱਟ 'ਤਾ ਕਲੱਸਟਰ ਬੰਬ, ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਨੇ ਨਵੀਂ ਸਕਾਲਰਸ਼ਿਪ ਸਕੀਮ ਕੀਤੀ ਸ਼ੁਰੂ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਨੇ ਨਵੀਂ ਸਕਾਲਰਸ਼ਿਪ ਸਕੀਮ ਕੀਤੀ ਸ਼ੁਰੂ

  • Updated: 14 Oct, 2020 08:29 PM
Chandigarh
government of punjab new scholarship scheme
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ ਕੈਬਨਿਟ ਨੇ ਐਸ. ਸੀ. ਵਿਦਿਆਰਥੀਆਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ 'ਚ ਉਚੇਰੀ ਸਿੱਖਿਆ ਹਾਸਲ ਕਰਨ ਦੇ ਸਮਰੱਥ ਬਣਾਉਣ ਲਈ ਅੱਜ ਰਾਜ ਸਰਕਾਰ ਵੱਲੋਂ ਕੇਂਦਰ ਦੀ ਰੱਦ ਕੀਤੀ ਸਕੀਮ ਦੀ ਥਾਂ 'ਤੇ ਐਸ.ਸੀ. ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦੀ ਸ਼ੁਰੂਆਤ ਕਰਨ ਨੂੰ ਹਰੀ ਝੰਡੀ ਦੇ ਦਿੱਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਦੇਣ ਲਈ ਆਮਦਨੀ ਸਬੰਧੀ ਮਾਪਦੰਡ 2.5 ਲੱਖ ਰੁਪਏ ਤੋਂ ਵਧਾ ਕੇ 4 ਲੱਖ ਰੁਪਏ ਕਰਨ ਦਾ ਐਲਾਨ ਵੀ ਕੀਤਾ। ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਡਾ. ਬੀ.ਆਰ. ਅੰਬੇਦਕਰ ਐਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਅਕਾਦਮਿਕ ਸੈਸ਼ਨ 2021-22 ਤੋਂ ਲਾਗੂ ਕਰਨ ਲਈ ਪ੍ਰਵਾਨਗੀ ਦਿੱਤੀ ਗਈ।

ਇਹ ਯੋਜਨਾ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਉਨ੍ਹਾਂ ਵਿਅਕਤੀਆਂ ਲਈ ਲਾਗੂ ਹੋਵੇਗੀ, ਜੋ ਪੰਜਾਬ ਦੇ ਵਸਨੀਕ ਹਨ ਅਤੇ ਪੰਜਾਬ ਤੋਂ (ਚੰਡੀਗੜ ਸਮੇਤ) ਦਸਵੀਂ ਪਾਸ ਕਰ ਚੁੱਕੇ ਹਨ। ਪੰਜਾਬ ਦੇ (ਚੰਡੀਗੜ੍ਹ ਸਮੇਤ) ਸਾਰੇ ਕੇਂਦਰੀ/ਰਾਜ ਸਰਕਾਰ ਅਧੀਨ ਅਤੇ ਨਿੱਜੀ ਅਦਾਰੇ ਇਸ ਸਕੀਮ ਅਧੀਨ ਕਵਰ ਕੀਤੇ ਜਾਣਗੇ। ਇਸ ਤਜਵੀਜ਼ ਦਾ ਕੁੱਲ ਵਿੱਤੀ ਬੋਝ ਲਗਭਗ 600 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ। ਇਸ 'ਚੋਂ ਸਰਕਾਰੀ ਅਦਾਰਿਆਂ ਦੀ ਆਰਜ਼ੀ ਦੇਣਦਾਰੀ ਤਕਰੀਬਨ 168 ਕਰੋੜ ਰੁਪਏ ਹੋਵੇਗੀ, ਜਦਕਿ ਬਾਕੀ 432 ਕਰੋੜ ਰੁਪਏ ਦਾ ਬੋਝ ਨਿੱਜੀ ਵਿਦਿਅਕ ਅਦਾਰੇ ਅਤੇ ਸਰਕਾਰ ਚੁੱਕੇਗੀ। ਸੋਧੀ ਸਕੀਮ ਤਹਿਤ ਰਾਜ ਸਰਕਾਰ ਮੰਨਦੀ ਹੈ ਕਿ ਪ੍ਰਾਈਵੇਟ ਅਦਾਰਿਆਂ ਨੂੰ 60 ਫੀਸਦੀ ਰਾਸ਼ੀ ਦੀ ਪ੍ਰਤੀਪੂਰਤੀ ਕੀਤੀ ਜਾਂਦੀ ਹੈ। ਇਸ ਹਿਸਾਬ 432 ਕਰੋੜ ਰੁਪਏ ਵਿੱਚੋਂ ਸਰਕਾਰ ਦਾ 60 ਫੀਸਦੀ ਹਿੱਸਾ 260 ਕਰੋੜ ਰੁਪਏ ਬਣਦਾ ਹੈ। ਇਹ ਸਕੀਮ ਅਨੁਸੂਚਿਤ ਜਾਤੀਆਂ ਦੇ ਉਨ੍ਹਾਂ ਹਜ਼ਾਰਾਂ ਵਿਦਿਆਰਥੀਆਂ ਨੂੰ ਰਾਹਤ ਦੇਵੇਗੀ, ਜੋ ਭਾਰਤ ਸਰਕਾਰ ਵੱਲੋਂ ਸਾਲ 2018 'ਚ ਅਚਾਨਕ ਵਾਪਸੀ ਲਈ ਗਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤੋਂ ਬਾਅਦ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਮੌਕਿਆਂ ਤੋਂ ਵਾਂਝੇ ਰਹਿ ਗਏ ਸਨ ਕਿਉਂਕਿ ਕੇਂਦਰ ਸਰਕਾਰ ਨੇ ਕਈ ਸੋਧਾਂ ਕਰਕੇ ਇਸ ਸਕੀਮ ਦਾ ਸਾਰਾ ਬੋਝ ਰਾਜ ਸਰਕਾਰ 'ਤੇ ਪਾ ਦਿੱਤਾ ਸੀ। ਉਦੋਂ ਤੋਂ ਰਾਜ ਸਰਕਾਰ ਨੂੰ ਕੇਂਦਰ ਦੀ ਯੋਜਨਾ ਤਹਿਤ ਕੋਈ ਗ੍ਰਾਂਟ ਪ੍ਰਾਪਤ ਨਹੀਂ ਹੋ ਸਕੀ। ਸਰਕਾਰੀ ਬੁਲਾਰੇ ਮੁਤਾਬਕ ਆਮਦਨ ਸਬੰਧੀ ਮਾਪਦੰਡ ਵਿੱਚ ਸੋਧ ਅਨੁਸਾਰ ਨਵੀਂ ਯੋਜਨਾ ਤਹਿਤ ਸਹਾਇਤਾ ਪ੍ਰਾਪਤ ਕਰਨ ਲਈ ਵਿਦਿਆਰਥੀ ਦੇ ਮਾਤਾ-ਪਿਤਾ ਦੀ ਸਾਂਝੀ ਆਮਦਨ ਦੀ ਹੱਦ 2.50 ਲੱਖ ਰੁਪਏ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿੱਤੀ ਗਈ ਹੈ। ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ 'ਤੇ ਕੋਰਸ ਦੀ ਫ਼ੀਸ ਦਾ ਕੋਈ ਬੋਝ ਨਹੀਂ ਪਵੇਗਾ ਕਿਉਂ ਜੋ ਉਨਾਂ ਨੂੰ ਨਕਦੀ-ਰਹਿਤ ਮੁਫ਼ਤ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ। ਇਸ ਸਕੀਮ ਦੇ ਬਾਕੀ ਨਿਯਮ ਅਤੇ ਸ਼ਰਤਾਂ ਭਾਰਤ ਸਰਕਾਰ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ-2018 ਵਾਲੀਆਂ ਹੀ ਰਹਿਣਗੀਆਂ।

ਜ਼ਿਕਰਯੋਗ ਹੈ ਕਿ ਪੰਜਾਬ ਵਿਚ ਅਨੁਸੂਚਿਤ ਜਾਤੀ ਭਾਈਚਾਰੇ ਦੀ ਆਬਾਦੀ 31.94 ਫੀਸਦੀ ਹੈ ਅਤੇ ਇਸ ਸ਼੍ਰੇਣੀ ਦੇ ਵਿਅਕਤੀ ਆਰਥਿਕ ਅਤੇ ਸਮਾਜਿਕ ਤੌਰ 'ਤੇ ਪਛੜੇ ਹੋਏ ਹਨ। ਮਰਦਮਸ਼ੁਮਾਰੀ 2011 ਅਨੁਸਾਰ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੀ ਸਾਖਰਤਾ ਦਰ 68.4 ਫੀਸਦੀ ਹੈ ਜਦਕਿ ਇਸ ਦੇ ਮੁਕਾਬਲੇ ਹੋਰਨਾਂ ਭਾਈਚਾਰਿਆਂ ਦੀ 75.9 ਫੀਸਦੀ ਦੀ ਸਾਖਰਤਾ ਦਰ ਹੈ। ਰਾਸ਼ਟਰੀ ਪਰਿਵਾਰਕ ਸਿਹਤ ਸਰਵੇਖਣ (ਐਨ.ਐਫ.ਐਚ.ਐਸ.) 2014-15 ਅਨੁਸਾਰ ਸਾਲ 2014-15 ਵਿੱਚ ਅਨੁਸੂਚਿਤ ਜਾਤੀਆਂ ਦੇ 6 ਤੋਂ 17 ਸਾਲ ਦੀ ਉਮਰ ਵਰਗ ਦੇ 86.8 ਫੀਸਦੀ ਵਿਦਿਆਰਥੀ ਸਿੱਖਿਆ ਲਈ ਸਕੂਲ ਗਏ ਜਦੋਂ ਕਿ ਹੋਰਨਾ ਵਰਗਾਂ ਦੇ 96 ਫੀਸਦੀ ਵਿਦਿਆਰਥੀ ਸਕੂਲੀ ਸਿੱਖਿਆ ਲਈ ਦਾਖ਼ਲ ਹੋਏ। ਹਾਲਾਂਕਿ ਭਾਰਤੀ ਸੰਵਿਧਾਨ ਮੁਤਾਬਕ ਪੰਜਾਬ ਦੇ ਵਿਦਿਅਕ ਅਦਾਰਿਆਂ ਵਿੱਚ ਦਾਖਲੇ ਲਈ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ 25 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ ਪਰ ਉੱਚ ਵਿਦਿਅਕ ਸੰਸਥਾਵਾਂ ਵਿੱਚ ਜ਼ਿਆਦਾ ਫੀਸਾਂ ਹੋਣਾ ਇਨਾਂ ਵਿਦਿਆਰਥੀਆਂ ਦੇ ਇਨਾਂ ਸੰਸਥਾਵਾਂ ਵਿੱਚ ਦਾਖਲਾ ਲੈਣ ਵਿੱਚ ਅੜਿੱਕਾ ਬਣਦਾ ਹੈ।

  • Government of Punjab
  • New Scholarship Scheme
  • ਪੰਜਾਬ ਸਰਕਾਰ
  • ਨਵੀਂ ਸਕਾਲਰਸ਼ਿਪ ਸਕੀਮ

ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)

NEXT STORY

Stories You May Like

  • ev buyers  government makes changes to   pm e drive   scheme
    EV ਖਰੀਦਣ ਵਾਲਿਆਂ ਲਈ ਵੱਡੀ ਖ਼ਬਰ: ਸਰਕਾਰ ਨੇ 'PM E-Drive' ਸਕੀਮ 'ਚ ਕੀਤੇ ਬਦਲਾਅ
  • the government  s   door to door service   scheme has been a hit
    ਸਰਕਾਰ ਦੀ 'ਘਰ-ਘਰ ਸੇਵਾ' ਸਕੀਮ ਦੀ ਨਿਕਲੀ ਫੂਕ, ਸੇਵਾ ਕੇਂਦਰਾਂ 'ਚ ਲੱਗੀਆਂ ਲੰਬੀਆਂ ਲਾਈਨਾਂ
  • sunil jakhar demands security for randhawa family
    ਸੁਨੀਲ ਜਾਖੜ ਨੇ ਰੰਧਾਵਾ ਪਰਿਵਾਰ ਲਈ ਕੀਤੀ ਸੁਰੱਖਿਆ ਦੀ ਮੰਗ, ਪੰਜਾਬ ਸਰਕਾਰ 'ਤੇ ਸਾਧੇ ਨਿਸ਼ਾਨੇ
  • union minister of state takes a sharp dig at mann government
    'ਪੰਜਾਬ 'ਚ ਨਵੇਂ ਜੰਗਲ ਰਾਜ ਦਾ ਅਧਿਆਏ ਹੋਇਆ ਸ਼ੁਰੂ', ਕੇਂਦਰੀ ਰਾਜ ਮੰਤਰੀ ਦਾ ਮਾਨ ਸਰਕਾਰ 'ਤੇ ਤਿੱਖਾ ਨਿਸ਼ਾਨਾ
  • sheetal angural big statement
    ਸ਼ੀਤਲ ਅੰਗੂਰਾਲ ਨੇ 'ਆਪ' ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਕਿਹਾ-ਸਰਕਾਰ ਦੀ ਕਠਪੁਤਲੀ ਬਣੀ ਪੰਜਾਬ ਪੁਲਸ
  • prominent businessman from punjab conquers the highest peak mount everest
    ਪੰਜਾਬ ਦੇ ਉੱਘੇ ਕਾਰੋਬਾਰੀ ਨੇ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਕੀਤੀ ਫਤਿਹ, ਬੇਸ ਕੈਂਪ 'ਚ ਲਹਿਰਾਇਆ ਝੰਡਾ
  • majithia slams punjab government over bhullar s arrest
    ਭੁੱਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਲੋਕਾਂ ਨੂੰ ਕੀਤੀ ਖ਼ਾਸ ਅਪੀਲ (ਵੀਡੀਓ)
  • punjab resident  fard kendra employee
    ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਫਰਦ ਕੇਂਦਰ ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • sdo of pspcl arrested by punjab vigilance
    PSPCL ਦਾ SDO ਵਿਜੀਲੈਂਸ ਵੱਲੋਂ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • fir registered against congress councilor neeraj jassal
    ਜਾਗੋ ਦੇ ਪ੍ਰੋਗਰਾਮ 'ਚ ਪੈ ਗਿਆ ਰੌਲਾ, ਕਾਂਗਰਸੀ ਕੌਂਸਲਰ ਨੀਰਜ ਜੱਸਲ ਖ਼ਿਲਾਫ਼...
  • girl who was raped and murdered in jalandhar is again in the discussion
    ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦਾ ਮਾਮਲਾ ਗਰਮਾਇਆ! ਮੁਲਜ਼ਮ ਦੀ...
  • young man wanted to go abroad  ends up in jail
    ਵਿਦੇਸ਼ ਜਾਂਦਾ-ਜਾਂਦਾ ਪਹੁੰਚ ਗਿਆ ਹਵਾਲਾਤ, ਡੋਡਿਆਂ ਦਾ ਪਰਚਾ ਬਣਿਆ ਚਰਚਾ ਦਾ ਵਿਸ਼ਾ
  • former cm channi new house
    ਸਾਬਕਾ ਮੁੱਖ ਮੰਤਰੀ ਚੰਨੀ ਦਾ ਨਵਾਂ ਘਰ ਹੁਣ ਬਣੇਗਾ ਕਾਂਗਰਸੀ ਗਤੀਵਿਧੀਆਂ ਦਾ ਕੇਂਦਰ...
  • phagwara becomes a gangland
    ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ ਕਾਰ ’ਤੇ ਫਾਇਰਿੰਗ
  • terrible accident on jalandhar ludhiana highway
    ਜਲੰਧਰ-ਲੁਧਿਆਣਾ ਹਾਈਵੇਅ 'ਤੇ ਭਿਆਨਕ ਹਾਦਸਾ, 3 ਵਾਹਨਾਂ ਦੀ ਟੱਕਰ ਤੋਂ ਬਾਅਦ...
Trending
Ek Nazar
heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • sgpc takes major action in amb sahib land case
      ਗੁ. ਅੰਬ ਸਾਹਿਬ ਦੀ ਜ਼ਮੀਨ ਮਾਮਲੇ ‘ਚ SGPC ਦਾ ਵੱਡਾ ਐਕਸ਼ਨ, ਦੋ ਹੋਰ ਅਧਿਕਾਰੀ...
    • jathedar gargajj s statement on rajoana s withdrawal of mercy plea
      ਰਾਜੋਆਣਾ ਵਲੋਂ ਰਹਿਮ ਦੀ ਅਪੀਲ ਵਾਪਸ ਲੈਣ 'ਤੇ ਜੱਥੇਦਾਰ ਗੜਗੱਜ ਦਾ ਵੱਡਾ ਬਿਆਨ,...
    • punjab vehicle drivers traffic police
      ਇਕੋ ਦਿਨ 'ਚ ਸੈਂਕੜੇ ਚਲਾਨ, ਪੰਜਾਬ 'ਚ ਇਨ੍ਹਾਂ ਵਾਹਨ ਚਾਲਕਾਂ 'ਤੇ ਹੋ ਰਹੀ ਕਾਰਵਾਈ
    • deputy director  punjab vigilance  police remand
      ਡਿਪਟੀ ਡਾਇਰੈਕਟਰ ਵਿਨੋਦ ਗਾਗਟ ਅਤੇ ਏ. ਡੀ. ਸੀ. ਸੁਰਿੰਦਰ ਢਿੱਲੋਂ ਦੇ ਪੁਲਸ...
    • vip number on platina
      ਮੁੰਡੇ ਨੇ 25 ਹਜ਼ਾਰ ਦੇ PLATINA 'ਤੇ ਲਵਾਇਆ 13 ਲੱਖ ਦਾ VIP ਨੰਬਰ!
    • 4 accused arrested for kidnapping
      ਅਗਵਾ ਦੀ ਵਾਰਦਾਤ ਕਰਨ ਵਾਲੇ 4 ਮੁਲਜ਼ਮ ਗ੍ਰਿਫ਼ਤਾਰ
    • sdo of pspcl arrested by punjab vigilance
      PSPCL ਦਾ SDO ਵਿਜੀਲੈਂਸ ਵੱਲੋਂ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
    • firing in ludhiana
      ਹਲਕਾ ਸੈਂਟਰਲ ’ਚ ਨਹੀਂ ਰੁਕ ਰਹੀਆਂ ਲੁੱਟ ਦੀਆਂ ਘਟਨਾਵਾਂ! ਲੁਟੇਰਿਆਂ ਨੇ...
    • fir registered against congress councilor neeraj jassal
      ਜਾਗੋ ਦੇ ਪ੍ਰੋਗਰਾਮ 'ਚ ਪੈ ਗਿਆ ਰੌਲਾ, ਕਾਂਗਰਸੀ ਕੌਂਸਲਰ ਨੀਰਜ ਜੱਸਲ ਖ਼ਿਲਾਫ਼...
    • families of youth arrested in bjp office blast case come forward
      ਭਾਜਪਾ ਦਫ਼ਤਰ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਨੌਜਵਾਨਾਂ ਦੇ ਪਰਿਵਾਰ ਆਏ ਸਾਹਮਣੇ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +