Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    6:24:00 PM

  • heavy rains for 3 days in punjab thunderstorm alert

    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ...

  • skills will get you a job abroad

    ਸਿਰਫ਼ ਡਿਗਰੀ ਨਹੀਂ, ‘ਹੁਨਰ’ ਦਿਵਾਏਗਾ ਵਿਦੇਸ਼ਾਂ 'ਚ...

  • jalandhar s rti activist simranjit singh shot dead

    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ...

  • amritsar residents will now have cameras to cut your challans

    ਅੰਮ੍ਰਿਤਸਰ ਵਾਲਿਓ ਹੁਣ ਕੈਮਰੇ ਕੱਟਣਗੇ ਤੁਹਾਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਸਰਕਾਰ ਨੇ ਅਨਲਾਕ-2.0 ਲਈ ਜਾਰੀ ਕੀਤੀਆਂ ਗਾਈਡਲਾਈਨਜ਼

PUNJAB News Punjabi(ਪੰਜਾਬ)

ਪੰਜਾਬ ਸਰਕਾਰ ਨੇ ਅਨਲਾਕ-2.0 ਲਈ ਜਾਰੀ ਕੀਤੀਆਂ ਗਾਈਡਲਾਈਨਜ਼

  • Updated: 01 Jul, 2020 01:22 AM
Jalandhar
government of punjab unlock 2 guide lines
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ,(ਅਸ਼ਵਨੀ, ਧਵਨ)-ਪੰਜਾਬ ਸਰਕਾਰ ਨੇ ਅੱਜ ਤੋਂ 30 ਜੁਲਾਈ ਤਕ 'ਅਨਲਾਕ-2' ਨੂੰ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਅਤੇ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਇਲਾਕਿਆਂ ਵਿਚ ਸੁਚੱਜੇ ਤਰੀਕੇ ਨਾਲ ਹੋਰ ਗਤੀਵਿਧੀਆਂ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਵਿਸਥਾਰਤ ਦਿਸ਼ਾ-ਨਿਰਦੇਸ਼ਾਂ ਤਹਿਤ ਸੂਬਾ ਸਰਕਾਰ ਨੇ ਜ਼ਿਲਾ ਅਧਿਕਾਰੀਆਂ ਨੂੰ ਲੋੜ ਪੈਣ 'ਤੇ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿਚ ਅਜਿਹੀਆਂ ਪਾਬੰਦੀਆਂ ਲਾਉਣ ਦੀ ਆਗਿਆ ਦੇ ਦਿੱਤੀ ਹੈ। ਹਾਲਾਂਕਿ, ਗੁਆਂਢੀ ਦੇਸਾਂ ਨਾਲ ਸੰਧੀਆਂ ਤਹਿਤ ਸਰਹੱਦੀ ਵਪਾਰ 'ਚ ਸਾਮਿਲ ਵਿਅਕਤੀਆਂ ਅਤੇ ਚੀਜਾਂ ਦੀ ਅੰਤਰ-ਰਾਜ ਅਤੇ ਸੂਬੇ ਅੰਦਰਲੀ ਆਵਾਜਾਈ 'ਤੇ ਕੋਈ ਪਾਬੰਦੀ ਨਹੀਂ ਹੋਵੇਗੀ।ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਲਈ ਕਿਸੇ ਵੱਖਰੀ ਆਗਿਆ/ਪ੍ਰਵਾਨਗੀ/ਈ-ਪਰਮਿਟ ਦੀ ਲੋੜ ਨਹੀਂ ਪਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਸਕੂਲ, ਕਾਲਜ, ਵਿਦਿਅਕ ਅਤੇ ਕੋਚਿੰਗ ਸੰਸਥਾਵਾਂ 31 ਜੁਲਾਈ 2020 ਤੱਕ ਬੰਦ ਰਹਿਣਗੀਆਂ। ਆਨਲਾਈਨ/ਡਿਸਟੈਂਸ ਲਰਨਿੰਗ ਦੀ ਆਗਿਆ ਨੂੰ ਹੋਰ ਉਤਸਾਹਿਤ ਕੀਤਾ ਜਾਵੇਗਾ। ਕੇਂਦਰ ਅਤੇ ਰਾਜ ਸਰਕਾਰਾਂ ਦੇ ਸਿਖਲਾਈ ਅਦਾਰਿਆਂ ਨੂੰ 15 ਜੁਲਾਈ ਤੋਂ ਕੰਮ ਕਰਨ ਦੀ ਆਗਿਆ ਦਿੱਤੀ ਜਾਏਗੀ ਜਿਸ ਲਈ ਭਾਰਤ ਸਰਕਾਰ ਦੇ ਅਮਲੇ ਅਤੇ ਸਿਖਲਾਈ ਵਿਭਾਗ (ਡੀਓਪੀਟੀ) ਦੁਆਰਾ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ (ਐੱਸਓਪੀ) ਜਾਰੀ ਕੀਤੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਚ ਜਿਨ੍ਹਾਂ ਦੀ ਆਗਿਆ ਨਹੀਂ ਹੈ ਉਨ੍ਹਾਂ ਵਿਚ ਮੈਟਰੋ ਰੇਲ, ਸਿਨੇਮਾ ਹਾਲ, ਜਿਮਨੇਜੀਅਮ, ਸਵੀਮਿੰਗ ਪੂਲ, ਮਨੋਰੰਜਨ ਪਾਰਕ, ਥੀਏਟਰ, ਬਾਰ, ਆਡੀਟੋਰੀਅਮ, ਅਸੈਂਬਲੀ ਹਾਲ ਅਤੇ ਸਮਾਨ ਥਾਵਾਂ ਸਾਮਿਲ ਹਨ। ਉਨ੍ਹਾਂ ਅੱਗੇ ਕਿਹਾ ਕਿ ਐੱਮ.ਐੱਚ.ਏ. ਤੋਂ ਬਿਨ੍ਹਾਂ ਅੰਤਰਰਾਸਟਰੀ ਹਵਾਈ ਯਾਤਰਾ 'ਤੇ ਵੀ ਪਾਬੰਦੀ ਹੋਵੇਗੀ।ਇਸ ਤੋਂ ਇਲਾਵਾ ਸਮਾਜਿਕ/ਰਾਜਨੀਤਿਕ/ਖੇਡਾਂ/ਮਨੋਰੰਜਨ/ਅਕਾਦਮਿਕ/ਸਭਿਆਚਾਰਕ/ਧਾਰਮਿਕ ਕਾਰਜਾਂ ਅਤੇ ਹੋਰ ਵੱਡੇ ਇਕੱਠਾਂ 'ਤੇ ਵੀ ਪਾਬੰਦੀ ਰਹੇਗੀ। ਹੋਰ ਸਾਰੀਆਂ ਗਤੀਵਿਧੀਆਂ ਦੀ ਕੰਟੇਨਮੈਂਟ ਜੋਨ ਤੋਂ ਬਾਹਰਲੇ ਖੇਤਰਾਂ ਵਿਚ ਆਜਾਦੀ ਹੋਵੇਗੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਤਾਲਾਬੰਦੀ 31 ਜੁਲਾਈ 2020 ਤੱਕ ਕੰਟੇਨਮੈਂਟ ਜੋਨਾਂ ਵਿਚ ਲਾਗੂ ਰਹੇਗੀ ਅਤੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ (ਐੱਮਐੱਚਐੱਫਡਬਲਯੂ) ਦੇ ਦਿਸਾ ਨਿਰਦੇਸਾਂ ਅਨੁਸਾਰ ਅਜਿਹੇ ਜੋਨਾਂ ਨੂੰ ਜਿਲਾ ਅਧਿਕਾਰੀਆਂ ਦੁਆਰਾ ਨਿਰਧਾਰਤ ਕੀਤਾ ਜਾਵੇਗਾ। ਕੰਟੇਨਮੈਂਟ ਜੋਨਾਂ ਵਿਚ ਸਿਰਫ ਜਰੂਰੀ ਕੰਮਾਂ ਨੂੰ ਹੀ ਆਗਿਆ ਦਿੱਤੀ ਜਾਵੇਗੀ। ਜਿਲਾ ਅਧਿਕਾਰੀ ਇਸ ਅਨੁਸਾਰ ਐੱਮ.ਐੱਚ.ਐੱਫ.ਡਬਲਯੂ, ਅਤੇ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸਾ ਨਿਰਦੇਸਾਂ ਅਨੁਸਾਰ ਕੰਟੇਨਮੈਂਟ ਅਤੇ ਬਫਰ ਜੋਨਾਂ ਵਿਚ ਲੋੜੀਂਦੀ ਕਾਰਵਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਰੇ ਗੈਰ ਜਰੂਰੀ ਕੰਮਾਂ ਲਈ ਵਿਅਕਤੀਆਂ ਦੀ ਆਵਾਜਾਈ ਦੀ ਰਾਜ ਭਰ ਵਿਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰੋਕ ਰਹੇਗੀ। ਹਾਲਾਂਕਿ, ਬਹੁਤ ਸਾਰੀਆਂ ਗਤੀਵਿਧੀਆਂ ਜਿਵੇਂ ਮਲਟੀਪਲ ਸਿਫਟਾਂ, ਰਾਸਟਰੀ ਅਤੇ ਰਾਜ ਮਾਰਗਾਂ 'ਤੇ ਵਿਅਕਤੀਆਂ ਅਤੇ ਚੀਜਾਂ ਦੀ ਆਵਾਜਾਈ ਅਤੇ ਬਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜਾਂ ਤੋਂ ਉਤਰਨ ਤੋਂ ਬਾਅਦ ਮਾਲ ਨੂੰ ਉਤਾਰਨ ਅਤੇ ਵਿਅਕਤੀਆਂ ਨੂੰ ਆਪੋ ਆਪਣੇ ਸਥਾਨਾਂ ' ਤੇ ਜਾਣ ਸਮੇਤ ਜਰੂਰੀ ਕੰਮਾਂ ਦੀ ਆਗਿਆ ਹੋਵੇਗੀ। ਉਨ੍ਹਾਂ ਕਿਹਾ ਕਿ ਜਿਲਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਨਾਹੀ ਦੇ ਆਦੇਸ ਜਾਰੀ ਕਰਨ ਅਤੇ ਸਖਤ ਪਾਲਣਾ ਨੂੰ ਯਕੀਨੀ ਬਣਾਉਣ।

ਇਸ ਤੋਂ ਇਲਾਵਾ, ਯਾਤਰੀ ਰੇਲ ਗੱਡੀਆਂ ਅਤੇ ਸ੍ਰਮਿਕ ਵਿਸੇਸ ਰੇਲ ਗੱਡੀਆਂ, ਘਰੇਲੂ ਹਵਾਈ ਯਾਤਰਾ, ਦੇਸ ਤੋਂ ਬਾਹਰ ਫਸੇ ਭਾਰਤੀ ਨਾਗਰਿਕਾਂ ਦੀ ਆਵਾਜਾਈ ਅਤੇ ਵਿਦੇਸੀ ਨਾਗਰਿਕਾਂ ਨੂੰ ਬਾਹਰ ਕੱਢਣ ਅਤੇ ਨਿਸਾਨਦੇਹੀ ਅਤੇ ਭਾਰਤੀ ਸਮੁੰਦਰੀ ਯਾਤਰੀਆਂ ਦੇ ਸਾਈਨ ਆਨ ਅਤੇ ਸਾਈਨ ਆਫ ਐੱਸ.ਓ.ਪੀ.ਜ ਅਨੁਸਾਰ ਨਿਯਮਤ ਕੀਤੇ ਜਾ ਸਕਦੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ 65 ਸਾਲ ਤੋਂ ਵੱਧ ਉਮਰ ਦੇ ਵਿਅਕਤੀ, ਸਹਿ ਰੋਗ ਵਾਲੇ ਵਿਅਕਤੀਆਂ, ਗਰਭਵਤੀ ਔਰਤਾਂ ਅਤੇ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਜਰੂਰੀ ਵਸਤਾਂ ਅਤੇ ਸਿਹਤ ਦੇ ਉਦੇਸਾਂ ਨੂੰ ਛੱਡ ਕੇ ਘਰ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਵਿਆਹ ਨਾਲ ਜੁੜੇ ਇਕੱਠਾਂ ਵਿਚ ਮਹਿਮਾਨਾਂ ਦੀ ਗਿਣਤੀ 50 ਤੋਂ ਵੱਧ ਨਾ ਹੋਵੇ ਅਤੇ ਅੰਤਿਮ ਸੰਸਕਾਰ/ਅੰਤਿਮ ਰਸਮਾਂ ਵਿਚ ਵਿਅਕਤੀਆਂ ਦੀ ਗਿਣਤੀ 20 ਤੋਂ ਵੱਧ ਨਾ ਹੋਵੇ। ਜਨਤਕ ਥਾਵਾਂ 'ਤੇ ਥੁੱਕਣਾ ਪੂਰੀ ਤਰ੍ਹਾਂ ਵਰਜਿਤ ਹੈ ਅਤੇ ਜ਼ੁਰਮਾਨੇ ਨਾਲ ਸਜ਼ਾ ਯੋਗ ਹੈ। ਜਨਤਕ ਥਾਵਾਂ 'ਤੇ ਸਰਾਬ, ਪਾਨ, ਗੁਟਕਾ, ਤੰਬਾਕੂ ਆਦਿ ਦੀ ਵਰਤੋਂ ਵਰਜਿਤ ਹੈ। ਹਾਲਾਂਕਿ, ਇਨ੍ਹਾਂ ਚੀਜਾਂ ਦੀ ਵਿਕਰੀ 'ਤੇ ਕੋਈ ਰੋਕ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਪੂਜਾ ਸਥਾਨ/ਧਾਰਮਿਕ ਸਥਾਨ ਸਵੇਰੇ 5 ਵਜੇ ਤੋਂ ਸਾਮ 8 ਵਜੇ ਤੱਕ ਖੁੱਲ੍ਹੇ ਰਹਿਣਗੇ। ਪੂਜਾ ਦੇ ਸਮੇਂ ਵੱਧ ਤੋਂ ਵੱਧ ਵਿਅਕਤੀਆਂ ਦੀ ਗਿਣਤੀ 20 ਤੋਂ ਵੱਧ ਨਹੀਂ ਹੋਣੀ ਚਾਹੀਦੀ ਹੈ ਅਤੇ ਇਸ ਲਈ ਪੂਜਾ ਦਾ ਸਮਾਂ ਉਸ ਅਨੁਸਾਰ ਨਿਯਤ ਕੀਤਾ ਜਾਵੇ। ਇਨ੍ਹਾਂ ਥਾਵਾਂ ਦੇ ਪ੍ਰਬੰਧਨ ,ਹੱਥਾਂ ਦੀ ਸਫਾਈ, ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਲੰਗਰ ਅਤੇ ਪ੍ਰਸਾਦ ਵੰਡਣ ਦੀ ਆਗਿਆ ਹੈ। ਧਾਰਮਿਕ ਸਥਾਨਾਂ ਵੀ ਐੱਸ.ਓ.ਪੀ. ਮੁਤਾਬਕ ਕਾਰਜਸੀਲ ਹੋਣਗੇ।

ਇਸੇ ਤਰ੍ਹਾਂ, ਰੈਸਟੋਰੈਂਟਾਂ ਨੂੰ 50% ਸਮਰੱਥਾ ਜਾਂ 50 ਮਹਿਮਾਨਾਂ ਨਾਲ ਰਾਤ ਦੇ 9 ਵਜੇ ਤੱਕ ਖੁੱਲ੍ਹਣ ਦੀ ਆਗਿਆ ਦਿੱਤੀ ਗਈ ਹੈ। ਜੇਕਰ ਰੈਸਟੋਰੈਂਟ ਵਿਚ ਆਬਕਾਰੀ ਵਿਭਾਗ ਦੀ ਮਨਜੂਰੀ ਹੋਵੇ ਤਾਂ ਸਰਾਬ ਵਰਤਾਇਆ ਜਾ ਸਕਦਾ ਹੈ । ਹਾਲਾਂਕਿ, ਬਾਰਾਂ ਬੰਦ ਰਹਿਣਗੀਆਂ। ਪ੍ਰਬੰਧਨ ਐੱਸ.ਓ.ਪੀਜ ਦੀ ਪਾਲਣਾ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਹੋਟਲਾਂ ਵਿਚ ਰੈਸਟੋਰੈਂਟਾਂ ਨੂੰ ਬਫ਼ੇ ਸਮੇਤ ਖਾਣਾ ਦੇਣ ਦੀ ਪ੍ਰਵਾਨਗੀ ਦਿੱਤੀ ਗਈ ਹੈ ਜਿਸ ਵਿਚ ਉਨ੍ਹਾਂ ਦੇ ਬੈਠਣ ਦੀ ਸਮਰੱਥਾ ਦਾ 50% ਜਾਂ 50 ਮਹਿਮਾਨ, ਜੋ ਵੀ ਘੱਟ ਹੋਵੇ, ਦੀ ਆਗਿਆ ਹੋਵੇਗੀ। ਇਹ ਰੈਸਟੋਰੈਂਟ ਹੋਟਲ ਦੇ ਮਹਿਮਾਨਾਂ ਤੋਂ ਇਲਾਵਾ ਹੋਰ ਵਿਅਕਤੀਆਂ ਲਈ ਵੀ ਖੁੱਲ੍ਹੇ ਰਹਿਣਗੇ ਪਰ ਹੋਟਲ ਦੇ ਮਹਿਮਾਨਾਂ ਅਤੇ ਬਾਹਰੋਂ ਆਏ ਵਿਅਕਤੀਆਂ ਲਈ ਰਾਤ 9 ਵਜੇ ਤੱਕ ਦਾ ਸਮਾਂ ਹੋਵੇਗਾ। ਬਾਰ ਬੰਦ ਰਹਿਣਗੇ। ਹਾਲਾਂਕਿ, ਰਾਜ ਦੀ ਆਬਕਾਰੀ ਨੀਤੀ ਤਹਿਤ ਆਗਿਆ ਅਨੁਸਾਰ ਸਰਾਬ ਕਮਰਿਆਂ ਅਤੇ ਰੈਸਟੋਰੈਂਟਾਂ ਵਿਚ ਵਰਤਾਈ ਜਾ ਸਕਦੀ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਰਾਤ ਦਾ ਕਰਫਿਊ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਵਿਅਕਤੀਆਂ ਨੂੰ ਸਿਰਫ ਸਵੇਰੇ 5 ਵਜੇ ਤੋਂ ਰਾਤ 10 ਵਜੇ ਤੱਕ ਹੀ ਗਤੀਵਿਧੀ ਕਰਨ ਦੀ ਆਗਿਆ ਹੋਵੇਗੀ। ਮਹਿਮਾਨਾਂ ਨੂੰ ਫਲਾਈਟ/ਰੇਲ ਰਾਹੀਂ ਉਨ੍ਹਾਂ ਦੇ ਯਾਤਰਾ ਦੇ ਕਾਰਜਕ੍ਰਮ ਦੇ ਅਧਾਰ 'ਤੇ ਰਾਤ 10 ਵਜੇ ਤੋਂ 5 ਵਜੇ ਦੇ ਵਿਚਕਾਰ ਹੋਟਲ ਦੇ ਅਹਾਤੇ ਵਿੱਚ ਦਾਖਲ ਹੋਣ ਅਤੇ ਛੱਡਣ ਦੀ ਆਗਿਆ ਹੋਵੇਗੀ। ਉਨ੍ਹਾਂ ਕਿਹਾ ਕਿ ਕਰਫਿਊ ਦੇ ਘੰਟਿਆਂ ਦੌਰਾਨ ਇਨ੍ਹਾਂ ਮਹਿਮਾਨਾਂ ਦੀ ਇਕ ਵਾਰ ਗਤੀਵਿਧੀ ਲਈ ਹਵਾਈ/ਰੇਲ ਟਿਕਟ ਅਤੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਹੋਟਲ ਦੀ ਬੁਕਿੰਗ ਹੋਟਲ ਆਉਣ ਅਤੇ ਜਾਣ ਲਈ ਕਰਫਿਊ ਪਾਸ ਵਜੋਂ ਕੰਮ ਕਰੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਵਿਆਹ ਸਮਾਰੋਹਾਂ ਤੋਂ ਇਲਾਵਾ ਬੈਨਕੁਏਟ ਹਾਲਾਂ ਵਿਚ 'ਓਪਨ-ਏਅਰ' ਪਾਰਟੀਆਂ, ਮੈਰਿਜ ਪੈਲੇਸਾਂ, ਹੋਟਲਾਂ ਅਤੇ ਖੁੱਲ੍ਹੇ ਸਥਾਨਾਂ ਵਿਚ ਹੋਣ ਵਾਲੇ ਹੋਰ ਸਮਾਜਿਕ ਕਾਰਜਾਂ ਅਤੇ ਪਾਰਟੀਆਂ ਵਿਚ 50 ਤੱਕ ਵਿਅਕਤੀ ਸ਼ਾਮਲ ਹੋ ਸਕਣਗੇ। ਕੈਟਰਿੰਗ ਸਟਾਫ ਨੂੰ ਮਿਲਾ ਕੇ ਮਹਿਮਾਨਾਂ ਦੀ ਗਿਣਤੀ 50 ਵਿਅਕਤੀਆਂ ਤੋਂ ਵੱਧ ਨਹੀਂ ਹੋਵੇਗੀ। 50 ਵਿਅਕਤੀਆਂ ਲਈ ਬੈਨਕੁਏਟ ਹਾਲ ਅਤੇ ਸਥਾਨ ਦਾ ਆਕਾਰ ਘੱਟੋ ਘੱਟ 5,000 ਵਰਗ ਫੁੱਟ ਹੋਣਾ ਚਾਹੀਦਾ ਹੈ ਤਾਂ ਜੋ ਹਰੇਕ ਵਿਅਕਤੀ ਲਈ 10-10 ਖੇਤਰ ਦੀ ਜਰੂਰਤ ਦੇ ਅਧਾਰ 'ਤੇ ਲੋੜੀਂਦੀ ਸਮਾਜਿਕ ਦੂਰੀ ਦਾ ਪਾਲਣ ਕੀਤਾ ਜਾ ਸਕੇ। ਬਾਰਾਂ ਬੰਦ ਰਹਿਣਗੀਆਂ। ਹਾਲਾਂਕਿ ਰਾਜ ਦੀ ਆਬਕਾਰੀ ਨੀਤੀ ਅਨੁਸਾਰ ਸਮਾਗਮ ਵਿਚ ਸਰਾਬ ਵਰਤਾਈ ਜਾ ਸਕਦੀ ਹੈ। ਹੋਟਲ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਲਈ ਐਸਓਪੀਜ ਦਾ ਸਖਤੀ ਨਾਲ ਪਾਲਣ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਸਹਿਰੀ ਅਤੇ ਦਿਹਾਤੀ ਦੋਵਾਂ ਖੇਤਰਾਂ ਦੇ ਮੁੱਖ ਬਜਾਰਾਂ ਵਿਚ ਦੁਕਾਨਾਂ ਸਮੇਤ ਸਾਰੇ ਸਾਪਿੰਗ ਮਾਲ ਅਤੇ ਦੁਕਾਨਾਂ ਨੂੰ ਸਵੇਰੇ 7 ਵਜੇ ਤੋਂ ਸਾਮ 8 ਵਜੇ ਤੱਕ ਖੋਲ੍ਹਣ ਦੀ ਆਗਿਆ ਹੈ। ਸਰਾਬ ਦੇ ਠੇਕੇ ਸਵੇਰੇ 8 ਵਜੇ ਤੋਂ 9 ਵਜੇ ਤੱਕ ਖੁੱਲ੍ਹੇ ਰਹਿਣਗੇ। ਹਾਲਾਂਕਿ, ਭੀੜ-ਭੜੱਕੇ ਤੋਂ ਬਚਾਅ ਲਈ ਮੁੱਖ ਬਾਜਾਰਾਂ, ਮਾਰਕੀਟ ਕੰਪਲੈਕਸਾਂ ਤੇ ਰੇਹੜੀ ਬਜਾਰਾਂ ਅਤੇ ਹੋਰ ਭੀੜ ਵਾਲੀਆਂ ਥਾਵਾਂ 'ਤੇ ਸਥਿਤ ਦੁਕਾਨਾਂ ਲਈ ਜਲ੍ਹਾ ਅਧਿਕਾਰੀ ਆਪਣੀ ਮਰਜੀ ਵਰਤ ਸਕਦੇ ਹਨ। ਪੰਜਾਬ ਸਿਹਤ ਵਿਭਾਗ ਦੁਆਰਾ ਜਾਰੀ ਐਸਓਪੀਜ ਤਹਿਤ ਨਾਈ ਦੀਆਂ ਦੁਕਾਨਾਂ, ਵਾਲ ਕੱਟਣ ਵਾਲੇ ਸੈਲੂਨ, ਬਿਊਟੀ ਪਾਰਲਰ ਅਤੇ ਸਪਾ ਨੂੰ ਸਵੇਰੇ 7 ਵਜੇ ਤੋਂ ਸਾਮ 8 ਵਜੇ ਤੱਕ ਖੋਲ੍ਹਣ ਦੀ ਆਗਿਆ ਹੋਵੇਗੀ। ਬੁਲਾਰੇ ਨੇ ਅੱਗੇ ਕਿਹਾ ਕਿ ਜਰੂਰੀ ਚੀਜਾਂ ਵਾਲੀਆਂ ਦੁਕਾਨਾਂ ਨੂੰ ਸਾਰੇ ਦਿਨ ਰਾਤ 8 ਵਜੇ ਤੱਕ ਖੁੱਲ੍ਹਾ ਰਹਿਣ ਦਿੱਤਾ ਜਾਵੇਗਾ। ਰੈਸਟੋਰੈਂਟ ਅਤੇ ਸਰਾਬ ਦੇ ਠੇਕੇ ਸਾਰੇ ਦਿਨ ਰਾਤ 9 ਵਜੇ ਤੱਕ ਖੁੱਲ੍ਹੇ ਰਹਿਣਗੇ। ਐਤਵਾਰ ਨੂੰ ਦੁਕਾਨਾਂ (ਜਰੂਰੀ ਚੀਜਾਂ ਤੋਂ ਇਲਾਵਾ) ਅਤੇ ਸਾਪਿੰਗ ਮਾਲ ਬੰਦ ਰਹਿਣਗੇ। ਰਾਜ ਦੇ ਸਿਹਤ ਵਿਭਾਗ ਦੇ ਐੱਸ.ਓ.ਪੀਜ ਅਨੁਸਾਰ ਸਪੋਰਟਸ ਕੰਪਲੈਕਸ, ਸਟੇਡੀਅਮ ਅਤੇ ਜਨਤਕ ਪਾਰਕਾਂ ਨੂੰ ਬਿਨਾਂ ਦਰਸਕਾਂ ਦੇ ਸਵੇਰੇ 7 ਵਜੇ ਤੋਂ ਸਾਮ 8 ਵਜੇ ਤੱਕ ਖੁੱਲ੍ਹਣ ਦਿੱਤਾ ਜਾਵੇਗਾ। ਉਦਯੋਗਾਂ ਅਤੇ ਉਦਯੋਗਿਕ ਅਦਾਰਿਆਂ, ਨਿਰਮਾਣ ਕਾਰਜਾਂ ਆਦਿ ਦੀ ਆਗਿਆ ਹੋਵੇਗੀ। ਉਨ੍ਹਾਂ ਕਿਹਾ ਕਿ ਅੰਤਰਰਾਜੀ ਅਤੇ ਰਾਜ ਵਿਚ ਬਸਾਂ ਦੀ ਆਵਾਜਾਈ ਨੂੰ ਬਿਨਾਂ ਕਿਸੇ ਪਾਬੰਦੀ ਦੇ ਆਗਿਆ ਦਿੱਤੀ ਜਾਏਗੀ ਅਤੇ ਟਰਾਂਸਪੋਰਟ ਵਾਹਨ ਬੈਠਣ ਲਈ ਸਾਰੀਆਂ ਸੀਟਾਂ ਦੀ ਵਰਤੋਂ ਕਰ ਸਕਣਗੇ।

 

  • Government of Punjab
  • Unlock 2
  • Guide Lines
  • ਪੰਜਾਬ ਸਰਕਾਰ
  • ਅਨਲਾਕ 2
  • ਗਾਈਡ ਲਾਈਨਜ਼

ਪੱਲੇਦਾਰ ਯੂਨੀਅਨ ਨੇ ਫੂਕਿਆ ਫੂਡ ਸਪਲਾਈ ਮਹਿਕਮੇ ਦਾ ਪੁਤਲਾ

NEXT STORY

Stories You May Like

  • dgca issues new guidelines regarding ebola infection
    DGCA ਵੱਲੋਂ ਨਵੀਆਂ ਗਾਈਡਲਾਈਨਜ਼ ਜਾਰੀ, ਇਨ੍ਹਾਂ ਦੇਸ਼ਾਂ ਦੇ ਯਾਤਰੀਆਂ 'ਤੇ ਰਹੇਗੀ ਨਜ਼ਰ
  • punjab employees new instructions for employees
    ਪੰਜਾਬ ਦੇ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ ਕੀ ਆਈਆਂ ਨਵੀਂਆਂ ਹਦਾਇਤਾਂ
  • residents of punjab  advisory issued
    ਪੰਜਾਬ ਵਾਸੀਆਂ ਲਈ ਜਾਰੀ ਹੋਈ ਐਡਵਾਈਜ਼ਰੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
  • yellow alert of heat wave for 4 days
    ਪੰਜਾਬ 'ਚ 4 ਦਿਨਾਂ ਲਈ ‘ਹੀਟ ਵੇਵ’ ਦਾ ਯੈਲੋ ਅਲਰਟ, ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ
  • government advisory
    ਇਬੋਲਾ ਦਾ ਖ਼ੌਫ਼ ! ਭਾਰਤ ਸਰਕਾਰ ਨੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ ਕਰ ਲਓ ਇਹ ਕੰਮ
  • sunil jakhar big statement
    ਸੁਨੀਲ ਜਾਖੜ ਨੇ ਘੇਰੀ ਪੰਜਾਬ ਸਰਕਾਰ, ਚੋਣਾਂ ਦੇ ਮੱਦੇਨਜ਼ਰ ਲਾਏ ਗੰਭੀਰ ਇਲਜ਼ਾਮ
  • stay application  da of employees  sunil jakhar
    ਸਟੇਅ ਅਰਜ਼ੀ ਖਾਰਜ ਹੋਣ 'ਤੇ ਹੁਣ ਪੰਜਾਬ ਸਰਕਾਰ ਬਿਨਾਂ ਦੇਰੀ ਜਾਰੀ ਕਰੇ ਡੀ. ਏ : ਸੁਨੀਲ ਜਾਖੜ
  • heavy rains for 3 days in punjab thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
  • fire breaks out in luxury trade studio building in deol nagar  jalandhar
    ਜਲੰਧਰ ਦੇ ਦਿਓਲ ਨਗਰ 'ਚ ਲਗਜ਼ਰੀ ਟ੍ਰੇਡ ਸਟੂਡੀਓ ਦੀ ਬਿਲਡਿੰਗ 'ਚ ਲੱਗੀ ਅੱਗ
  • important news for those getting driving licenses in punjab
    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ...
  • deadly attack on uncle nephew in jalandhar
    ਜਲੰਧਰ ਵਿਖੇ ਮਾਮਾ-ਭਾਣਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • congress wins 11 out of 13 seats in sri chamkaur sahib
    ਸ੍ਰੀ ਚਮਕੌਰ ਸਾਹਿਬ ’ਚ ਕਾਂਗਰਸ 13 ’ਚੋਂ 11 ਸੀਟਾਂ ’ਤੇ ਜੇਤੂ, ਸਾਬਕਾ CM ਚੰਨੀ...
Trending
Ek Nazar
yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire breaks out in house in kailash nagar  fazilka
      ਫਾਜ਼ਿਲਕਾ ਦੇ ਕੈਲਾਸ਼ ਨਗਰ ’ਚ ਘਰ ’ਚ ਲੱਗੀ ਅੱਗ
    • deadbody of a person found in a vacant plot in moga
      ਮੋਗਾ ਵਿਖੇ ਖਾਲੀ ਪਲਾਟ 'ਚੋਂ ਮਿਲੀ ਵਿਅਕਤੀ ਦੀ ਲਾਸ਼, ਹੱਥ ਵਿਚ ਮਿਲਿਆ ਜ਼ਹਿਰੀਲਾ...
    • major incident in nawanshahr boy shot in crowded market
      ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਭਰੇ ਬਾਜ਼ਾਰ 'ਚ ਗੋਲ਼ੀਆਂ ਮਾਰ ਕੇ ਨੌਜਵਾਨ ਦਾ...
    • barnala election results  unique record  bjp  s victory
      ਬਰਨਾਲਾ ਚੋਣ ਨਤੀਜੇ : ਭਾਜਪਾ ਦੇ ਨਾਮ ਰਿਹਾ ਅਨੋਖਾ ਰਿਕਾਰਡ
    • demand for re election at these booths in mohali
      ਮੋਹਾਲੀ ਦੇ ਇਨ੍ਹਾਂ ਬੂਥਾਂ 'ਤੇ ਮੁੜ ਚੋਣਾਂ ਕਰਵਾਉਣ ਦੀ ਮੰਗ, ਬਲਬੀਰ ਸਿੱਧੂ ਨੇ...
    • mohali  voter lists  correction  new schedule
      ਮੋਹਾਲੀ 'ਚ ਵੋਟਰ ਸੂਚੀਆਂ ਦੀ ਸੁਧਾਈ ਲਈ ਨਵਾਂ ਸ਼ਡਿਊਲ ਜਾਰੀ, ਚੋਣ ਕਮਿਸ਼ਨ ਨੇ...
    • punjab dgp reaches asi joga singh s house
      ASI ਜੋਗਾ ਸਿੰਘ ਦੇ ਘਰ ਪੁੱਜੇ ਪੰਜਾਬ ਦੇ ਡੀ. ਜੀ. ਪੀ., ਪਰਿਵਾਰ ਨੂੰ ਦਿੱਤਾ ਹਰ...
    • e rickshaw driver brutally murdered in patiala
      ਪਟਿਆਲਾ ਵਿੱਚ ਈ-ਰਿਕਸ਼ਾ ਚਾਲਕ ਦਾ ਬੇਰਹਿਮੀ ਨਾਲ ਕਤਲ, ਕੁੜੀ ਨੂੰ ਛੁਡਾਉਣ ਦੀ...
    • dera beas  gurinder singh dhillon  bjp president
      ਡੇਰਾ ਬਿਆਸ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਡੇਰਾ ਮੁਖੀ ਨਾਲ...
    • the scary face of online gaming
      ਆਨਲਾਈਨ ਗੇਮਿੰਗ ਦਾ ਖ਼ੌਫ਼ਨਾਕ ਚਿਹਰਾ: ਪਬਜੀ ਵਾਲੇ ਦੋਸਤ ਨੇ ਕੁੜੀ ਨੂੰ ਜਾਲ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +