ਜ਼ੀਰਕਪੁਰ (ਜੁਨੇਜਾ) : ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ਭਰਨ ਲਈ ਵਨ ਟਾਈਮ ਸੈਟਲਮੈਂਟ ਸਕੀਮ ਤਹਿਤ ਬਿਨਾਂ ਵਿਆਜ ਪ੍ਰਾਪਰਟੀ ਟੈਕਸ ਭਰਨ ਦੀ ਮਿਤੀ ਨਜ਼ਦੀਕ ਆਉਂਦੀ ਦੇਖ ਨਗਰ ਕੌਂਸਲ ਜ਼ੀਰਕਪੁਰ ਵੱਲੋਂ ਛੁੱਟੀ ਵਾਲੇ ਦਿਨ ਵੀ ਦਫ਼ਤਰ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 21-22 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਮੌਸਮ ਨੂੰ ਲੈ ਕੇ ਨਵੀਂ ਅਪਡੇਟ ਆਈ ਸਾਹਮਣੇ
ਇਸ ਸਬੰਧੀ ਪੱਤਰ ਜਾਰੀ ਕਰਦੇ ਹੋਏ ਕਾਰਜ ਸਾਧਕ ਅਫ਼ਸਰ ਜ਼ੀਰਕਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ 31 ਮਾਰਚ, 2025 ਤੱਕ ਦੇ ਪ੍ਰਾਪਰਟੀ ਟੈਕਸ ਬਿਨਾਂ ਵਿਆਜ ਭਰਨ ਲਈ 31 ਜੁਲਾਈ ਤੱਕ ਦੀ ਤਾਰੀਖ਼ ਨਿਰਧਾਰਿਤ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, EXAMS ਦੀਆਂ ਤਾਰੀਖ਼ਾਂ ਦਾ ਐਲਾਨ
ਲੋਕਾਂ ਨੂੰ ਸੁਵਿਧਾ ਮੁਹੱਈਆ ਕਰਾਉਣ ਲਈ ਪ੍ਰਾਪਰਟੀ ਟੈਕਸ ਬ੍ਰਾਂਚ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੋਲ੍ਹੀ ਜਾਵੇਗੀ। ਉਨ੍ਹਾਂ ਆਮ ਜਨਤਾ, ਬਿਲਡਰਾਂ ਅਤੇ ਫਰਮਾਂ ਨੂੰ ਅਪੀਲ ਕੀਤੀ ਹੈ ਕਿ ਬਣਦੇ ਪ੍ਰਾਪਰਟੀ ਟੈਕਸ ਬਿਨਾਂ ਵਿਆਜ ਵਨ ਟਾਈਮ ਸੈਟਲਮੈਂਟ ਸਕੀਮ ਤਹਿਤ 31 ਜੁਲਾਈ, 2025 ਤੋਂ ਪਹਿਲਾਂ ਭਰਵਾ ਲੈਣ ਨਹੀਂ ਤਾਂ ਉਪਰੰਤ ਵਿਆਜ ਸਹਿਤ ਪ੍ਰਾਪਰਟੀ ਟੈਕਸ ਭਰਨੇ ਪੈਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਾਇਬ ਤਹਿਸੀਲਦਾਰ ਜਸਵੀਰ ਕੌਰ ਦੀ ਵਾਇਰਲ ਵੀਡੀਓ ਨੇ ਮਚਾਇਆ ਤਹਿਲਕਾ, ਹੋਈ ਸਸਪੈਂਡ
NEXT STORY