ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਦੇ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਮਾਲੇਰਕੋਟਲਾ ਦੇ ਅਨੁਸੂਚਿਤ ਜਾਤੀਆਂ ਦੇ 185 ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਨਾਲ ਸਬੰਧਤ 337 ਲਾਭਪਾਤਰੀਆਂ ਨੂੰ 1.71 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦਸੰਬਰ 2022 ਦੇ 57, ਜਨਵਰੀ 2023 ਦੇ 26, ਫਰਵਰੀ 2023 ਦੇ 51 ਅਤੇ ਮਾਰਚ 2023 ਦੇ 51, ਕੁੱਲ 185 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਵਲੋਂ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਮਨਜ਼ੂਰੀ
ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋਂ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ 'ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ : ਅੱਤ ਦੀ ਗਰਮੀ ਦੌਰਾਨ ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿਗਮ ਨੇ PPCB ਦੇ ਪਾਲੇ ’ਚ ਸੁੱਟੀ ਬੁੱਢੇ ਨਾਲੇ ਤੇ ਸੀਵਰੇਜ ’ਚ ਇੰਡਸਟਰੀ ਦਾ ਕੈਮੀਕਲ ਵਾਲਾ ਪਾਣੀ ਰੋਕਣ ਦੀ ਜ਼ਿੰਮੇਦਾਰੀ
NEXT STORY